ਫਾਜ਼ਿਲਕਾ: ਪੰਜਾਬ ਦੀ ਨਗਰ ਨਿਗਮ ਚੋਣਾਂ ਨੂੰ ਕੁੱਝ ਹੀ ਦਿਨ ਬਾਕੀ ਹਨ ਤੇ ਸਿਆਸੀ ਪਾਰਟੀਆਂ ਦੀ ਸਰਗਰਮੀਆਂ ਵੀ ਵੱਧ ਰਹੀਆਂ ਹਨ। ਚੋਣ ਪ੍ਰਚਾਰ ਲਈ ਸਿਆਸੀ ਪਾਰਟੀਆਂ ਦੇ ਪ੍ਰਧਾਨ ਖ਼ੁਦ ਚੋਣ ਅਖਾੜੇ ' ਉੱਤਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਿਗਮ ਚੋਣ ਪ੍ਰਚਾਰ ਲਈ ਫਾਜ਼ਿਲਕਾ ਪੁੱਜੇ ਤੇ ਲੋਕਾਂ ਨੂੰ ਅਕਾਲੀ ਦਲ ਪੱਖੀ ਵੋਟ ਪਾਉਣ ਦੀ ਅਪੀਲ ਕੀਤੀ।
ਪੁਲਿਸ ਪ੍ਰਸ਼ਾਸਨ ਸੂਬਾ ਸਰਕਾਰ ਦੇ ਹੱਥ ਦੀ ਕੱਠਪੁਤਲੀ
ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਦੇ ਰਿਸ਼ਤੇਦਾਰ ਨੇ ਇੱਕ ਪਰਿਵਾਰ ਨੂੰ ਬੇਹਦ ਤੰਗ ਕੀਤਾ ਜਿਸ ਤੋਂ ਦੁੱਖੀ ਆ ਕੇ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ ਜਿਸ 'ਤੇ ਬਿਆਨ ਦਿੰਦੇ ਉਨ੍ਹਾਂ ਨੇ ਕਿਹਾ ਕਿ ਹੁਣ ਪੁਲਿਸ ਪ੍ਰਸ਼ਾਸਨ ਸੂਬਾ ਸਰਕਾਰ ਦੇ ਹੱਥ ਦੀ ਕੱਠਪੁਤਲੀ ਤੋਂ ਇਲਾਵਾ ਕੁੱਝ ਨਹੀਂ ਰਹਿ ਗਿਆ ਹੈ।
ਕੇਂਦਰ ਕਿਸਾਨ ਅੰਦੋਲਨ ਨੂੰ ਧਰਮ ਦਾ ਪਰਦਾ ਨਾ ਪਾਉਣ
ਹਾਲਹੀ ਸੰਸਦ 'ਚ ਮੋਦੀ ਨੇ ਕਿਸਾਨੀ ਅੰਦੋਲਨ 'ਤੇ ਬਿਆਨ ਦਿੰਦਿਆਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਫਾਇਦੇਮੰਦ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਘਰ ਪਰਤਣਾ ਚਾਹੀਦਾ ਹੈ। ਸਿੱਖਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਧਰਮ ਦਾ ਲਿਬਾਸ ਨਹੀਂ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਮੁੱਚੇ ਭਾਰਤ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ।
ਜਲਾਲਾਬਾਦ ਝੜਪ 'ਚ ਦਰਜ ਹੋਏ ਝੂਠੇ ਪਰਚੇ
ਉਨ੍ਹਾਂ ਨੇ ਕਿਹਾ ਕਿ ਨਿਗਮ ਚੋਣਾਂ 'ਚ ਹਾਰ ਤੋਂ ਕਾਂਗਰਸ ਬੌਖਲਾ ਗਈ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇਂ ਜਲਾਲਾਬਾਦ ਉਨ੍ਹਾਂ 'ਤੇ ਹਮਲਾ ਹੋਇਆ, ਉਹ ਆਪਣਾ ਇਹ ਚੋਣ ਪ੍ਰਚਾਰ ਜਾਰੀ ਰੱਖਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਵਰਕਰ ਇਨ੍ਹਾਂ ਝੂਠਿਆਂ ਪਰਚਿਆਂ ਤੋਂ ਨਹੀਂ ਡਰਦੇ ਹਨ।