ਫ਼ਾਜ਼ਿਲਕਾ: ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਟਾਹਲੀ ਵਾਲਾ ਬੋਦਲਾ ਵਿੱਚ ਇੱਕ ਨਸ਼ੇੜੀ ਭਤੀਜੇ ਵੱਲੋਂ ਆਪਣੇ ਚਾਚੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਕਰਨ ਮਗਰੋਂ ਦੋਸ਼ੀ ਮੌਕੇ ਉੱਤੇ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਮ੍ਰਿਤਕ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ ਦਾ ਨਾਂਅ ਗੁਰਬਚਨ ਸਿੰਘ ਸੀ ਤੇ ਉਮਰ 55 ਸਾਲ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦਾ ਪਤੀ ਗੁਰਬਚਨ ਸਿੰਘ ਪਸ਼ੂਆਂ ਨੂੰ ਪੱਠੇ ਪਾ ਕੇ ਆਪਣੇ ਘਰ ਪਰਤ ਰਿਹਾ ਸੀ ਕਿ ਰਸਤੇ ਵਿੱਚ ਹੀ ਗੁਰਬਚਨ ਸਿੰਘ ਨੂੰ ਆਪਣੇ ਛੋਟੇ ਭਰਾ ਦੇ ਘਰੋਂ ਚੀਕਾਂ ਦੀਆਂ ਆਵਾਜ਼ਾਂ ਸੁਣਿਆ। ਜੋ ਕਿ ਗੁਰਬਚਨ ਸਿੰਘ ਦੇ ਛੋਟੇ ਭਰਾ ਦੀਆਂ ਸੀ। ਜਦੋਂ ਗੁਰਬਚਨ ਨੇ ਆਪਣੇ ਛੋਟੇ ਭਰਾ ਦੇ ਘਰ ਜਾ ਕੇ ਦੇਖਿਆ ਤਾਂ ਉੱਥੇ ਉਸ ਦਾ ਨਸ਼ੇੜੀ ਭਤੀਜਾ ਦੀਪੂ ਨਸ਼ੇ ਦੀ ਹਾਲਤ ਵਿੱਚ ਆਪਣੀ ਮਾਂ ਬਾਪ ਨੂੰ ਕੁੱਟ ਰਿਹਾ ਸੀ ਤੇ ਗੁਰਬਚਨ ਸਿੰਘ ਉਨ੍ਹਾਂ ਨੂੰ ਬਚਾਉਣ ਲਈ ਅੱਗੇ ਗਿਆ। ਉਨ੍ਹਾਂ ਨੂੰ ਬਚਾਉਂਦੇ ਸਮੇਂ ਉਨ੍ਹਾਂ ਦੇ ਨਸ਼ੇੜੀ ਭਤੀਜੇ ਦੀਪੂ ਨੇ ਗੁਰਬਚਨ ਸਿੰਘ ਦੇ ਸਿਰ ਵਿੱਚ ਡਾਂਗ ਮਾਰ ਦਿੱਤੀ ਜਿਸ ਨਾਲ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਉਨ੍ਹਾਂ ਗੁਰਬਚਨ ਸਿੰਘ ਦੇ ਸਿਰ ਉੱਤੇ ਡਾਂਗ ਮਾਰਨ ਉੱਤੇ ਦੀਪੂ ਮੌਕੇ ਉੱਤੇ ਫਰਾਰ ਹੋ ਗਿਆ।
ਜਾਂਚ ਅਧਿਕਾਰੀ ਨੇ ਕਿਹਾ ਕਿ ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੋਸ਼ੀ ਦੀਪੂ ਦੇ ਖਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਵਿਆਹੁਤਾ ਔਰਤ ਦੀ ਭੇਦਭਰੇ ਹਾਲਾਤਾਂ 'ਚ ਮਿਲੀ ਲਾਸ਼