ਫ਼ਾਜ਼ਿਲਕਾ : ਪੁਲਿਸ ਵੱਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਅੱਜ ਫ਼ਾਜਿਲਕਾ ਵਿੱਚ ਨਸ਼ਿਆਂ ਦੇ ਵਿਰੁੱਧ ਸੈਮੀਨਾਰ ਲਾਇਆ ਗਿਆ। ਫ਼ਾਜ਼ਿਲਕਾ ਦੇ ਐੱਸਐੱਸਪੀ ਦੀਪਕ ਹਿਲੋਰੀ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਮੀਨਾਰ ਵਿੱਚ ਕਈ ਲੋਕਾਂ ਨੇ ਹਿੱਸਾ ਲਿਆ। ਐੱਸਐੱਸਪੀ ਨੇ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਬਾਰੇ ਦੱਸਿਆ ਅਤੇ ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਇੱਕ ਨਾਟਕ ਵੀ ਪੇਸ਼ ਕੀਤਾ ਗਿਆ।
ਸੈਮੀਨਾਰ ਵਿੱਚ ਆਏ ਇੱਕ ਸਕੂਲ ਦੀ ਅਧਿਆਪਕ ਪ੍ਰੀਤੀ ਬਬੂਟਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਇੱਕ ਬਹੁਤ ਚੰਗੀ ਪਹਿਲ ਕੀਤੀ ਗਈ ਹੈ ਪਰ ਇਹ ਇਕੱਲੇ ਪੁਲਿਸ ਦਾ ਹੀ ਕੰਮ ਨਹੀਂ ਸਾਨੂ ਲੋਕਾਂ ਨੂੰ ਵੀ ਅੱਗੇ ਆਉਣਾ ਪਵੇਗਾ ਜੇ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨਾ ਹੈ।
ਇਹ ਵੀ ਪੜ੍ਹੋ : ਬਸ ਕੰਡਕਟਰ ਨੇ ਬੱਸ ਦੇ ਬਾਥਰੂਮ 'ਚ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
ਐੱਸਐੱਸਪੀ ਦੀਪਕ ਹਿਲੋਰੀ ਨੇ ਪੱਤਰਕਾਰਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਸ਼ਿਆਂ ਦੇ ਵਿਰੁੱਧ ਅਭਿਆਨ ਚਲਾਇਆ ਹੋਇਆ ਹੈ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਨਾਟਕਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਸ਼ਿਆਂ ਦੀ ਰੋਕਥਾਮ ਲਈ ਨਸ਼ਿਆਂ ਦੇ ਸੌਦਾਗਰਾਂ ਨੂੰ ਫੜਕੇ ਕਈ ਪਰਚੇ ਵੀ ਦਰਜ ਕੀਤੇ ਹਨ ਅਤੇ ਅੱਗੇ ਵੀ ਸਾਡੀ ਇਹ ਮੁਹਿੰਮ ਚੱਲਦੀ ਰਹੇਗੀ।