ਫ਼ਾਜ਼ਿਲਕਾ :ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਤਹਿਤ ਜ਼ਿਲ੍ਹਾ ਫਾਜ਼ਿਲਕਾ ਪੁਲਿਸ ਨੇ ਅੱਜ ਜਲਾਲਾਬਾਦ ਸਬ ਡਿਵੀਜ਼ਨ ਪੁਲੀਸ ਵੱਲੋਂ ਫਲੈਗ ਮਾਰਚ ਕੱਢਿਆ, ਜਿਸ ਦੀ ਅਗਵਾਈ ਡੀਐਸਪੀ ਪਲਵਿੰਦਰ ਸਿੰਘ ਨੇ ਕੀਤੀ। ਉਨ੍ਹਾਂ ਨੇ ਫਲੈਗ ਮਾਰਚ ਦੌਰਾਨ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਰੂਰਤ ਦਾ ਸਾਮਾਨ ਦੋ-ਤਿੰਨ ਦਿਨਾਂ ਦਾ ਇਕੱਠਾ ਲੈ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਵਾਰ ਵਾਰ ਸ਼ਹਿਰ ਨਾ ਆਉਣਾ ਪਵੇ। ਇਸ ਤਰੀਕੇ ਨਾਲ ਆਵਾਜਾਈ ਘਟੇਗੀ ਜਿਸ ਨਾਲ ਕੋਰੋਨਾ ਦੀ ਚੈਨ ਨੂੰ ਤੋੜਿਆ ਜਾ ਸਕਦਾ ਹੈ। ਲੋਕਾਂ ਦਾ ਵਾਰ ਵਾਰ ਬਾਜ਼ਾਰ ਵਿਚ ਆਉਣ ਨਾਲ ਜਿੱਥੇ ਬਾਜ਼ਾਰਾਂ ਵਿੱਚ ਇਕੱਠ ਵਧ ਵਧ ਜਾਂਦਾ ਹੈ ਅਤੇ ਲੋਕਾਂ ਵੱਲੋਂ ਮਾਸਕ ਲਗਾਉਣ ਪ੍ਰਤੀ ਲਾਪ੍ਰਵਾਹੀ ਵਰਤਨ ਦੇ ਚੱਲਦੇ ਪੁਲਿਸ ਨੂੰ ਚਲਾਨ ਕੱਟਣ ਲਈ ਮਜਬੂਰ ਹੋਣਾ ਪੈਂਦਾ ਹੈ।
ਉਨ੍ਹਾਂ ਵੱਲੋਂ ਥਾਂ ਥਾਂ ਤੇ ਰੁਕ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸਬ ਡਵੀਜ਼ਨ ਅਧੀਨ ਪੈਂਦੇ ਸਾਰੇ ਥਾਣਿਆਂ ਦੇ ਮੁਖੀ ਅਤੇ ਭਾਰੀ ਫੋਰਸ ਬਲ ਮੌਜੂਦ ਸੀ।