ਫਾਜ਼ਿਲਕਾ: ਪਿੰਡ ਨਿਹਾਲਖੇੜਾ ਵਿਖੇ ਹੋਏ ਜ਼ਮੀਨੀ ਵਿਵਾਦ ਵਿੱਚ ਇੱਕ ਬਜ਼ੁਰਗ ਦੀ ਮੌਤ ਅਤੇ ਦੋਵਾਂ ਪੱਖਾਂ ਦੇ 9 ਲੋਕ ਹੋਏ ਜਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਦੋਂ ਕਿ ਮ੍ਰਿਤਕ ਦੀ ਡੈਡ ਬੋਡੀ ਨੂੰ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰਣ ਪਹੁੰਚੀ ਪੁਲਿਸ ਵੱਲੋਂ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਹਨ ਅਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਝਗੜੇ ਵਿੱਚ ਜਖਮੀ ਹੋਏ ਨਿਹਾਲਖੇੜਾ ਨਿਵਾਸੀ ਵਿਨੋਦ ਕੁਮਾਰ ਪੁੱਤਰ ਮੰਗਤ ਰਾਮ ਨੇ ਦੱਸਿਆ ਕਿ ਉਹ ਆਪਣੇ ਪਿਤਾ ਅਤੇ ਚਾਚੇ ਦੇ ਨਾਲ ਖੇਤ ਵਿੱਚ ਕੰਮ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰ ਜਿਨ੍ਹਾਂ ਦੇ ਨਾਲ ਉਨ੍ਹਾਂ ਦਾ ਕਰੀਬ ਸਾਢੇ 4 ਏਕਡ਼ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਉੱਥੇ ਤੇਜਧਾਰ ਹਥਿਆਰਾਂ ਨਾਲ ਲੈਸ ਹੋਕੇ ਪਹੁੰਚ ਗਏ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਹੈ।
ਮਾਮਲੇ ਦੀ ਜਾਂਚ ਕਰਨ ਪਹੁੰਚੇ ਐਸ ਪੀਡੀ ਅਜੈਰਾਜ ਸਿੰਘ ਨੇ ਦੱਸਿਆ ਦੇ ਦੋਵੇਂ ਪੱਖ ਆਪਸ ਵਿੱਚ ਰਿਸ਼ਤੇਦਾਰ ਹਣ ਅਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਝਗੜਾ ਹੋਇਆ ਹੈ ਜਿਸ ਵਿੱਚ ਮੰਗਤ ਰਾਮ ਨਾਮਕ ਵਿਅਕਤੀ ਦੀ ਮੌਤ ਹੋਈ ਹੈ ਅਤੇ ਮ੍ਰਿਤਕ ਦੇ ਬੇਟੇ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਤੇ ਮਾਮਲਾ ਦਰਜ ਕੀਤਾ ਜਾਏਗਾ। ਇਸ ਦੌਰਾਨ ਦੋਵੇਂ ਪੱਖਾਂ ਦੇ 9 ਲੋਕ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ: ਸਾਗਰਪੁਰ 'ਚ ਬੱਚਿਆਂ ਦੇ ਸਾਹਮਣੇ ਔਰਤ ਦਾ ਚਾਕੂ ਮਾਰ ਕੇ ਕਤਲ, CCTV 'ਚ ਕੈਦ