ਫਾਜ਼ਿਲਕਾ:ਪੂਰੇ ਪੰਜਾਬ ਵਿਚ ਕੋਰੋਨਾ ਮਹਾਮਾਰੀ ਦੌਰਾਨ ਸਰਕਾਰ ਵੱਲੋਂ ਸੜਕਾਂ ਤੇ ਬੱਸਾਂ ਨੂੰ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਦੂਜੇ ਪਾਸੇ ਰੇਲਵੇ ਨੂੰ ਬੰਦ ਕਰਨ ਨਾਲ ਜਿੱਥੇ ਬਾਰਡਰ ਤੇ ਵਸੇ ਲੋਕਾਂ ਨਾਲ ਬੇਇਨਸਾਫੀ ਹੋਣ ਦੇ ਨਾਲ ਨਾਲ ਬੱਸਾਂ ਦੇ ਵੱਧ ਕਿਰਾਏ ਭਾੜੇ ਕਾਰਨ ਆਰਥਿਕ ਸ਼ੋਸ਼ਣ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਰੇਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਨ ਜਿੱਥੇ ਬੱਸਾਂ ਕੋਵਿਡ-19 ਨਿਯਮਾਂ ਦੀ ਪ੍ਰਵਾਹ ਕੀਤੇ ਬਗੈਰ ਨਿਯਮਾਂ ਤੋਂ ਸਵਾਰੀਆਂ ਭਰੀਆਂ ਜਾਂਦੀਆਂ ਹਨ। ਜਿਹੜੀ ਕਿ ਕੋਵਿਡ-19 ਦੇ ਨਿਯਮਾਂ ਦੀ ਸ਼ਰ੍ਹੇਆਮ ਉਲੰਘਣਾ ਹੈ।
ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਫਰ ਕਰਨ ਦੇ ਵਿੱਚ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਟਰੇਨਾਂ ਬੰਦ ਹੋਣ ਦੇ ਕਾਰਨ ਬੱਸਾਂ ਦੇ ਕਿਰਾਏ ਚ ਉਨ੍ਹਾਂ ਤੋਂ ਦੁੱਗਣੇ ਰੁਪਏ ਵਸੂਲੇ ਜਾ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਸਰਕਾਰ ਖਿਲਾਫ਼ ਰੋਸ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਕਿਸੇ ਵਲੋਂ ਨਹੀਂ ਸੁਣੀ ਜਾ ਰਹੀ ਹੈ ਜਿਸ ਕਰਕੇ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਰੇਸ਼ਾਨ ਲੋਕਾਂ ਦੇ ਵਲੋਂ ਸਰਕਾਰ ਤੋਂ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਗਈ ਹੈ ਤਾਂ ਕਿ ਉਨ੍ਹਾਂ ਨੂੰ ਸਫਰ ਦੇ ਵਿੱਚ ਸੁਖਾਲਾ ਹੋ ਸਕੇ।
ਇਹ ਵੀ ਪੜ੍ਹੋ:Gangster Encounter: ਗੈਂਗਸਟਰ ਜੈਪਾਲ ਭੁੱਲਰ ਘਰ ਸੋਗ ਦਾ ਮਾਹੌਲ