ਫਾਜ਼ਿਲਕਾ : ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਬਾਰੇ ਫਿਰੋਜ਼ਪੁਰ ਰੇਂਜ ਦੇ ਆਈਜੀ ਜਤਿੰਦਰ ਔਲਖ ਨੇ ਮੌਕੇ ’ਤੇ ਦੱਸਿਆ ਕਿ ਫੋਸਿਗ ਟੀਮ ਚੰਡੀਗੜ੍ਹ ਤੋਂ ਆਈ ਹੈ ਅਤੇ ਉਨ੍ਹਾਂ ਨੇ ਨਮੂਨੇ ਲਏ ਹਨ ਜਿਨ੍ਹਾਂ ਦੀ ਰਿਪੋਰਟ 1 ਹਫਤੇ ਬਾਅਦ ਆਵੇਗੀ ਪਰ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਤੋਂ ਬਾਅਦ ਉਨ੍ਹਾਂ ਨੂੰ ਯਕੀਨ ਹੋ ਗਿਆ ਹੋਵੇਗਾ ਕਿ ਇਹ ਧਮਾਕਾ ਬਾਕੀ ਪੁਸ਼ਟੀਕਰਣ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।
ਪ੍ਰਸ਼ਨਾਂ ਦੇ ਉੱਤਰ ਵਿੱਚ ਆਈਜੀ ਨੇ ਕਿਹਾ ਕਿ ਲੋਕਾਂ ਨੂੰ ਇਸ ਧਮਾਕੇ ਕਾਰਨ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਉਨ੍ਹਾਂ ਨੇ ਸੁਰੱਖਿਆ ਪ੍ਰਬੰਧ ਕੀਤੇ ਹਨ। ਚੰਡੀਗੜ੍ਹ ਦੀ ਟੀਮ ਨੇ ਸੈਂਪਲ ਲਏ ਹਨ, 1 ਹਫ਼ਤੇ ਬਾਅਦ ਰਿਪੋਰਟ ਆਵੇਗੀ ਤਾਂ ਹੀ ਪਤਾ ਲੱਗੇਗਾ ਕਿ ਇਹ ਧਮਾਕਾ ਸੀ ਜਾਂ ਮੋਟਰਸਾਈਕਲ ਦੀ ਟੈਂਕੀ ਫਟੀ ਸੀ।
ਇਹ ਵੀ ਪੜ੍ਹੋ: ਮੋਟਰਸਾਈਕਲ 'ਚ ਹੋਇਆ ਜ਼ਬਰਦਸਤ ਧਮਾਕਾ, ਚਾਲਕ ਦੀ ਹੋਈ ਦਰਦਨਾਕ ਮੌਤ
ਅੰਤ ਵਿੱਚ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਆਈਜੀ ਨੇ ਮੰਨਿਆ ਕਿ ਧਮਾਕਾ ਹੋਇਆ ਹੈ ਪਰ ਪੁਸ਼ਟੀ ਰਿਪੋਰਟ ਆਉਣ ਤੋਂ ਬਾਅਦ ਹੀ ਕੀਤੀ ਜਾਵੇਗੀ।
ਇਹ ਹੈ ਪੂਰਾ ਮਾਮਲਾ
ਜਾਣਕਾਰੀ ਦੇ ਮੁਤਾਬਕ ਇਹ ਹਾਦਸਾ ਜਲਾਲਾਬਾਦ ਦੇ ਪੰਜਾਬ ਨੈਸ਼ਨਲ ਬੈਂਕ (PNB BANK) ਦੇ ਸਾਹਮਣੇ ਇੱਕ ਮੋਟਰਸਾਈਕਲ ਦੀ ਟੈਂਕੀ ਵਿੱਚ ਹੋਇਆ। ਧਮਾਕੇ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਇਹ ਧਮਾਕਾ ਇਨ੍ਹਾਂ ਭਿਆਨਕ ਸੀ ਕਿ ਇਸ 'ਤੇ ਸਵਾਰ ਵਿਅਕਤੀ ਦੇ ਸਰੀਰ ਦੇ ਚਿੱਥੜੇ ਉੱਡ ਗਏ ਤੇ ਉਸ ਦੀ ਮੌਤ ਹੋ ਗਈ। ਧਮਾਕੇ ਦੇ ਕਾਰਨ ਮੋਟਰਸਾਈਕਲ ਦੇ ਵੀ ਪਰਖਚੇ ਉੱਡ ਗਏ। ਰਾਹਗੀਰਾਂ ਨੇ ਪੁਲਿਸ ਨੂੰ ਦੱਸਿਆ ਕਿ ਪਹਿਲਾਂ ਮੋਟਰਸਾਈਕਲ ਦੀ ਟੈਂਕੀ ਵਿੱਚ ਅੱਗ ਲੱਗੀ ’ਤੇ ਬਾਅਦ ਵਿੱਚ ਬੇਹੱਦ ਜ਼ਬਰਦਸਤ ਧਮਾਕਾ (Blast in bike) ਹੋਇਆ।
ਇਸ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ 22 ਸਾਲਾ ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਢਾਣੀ ਨਹਿੰਗਾਂ ਵਾਲੀ ਵਸਨੀਕ ਫਿਰਜ਼ਪੁਰ ਵਜੋਂ ਹੋਈ ਹੈ। ਮ੍ਰਿਤਕ ਫਿਰੋਜ਼ਪੁਰ ਤੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਲਾਲਾਬਾਦ ਆਇਆ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਨ੍ਹਾਂ ਨੂੰ ਮਿਲਣ ਦੇ ਲਈ ਜਲਾਲਾਬਾਦ ਆ ਰਿਹਾ ਸੀ, ਤੇ ਇਸ ਬਾਰੇ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਸੀ। ਹਾਦਸੇ ਤੋਂ ਬਾਅਦ ਉਨ੍ਹਾਂ ਪੁਲਿਸ ਵੱਲੋਂ ਸੂਚਿਤ ਕੀਤਾ ਗਿਆ।