ਫਾਜ਼ਿਲਕਾ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹੰਸਰਾਜ ਜੋਸਨ ਜੋ ਇਕ ਸੀਨੀਅਰ ਕਾਂਗਰਸੀ ਆਗੂ ਨੇਤਾ ਹੋਣ ਦੇ ਬਾਵਜੂਦ, ਕਾਂਗਰਸ ਵਿਚ ਸਤਿਕਾਰ ਦੀ ਘਾਟ ਕਾਰਨ ਕਾਂਗਰਸ ਨੂੰ ਛੱਡ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਜਾ ਰਹੇ ਹਨ।
ਉਨ੍ਹਾਂ ਖ਼ਾਸ ਤੌਰ ’ਤੇ ਕਾਂਗਰਸੀ ਆਗੂ ਸੁਨੀਲ ਜਾਖੜ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕੁਝ ਲੀਡਰਾਂ ਕਾਰਨ ਸ਼ੁਰੂ ਤੋਂ ਕਾਂਗਰਸ ਨਾਲ ਜੁੜੇ ਆਗੂਆਂ ਦਾ ਬਣਦਾ ਮਾਣ ਸਤਿਕਾਰ ਨਹੀਂ ਕੀਤਾ ਜਾਂਦਾ। ਉਨ੍ਹਾ ਦੱਸਿਆ ਕਿ ਉਨ੍ਹਾਂ ਦੇ ਤਾਇਆ ਜੀ ਅਕਾਲੀ ਹੀ ਸਨ, ਜਿਸ ਕਾਰਨ ਉਨ੍ਹਾਂ ਨੂੰ ਅਕਾਲੀ ਦਲ ’ਚ ਕੋਈ ਦਿਕੱਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵੱਧ ਤੋਂ ਵੱਧ ਅਕਾਲੀ ਵਿਧਾਇਕਾਂ ਨੂੰ ਜਿੱਤਾ ਕੇ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ।
ਉਨ੍ਹਾਂ ਇਸ ਮੌਕੇ ਈ ਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਵੇਲੇ ਵੀ ਮੰਤਰੀ ਰਹੇ ਹਨ ਅਤੇ ਜਦੋਂ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਮੁੱਖ ਮੰਤਰੀ ਬਣੇ ਤਾਂ ਉਸ ਵੇਲੇ ਵੀ ਉਹ ਕੈਪਟਨ ਦੀ ਵਜ਼ਾਰਤ ’ਚ ਸ਼ਾਮਲ ਸਨ। ਪਰ ਹੁਣ ਪੁਰਾਣੇ ਕਾਂਗਰਸੀ ਆਗੂਆਂ ਦੀ ਕਦਰ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਮੈਂ ਤਾਂ ਸਿਰਫ਼ ਸ਼ੁਰੂਆਤ ਕੀਤੀ ਹੈ ਪਰ ਉਨ੍ਹਾਂ ਤੋਂ ਬਾਅਦ ਲੜੀਵਾਰ ਕਈ ਹੋਰ ਆਗੂ ਵੀ ਕਾਂਗਰਸ ਪਾਰਟੀ ਤਿਆਗ ਦੇਣਗੇ।
ਇਹ ਵੀ ਪੜ੍ਹੋ: ਜਲੰਧਰ 'ਚ ਬਿਨਾਂ ਪੀਪੀਈ ਕਿੱਟਾਂ ਤੋਂ ਧੜੱਲੇ ਨਾਲ ਹੋ ਰਹੇ ਨੇ ਕੋਰੋਨਾ ਟੈਸਟ