ਫ਼ਾਜ਼ਿਲਕਾ: ਕੋਰੋਨਾ ਵਾਇਰਸ ਕਾਰਨ ਰਾਜਸਥਾਨ 'ਚ ਹੋਈ 'ਤਾਲਾਬੰਦੀ' ਕਾਰਨ ਫਸੇ ਮਜ਼ਦੂਰਾਂ ਨੂੰ ਪੰਜਾਬ ਲਿਆਉਣ ਲਈ ਰੋਡਵੇਜ਼ ਦੀਆਂ ਬੱਸਾਂ ਗਈਆਂ ਸਨ। ਇਨ੍ਹਾਂ ਬੱਸਾਂ ਦੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਪ੍ਰਸ਼ਾਸਨ ਨੂੰ ਇਕਾਂਤਵਾਸ ਕੇਂਦਰ ਵਿੱਚ ਰੱਖਣ ਦਾ ਫੈਸਲਾ ਲਿਆ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਦਾ ਰੋਡਵੇਜ਼ ਕਰਮਚਾਰੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਇਨ੍ਹਾਂ ਕਰਮਚਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ।
ਡਰਾਇਵਰ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਤੋਂ ਪਹਿਲਾ ਦੋ ਵਾਰ ਮੈਡੀਕਲ ਜਾਂਚ ਹੋ ਚੁੱਕੀ ਹੈ ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦੁਬਾਰਾ ਜਾਂਚ ਕਰਵਾਉਣ ਲਈ ਬੁਲਾਇਆ ਹੈ। ਜੋ ਕਿ ਗਲਤ ਹੈ, ਇਸੇ ਨਾਲ ਹੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਕਾਂਤਵਾਸ ਕੇਂਦਰ ਭੇਜਣ ਦਾ ਜੋ ਫੈਸਲਾ ਲਿਆ ਉਹ ਵੀ ਗਲਤ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਆਪਣੇ ਘਰ ਵਿੱਚ ਹੀ ਇਕਾਂਤਵਾਸ ਵਿੱਚ ਰੱਖਿਆ ਜਾਵੇ।
ਇਸ ਬਾਰੇ ਗੱਲ ਕਰਦੇ ਹੋਏ ਰੋਡਵੇਜ਼ ਦੇ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਕਰਮਚਾਰੀਆਂ ਦੇ ਵਿਰੋਧ ਬਾਰੇ ਉੱਚ ਅਧਿਕਾਰੀਆਂ ਨੂੰ ਦੱਸ ਦਿੱਤਾ ਗਿਆ ਹੈ।