ਫ਼ਾਜਿਲਕਾ: ਜਲਾਲਾਬਾਦ ਅਧੀਨ ਪੈਂਦੀ ਚੰਦ ਭਾਨ ਡਰੇਨ ਤੇ ਨਾਜਾਇਜ਼ ਮਾਈਨਿੰਗ ਦਾ ਧੰਦਾ ਚੱਲਣ ਤੇ ਨੇੜਲੀਆਂ ਜ਼ਮੀਨਾਂ ਨੂੰ ਪਹੁੰਚ ਰਹੇ ਨੁਕਸਾਨ ਤੋਂ ਦੁਖੀ ਹੋਏ ਕਿਸਾਨ ਜਸਕਰਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਤੰਬੂਵਾਲਾ ਦੇ ਸ਼ਿਕਾਇਤ ਦਰਜ ਕਰਾਉਣ ਤੇ ਥਾਨਾ ਵੈਰੋਕੇ ਪੁਲਿਸ ਨੇ ਨਜ਼ਾਇਜ ਮਾਇਨਿੰਗ ਕਰਨ ਵਾਲੇ ਆਰੋਪੀ ਤੇ ਪਰਚਾ ਦਰਜ ਕੀਤਾ ਹੈ।
ਇਸ ਸੰਬੰਧੀ ਮੀਡੀਆ ਨਾਲ ਗੱਲ ਕਰਦੇ ਸਬ ਡਵੀਜ਼ਨ ਜਲਾਲਾਬਾਦ ਦੇ ਉਪ ਕਪਤਾਨ ਪਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਕਿ ਚੰਦਭਾਨ ਡਰੇਨ ਤੋਂ ਨਜ਼ਾਇਜ ਰੇਤ ਕੱਢਕੇ ਅੱਗੇ ਵੇਚਣ ਦਾ ਕੰਮ ਚੱਲਦਾ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਥਾਣਾ ਵੈਰੋਕੇ ਵੱਲੋਂ ਗੁਰਵਿੰਦਰ ਸਿੰਘ ਖਿਲਾਫ਼ ਧਾਰਾ 379, 21 ਮਾਇਨਿੰਗ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਹੈ। ਦੋਸ਼ੀ ਮੌਕੇ ਤੋਂ ਫ਼ਰਾਰ ਹੋ ਜਾਣ ਕਾਰਨ ਉਸ ਦਾ ਟਰੈਕਟਰ ਅਤੇ ਡੋਲੂ ਕਰਾਹਾ ਨੂੰ ਕਬਜ਼ੇ ਵਿੱਚ ਲੈ ਕੇ ਦੋਸ਼ੀ ਨੂੰ ਲੱਭਣ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਕਰ ਦਿੱਤੀ ਹੈ।
ਦੂਸਰੇ ਪਾਸੇ ਸ਼ਿਕਾਇਤ ਕਰਤਾ ਜਸਕਰਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਖੇਤ ਚੰਦ ਭਾਨ ਡਰੇਨ ਦੇ ਨਾਲ ਲੱਗਦੇ ਹਨ। ਲਗਾਤਾਰ ਹੋ ਰਹੀ ਮਾਈਨਿੰਗ ਕਾਰਨ ਉਨ੍ਹਾਂ ਦੇ ਖੇਤਾਂ ਨੂੰ ਵੱਡੇ ਪੱਧਰ ਤੇ ਨੁਕਸਾਨ ਪਹੁੰਚਣ ਕਾਰਨ ਉਨ੍ਹਾਂ ਦੁਆਰਾ ਇਕ ਸ਼ਿਕਾਇਤ ਕਰਵਾਈ ਹੈ। ਜਿਸ ਤੇ ਥਾਣਾ ਵੈਰੋਕੇ ਦੇ ਮੁਖੀ ਅਮਰਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮੌਕੇ ਤੇ ਪਹੁੰਚ ਕੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਪਰਚਾ ਦਰਜ ਕੀਤਾ ਹੈ। ਉਨ੍ਹਾਂ ਨੇ ਥਾਣਾ ਵੈਰੋ ਕੇ ਪੁਲਿਸ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਤੇ ਖੁਸ਼ੀ ਜ਼ਾਹਿਰ ਕਰਦਿਆਂ ਅਪੀਲ ਕੀਤੀ ਕਿ ਪੁਲਿਸ ਲਗਾਤਾਰ ਇਸ ਤਰ੍ਹਾਂ ਦੀਆਂ ਕਾਰਵਾਈ ਜਾਰੀ ਰੱਖੇ ਤਾਂ ਜੋ ਡਰੇਨ ਦੇ ਨੇੜਲੇ ਕਿਸਾਨਾਂ ਦਾ ਨੁਕਸਾਨ ਨਾ ਹੋਵੇ।
ਇਹ ਵੀ ਪੜੋ: ਜ਼ਹਿਰਿਲੀ ਸ਼ਰਾਬ ਨਾਲ 16 ਮੌਤਾਂ, 6 ਗ੍ਰਿਫ਼ਤਾਰ