ਫਾਜ਼ਿਲਕਾ: ਪੰਜਾਬ ਵਿੱਚ ਪਿਛਲੇ 2-3 ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਜਿੱਥੇ ਫਸਲਾ ਲਈ ਮੁਸ਼ਕਲਾਂ ਪੈਂਦਾ ਕਰ ਰਿਹਾ ਹੈ। ਉੱਥੇ ਹੀ ਲਗਾਤਾਰ ਪੈ ਰਹੇ ਮੀਂਹ ਕਾਰਨ ਜਨ-ਜੀਵਨ ਵੀ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਪਿੰਡਾਂ-ਸ਼ਹਿਰਾਂ ਵਿੱਚ ਪਾਣੀ ਜਮਾ ਹੋ ਗਿਆ ਹੈ। ਉੱਥੇ ਹੀ ਇਸ ਮੀਂਹ ਕਾਰਨ ਨਹਿਰਾਂ ਵਿੱਚ ਵੀ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹੇ ਦੇ ਢਾਣੀ ਮੁਨਸ਼ੀ ਰਾਮ ਦੇ ਨੇੜੇ ਡਰੇਨ ਦੇ ਪੁਲ ‘ਚ ਮੀਂਹ ਪੈਣ ਕਾਰਨ ਪਾਣੀ 18 ਤੋਂ 20 ਫੁੱਟ ਪਾਣੀ ਇਕੱਠਾ ਹੋ ਗਿਆ ਹੈ।
ਡਰੇਨ ‘ਚ ਪਾਣੀ ਦਾ ਪੱਧਰ ਵੱਧਣ ਕਾਰਨ ਇਲਾਕੇ ਦੇ 20 ਪਿਡਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦਾ ਪੱਧਰ ਵੱਧਣ ਕਾਰਨ ਸਕੂਲੀ ਬੱਚਿਆ ਲਈ ਸਕੂਲ ਜਾਣ ਵਾਲਾ ਰਸਤਾ ਵੀ ਬੰਦ ਹੋ ਚੁੱਕਿਆ ਹੈ। ਜਿਸ ਕਰਕੇ ਬੱਚਿਆ ਦੀ ਪੜਾਈ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਡਾ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਦੱਸਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਪੂਲ ਵਿੱਚੋਂ ਪਾਣੀ ਕੱਢਣ ਨੂੰ ਲੈ ਕੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਰਕੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਮਜ਼ਬੂਰ ਹੋ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ ਉਪਰ ਧਰਨਾ ਲਾਇਆ ਹੈ।
ਇਨ੍ਹਾਂ ਲੋਕਾਂ ਦੇ ਧਰਨੇ ਵਿੱਚ ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਅਤੇ ਡੀ.ਐੱਸ.ਪੀ. ਜਸਬੀਰ ਸਿੰਘ ਪਨੂੰ ਨੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਇਨ੍ਹਾਂ ਪ੍ਰਸ਼ਾਸਨਿਕ ਅਫ਼ਸਰਾਂ ਵੱਲੋਂ ਇਨ੍ਹਾਂ ਲੋਕਾਂ ਨੂੰ ਜਲਦ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ।
ਉਧਰ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਸ਼ਾਸਨ ਪਾਣੀ ਦੀ ਨਿਕਾਸੀ ਨਹੀਂ ਕਰਵਾਉਦਾ ਉਦੋਂ ਤੱਕ ਉਨ੍ਹਾਂ ਵੱਲੋਂ ਧਰਨਾ ਜਾਰੀ ਰਹੇਗਾ। ਇਸ ਮੌਕੇ ਇਨ੍ਹਾਂ ਲੋਕਾਂ ਵੱਲੋਂ ਪੰਜਾਬ ਸਰਕਾਰ ਤੇ ਰੇਲਵੇ ਵਿਭਾਗ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਰੇਲਵੇ ਵਿਭਾਗ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਹ ਰੇਲ ਆਵਾਜ਼ਾਈ ਨੂੰ ਬੰਦ ਕਰਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ। ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪਧਰ ‘ਤੇ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਇਹ ਹਲਕਾ ਬਿਆਨ ਕਰ ਰਿਹੈ ਸਚਾਈ !