ਫ਼ਾਜ਼ਿਲਕਾ: ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਚੋਣਾਂ ਦੀਆਂ ਤਿਆਰੀਆਂ ਖਿੱਚਦਿਆਂ ਪਹਿਲੀ ਸੀਟ ਲਈ ਲੋਕਾਂ ਕੋਲੋਂ ਫ਼ਤਵਾ ਮੰਗਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਆਪਣੇ ਆਪ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਅੱਜ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤਾ ਪ੍ਰੋਗਰਾਮ ''ਪੰਜਾਬ ਮੰਗਦਾ ਜਵਾਬ'' ਤਹਿਤ ਜਲਾਲਾਬਾਦ ਵਿੱਚ ਕੀਤੀ ਪਹਿਲੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਰੈਲੀਆਂ ਪੂਰੇ ਪੰਜਾਬ ਦੇ 117 ਹਲਕਿਆਂ ਵਿੱਚ ਕੀਤੀਆਂ ਜਾਣਗੀਆਂ ਅਤੇ ਲੋਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਜੁਆਬ ਮੰਗਿਆ ਜਾਵੇਗਾ ਕਿ ਉਨ੍ਹਾਂ ਨੇ ਚੋਣ ਮੈਨੀਫੈਸਟੋ ਕੀਤੇ ਗਏ ਵਾਅਦੇ ਨਾ ਪੂਰੇ ਹੋਣ ਦੇ ਕਾਰਨ ਪੁੱਛੇ ਜਾਣਗੇ। ਪੰਜਾਬ ਸਰਕਾਰ ਵੱਲੋਂ ਨਿੱਤ ਦਿਨ ਪਾਏ ਜਾਣ ਵਾਲੇ ਟੈਕਸਾਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਨੇ ਜਲਾਲਾਬਾਦ ਵਿੱਚ ਕਰਾਏ ਵਿਕਾਸ ਕਾਰਜਾਂ ਨੂੰ ਦੁਹਰਾਇਆ ਗਿਆ ਅਤੇ ਮੌਜੂਦਾ ਵਿਧਾਇਕ ਵੱਲੋਂ ਇਕ ਵੀ ਕੰਮ ਨਹੀਂ ਕੀਤਾ ਬਲਕਿ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਉੱਤੇ ਝੂਠੇ ਮੁਕੱਦਮੇ ਦਰਜ ਕਰਵਾਏ ਹਨ।
ਇਸ ਮੌਕੇ ਉਨ੍ਹਾਂ ਨੇ ਜਲਾਲਾਬਾਦ ਵਿੱਚ ਕੀਤੇ ਗਏ ਭਾਰੀ ਇਕੱਠ ਤੋਂ ਫਤਵਾ ਮੰਗਿਆ ਕਿ ਜਲਾਲਾਬਾਦ ਤੋਂ ਕਿਸਨੂੰ ਚੋਣ ਲੜਾਉਣਾ ਚਾਹੁੰਦੇ ਹਨ ਤਾਂ ਲੋਕਾਂ ਨੇ ਇਕ ਆਵਾਜ਼ ਸੁਖਬੀਰ ਬਾਦਲ ਦਾ ਨਾਮ ਲੈਣ ਤੋਂ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਉਮੀਦਵਾਰ ਵਜੋਂ ਘੋਸ਼ਿਤ ਕਰ ਆਪਣੇ ਆਪ ਨੂੰ ਜਲਾਲਾਬਾਦ ਵਿੱਚ ਚੋਣਾਂ ਲਈ ਐਲਾਨ ਕਰ ਦਿੱਤਾ। ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ।