ETV Bharat / state

ਗਊਆਂ ਨਾਲ ਭਰੇ ਟਰੱਕ ਸਮੇਤ ਤਸਕਰ ਕਾਬੂ - smuggling cow

ਅਰਨੀਵਾਲਾ ਪੁਲਿਸ ਨੇ ਗਊਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕੀਤਾ ਹੈ। ਇਨ੍ਹਾਂ ਗਊਆਂ ਨੂੰ ਤਸਕਰੀ ਲਈ ਲਿਜਾਇਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।

ਗਊਆਂ ਨਾਲ ਭਰੇ ਟਰੱਕ ਸਮੇਤ ਤਸਕਰ ਕਾਬੂ
ਗਊਆਂ ਨਾਲ ਭਰੇ ਟਰੱਕ ਸਮੇਤ ਤਸਕਰ ਕਾਬੂ
author img

By

Published : Aug 23, 2020, 3:30 PM IST

ਫ਼ਾਜ਼ਿਲਕਾ: ਅਰਨੀਵਾਲਾ ਪੁਲਿਸ ਨੇ ਗਊਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕੀਤਾ ਹੈ। ਟਰੱਕ ਵਿੱਚ 18 ਗਊਆਂ ਨੂੰ ਵੇਚਣ ਲਈ ਲਿਜਾਇਆ ਜਾ ਰਿਹਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਪੁਲਿਸ ਨੇ ਮਾਮਲੇ ਵਿੱਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।

ਗਊਆਂ ਨਾਲ ਭਰੇ ਟਰੱਕ ਸਮੇਤ ਤਸਕਰ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਗਊ ਰਕਸ਼ਾ ਦਲ ਦੇ ਪੰਜਾਬ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਅਬੋਹਰ ਤੋਂ ਇੱਕ ਮੈਂਬਰ ਨੇ ਸੂਚਨਾ ਮਿਲੀ ਸੀ ਕਿ ਬਗੀਚਾ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚਿੜੇਵਾਨ, ਜੋ ਪਿੰਡਾਂ ਵਿੱਚੋਂ ਗਊਆਂ ਇਕੱਠੀਆਂ ਕਰਕੇ ਅਤੇ ਚੋਰੀ ਕਰ ਕੇ ਜਫਰਾਬਾਦ ਅਤੇ ਹੋਰ ਇਲਾਕਿਆਂ ਵਿੱਚ ਵੇਚਣ ਦਾ ਆਦਿ ਹੈ, ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਨਾਕਾਬੰਦੀ ਦੌਰਾਨ ਟਰੱਕ ਨੂੰ ਕਾਬੂ ਕਰ ਲਿਆ।

ਥਾਣਾ ਅਰਨੀਵਾਲਾ ਦੇ ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਪੁਲਿਸ ਨੇ ਦਲ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਨਾਕਾਬੰਦੀ ਕੀਤੀ, ਜਿਸ ਦੌਰਾਨ ਇੱਕ ਟਰੱਕ ਨੂੰ ਕਾਬੂ ਕੀਤਾ ਗਿਆ। ਟਰੱਕ ਵਿੱਚ 18 ਗਊਆਂ ਭਰੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਟਰੱਕ ਚਾਲਕ ਬਗੀਚਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਸੰਦੀਪ ਕੁਮਾਰ ਦੇ ਬਿਆਨਾਂ 'ਤੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਸ਼ੁਰੂ ਕਰ ਦਿਤੀ। ਬਾਕੀ ਰਹਿੰਦੇ ਕਥਿਤ ਦੋਸ਼ੀਆਂ ਨੂੰ ਵੀ ਪੁਲਿਸ ਵਲੋਂ ਜਲਦ ਕਾਬੂ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.