ਫਾਜ਼ਿਲਕਾ: ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡੇ ਦਾਅਵੇ ਕੀਤੇ ਜਾਂਦੇ ਹਨ ਲੇਕਿਨ ਨਸ਼ੇ ਦੀ ਸਮੱਗਲਿੰਗ ਕਰਨ ਵਾਲੇ ਬਾਜ਼ ਨਹੀਂ ਆਉਂਦੇ ਹਨ। ਨਸ਼ਾ ਤਸਕਰਾਂ ਉੱਤੇ ਸ਼ਿਕਜਾਂ ਕਸਣ ਲਈ ਆਬੋਹਰ ਨਾਰਕੋਟਿਸ ਸੈੱਲ ਪੁਲਿਸ ਨੇ ਅਬੋਹਰ ਹਨੂਮਾਨਗੜ ਰੋਡ ਤੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਰੋਕਿਆ ਤਾਂ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਕੋਲੋਂ ਤਿੱਨ ਕਿਲੋ ਅਫੀਮ ਬਰਾਮਦ ਕੀਤੀ ਗਈ।
ਇਹ ਲੋਕ ਮੱਧ ਪ੍ਰਦੇਸ਼ ਤੋਂ ਅਫੀਮ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਕੰਮ ਕਰਦੇ ਸਨ। ਇਹ ਚਾਰੇ ਆਰੋਪੀ ਖੇਮਕਰਨ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਪੁਲਿਸ ਨੇ ਅਫੀਮ ਤਸਕਰਾਂ ਵਿਰੁੱਧ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਤੋਂ ਪੰਦਰਾਂ ਜੁਲਾਈ ਤੱਕ ਦਾ ਰਿਮਾਂਡ ਲੈ ਲਿਆ ਗਿਆ ਹੈ।
ਬੀਤੇ ਦਿਨੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਕਿਹਾ ਸੀ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ ਜਿਥੇ ਸੂਬਾ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋਂ : Peasant movement : ਮਾਨਸੂਨ ਇਜ਼ਲਾਸ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਖਿੱਚੀ ਤਿਆਰੀ