ਅਬੋਹਰ : ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਅਧਿਆਪਕ ਦੀ ਹਾਲੇ ਤੱਕ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੁੱਧ ਵੱਖ-ਵੱਖ ਜਥੇਬੰਦੀਆਂ ਨੇ ਮੀਟਿੰਗ ਕੀਤੀ ਹੈ। ਮੀਟਿੰਗ 'ਚ ਜਥੇਬੰਦੀਆਂ ਨੇ ਮੁਲਜ਼ਮ ਅਧਿਆਪਕ ਦੀ ਗ੍ਰਿਫ਼ਤਾਰੀ ਹਾਲੇ ਤੱਕ ਨਾ ਹੋਣ 'ਤੇ ਰੋਸ ਜਤਾਇਆ ਹੈ।
ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਘਟਨਾ ਨੂੰ ਇੱਕ ਮਹੀਨਾ ਬੀਤ ਚੁੱਕਿਆ ਹੈ। ਮੁਲਜ਼ਮ ਅਧਿਆਪਕ ਵਿਰੁੱਧ ਮਾਮਲਾ ਵੀ ਦਰਜ ਕੀਤਾ ਜਾ ਚੁੱਕਿਆ ਹੈ ਪਰ ਪੁਲਿਸ ਮੁਲਜ਼ਮ ਅਧਿਆਪਕ ਨੂੰ ਫਿਰ ਵੀ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ।
ਪੀੜਤ ਲੜਕੀ ਦੇ ਪਿਤਾ ਨੇ ਰੌਂਦੇ ਹੋਏ ਦੱਸਿਆ ਕਿ ਇੱਕ ਮਹੀਨਾ ਪਹਿਲਾ ਉਸ ਦੀ ਬੇਟੀ ਨੇ ਦੱਸਿਆ ਸੀ ਕਿ ਅਧਿਆਪਕ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਅਸ਼ਲੀਲ ਤਰੀਕੇ ਦੇ ਸੁਨੇਹੇ ਮੋਬਾਇਲ ਫੋਨ ਉੱਤੇ ਭੇਜਦਾ ਹੈ। ਉਸ ਨੇ ਦੱਸਿਆ ਕਿ ਪੁਲਿਸ ਉਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਸ ਨੇ ਮੰਗ ਕੀਤੀ ਕਿ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਖ਼ਜ਼ਾਨਾ ਮੰਤਰੀ ਨੇ 1,54,805 ਕਰੋੜ ਦਾ ਬਜਟ ਕੀਤਾ ਪੇਸ਼, ਜਾਣੋਂ ਕਿਸ ਨੂੰ ਕੀ-ਕੀ ਮਿਲਿਆ
ਆਗੂਆਂ ਨੇ ਡੀਐੱਸਪੀ ਅਬੋਹਰ ਨਾਲ ਮੁਲਾਕਤਾ ਕਰਨ ਤੋਂ ਬਾਅਦ ਦੱਸਿਆ ਕਿ ਡੀਐੱਸਪੀ ਨੇ ਦੋ ਦਿਨ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਆਗੂਆਂ ਨੇ ਆਖਿਆ ਕਿ ਜੇਕਰ ਪੁਲਿਸ ਦੋ ਦਿਨਾਂ ਦੇ ਅੰਦਰ ਅੰਦਰ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।