ETV Bharat / state

ਫ਼ਾਜ਼ਿਲਕਾ 'ਚ ਸਫ਼ਾਈ ਸੇਵਕਾਂ ਨੇ ਕੀਤੀ ਹੜਤਾਲ, 5 ਮਹੀਨਿਆਂ ਤੋਂ ਨਹੀਂ ਮਿਲਿਆਂ ਤਨਖ਼ਾਹਾਂ - COVID-19

ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬੋਹਰ ਸ਼ਹਿਰ ਵਿੱਚ ਕੂੜਾ ਡੰਪਰਾਂ ਵਿੱਚੋਂ ਕੂੜਾ ਚੁੱਕਣ ਵਾਲੇ ਕਰਮਚਾਰੀਆਂ ਨੇ 5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰ ਕੇ ਹੜਤਾਲ ਕਰ ਦਿੱਤੀ ਹੈ। ਪਿਛਲੇ ਦੋ ਦਿਨਾਂ ਤੋਂ ਉਹ ਕੂੜਾ ਨਹੀਂ ਚੁੱਕ ਰਹੇ, ਜਿਸ ਕਾਰਨ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਮਹਾਂਮਾਰੀ ਫ਼ੈਲਣ ਦਾ ਖ਼ਤਰਾ ਬਣ ਗਿਆ ਹੈ।

ਸਫ਼ਾਈ ਸੇਵਕਾਂ ਨੇ ਕੀਤੀ ਹੜਤਾਲ, 5 ਮਹੀਨਿਆਂ ਤੋਂ ਨਹੀਂ ਮਿਲਿਆਂ ਤਨਖ਼ਾਹਾਂ

author img

By

Published : Apr 17, 2020, 6:18 PM IST

ਫ਼ਾਜ਼ਿਲਕਾ : ਜਿੱਥੇ ਇੱਕ ਪਾਸੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਫ਼ਾਈ ਸੇਵਕਾਂ ਨੂੰ ਕੋਰੋਨਾ ਵਾਇਰਸ ਦੌਰਾਨ ਸਫ਼ਾਈ ਵਿਵਸਥਾ ਬਹੁਤ ਵਧੀਆ ਕਰਨ ਅਤੇ ਉਨ੍ਹਾਂ ਦੇ ਕੰਮਾਂ ਲਈ ਫੁੱਲਾਂ ਦੀ ਵਰਖਾ ਕਰ ਉਨ੍ਹਾਂ ਨੂੰ ਸਮਾਨਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬੋਹਰ ਸ਼ਹਿਰ ਵਿੱਚ ਕੂੜਾ ਡੰਪਰਾਂ ਵਿੱਚੋਂ ਕੂੜਾ ਚੁੱਕਣ ਵਾਲੇ ਠੇਕੇ ਉੱਤੇ ਰੱਖੇ ਸਫ਼ਾਈ ਸੇਵਕਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ। ਸਫ਼ਾਈ ਸੇਵਕਾਂ ਨੂੰ ਤਨਖ਼ਾਹਾਂ ਨਾ ਮਿਲਣ ਕਰਕੇ ਭਾਰੀ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਸਫ਼ਾਈ ਸੇਵਕਾਂ ਨੇ ਪਿਛਲੇ ਦੋ ਦਿਨਾਂ ਤੋਂ ਆਪਣਾ ਕੰਮਕਾਜ ਬੰਦ ਕਰ ਦਿੱਤਾ ਹੈ। ਕੂੜਾ ਨਾ ਚੁੱਕਣ ਕਰਕੇ ਸ਼ਹਿਰ ਦੇ ਕਈ ਕੂੜਾ ਡੰਪਰਾਂ ਉੁੱਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ।

ਵੇਖੋ ਵੀਡੀਓ।

ਤੁਹਾਨੂੰ ਦੱਸ ਦਈਏ ਕਿ ਕੂੜੇ ਦੇ ਇੰਨ੍ਹਾਂ ਢੇਰਾਂ ਕਰਕੇ ਕਿਸੇ ਹੋਰ ਮਹਾਂਮਾਰੀ ਦੇ ਫ਼ੈਲਣ ਦਾ ਵੀ ਡਰ ਬਣਿਆ ਹੋਇਆ ਹੈ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਫ਼ਾਈ ਸੇਵਕਾਂ ਨੇ ਆਪਣੀਆਂ ਮੁਸ਼ਕਿਲਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਫ਼ਾਈ ਸੇਵਕਾਂ ਦਾ ਉਨ੍ਹਾਂ ਦੇ ਕੰਮ ਦੇ ਲਈ ਫ਼ੁੱਲਾਂ ਦੇ ਹਾਰ ਪਾ ਕੇ ਆਦਰ ਕੀਤਾ ਜਾ ਰਿਹਾ ਹੈ, ਉੱਥੇ ਹੀ ਅਬਹੋਰ ਨਗਰ ਨਿਗਮ ਦੇ ਠੇਕੇਦਾਰ ਵੱਲੋਂ ਉਨ੍ਹਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਾਡੇ ਵੀ ਪਰਿਵਾਰ ਹਨ ਤੇ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ ਤੇ ਲੌਕਡਾਊਨ ਦੇ ਚੱਲਦਿਆਂ ਉਨ੍ਹਾਂ ਦੀ ਆਰਥਿਕ ਹਾਲਤ ਹੋਰ ਵੀ ਖ਼ਰਾਬ ਹੁੰਦੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਇੰਨ੍ਹਾਂ ਸਫ਼ਾਈ ਸੇਵਕਾਂ ਨੇ ਤਨਖ਼ਾਹ ਨਾ ਮਿਲਣ ਦੀ ਸੂਰਤ ਵਿੱਚ ਹੜਤਾਲ ਕੀਤੀ ਹੋਈ ਹੈ ਤੇ ਉਨ੍ਹਾਂ ਨੇ ਮੰਗ ਕੀਤੀ ਕਿ ਜਲਦ ਹੀ ਉਨ੍ਹਾਂ ਦੀ ਤਨਖ਼ਾਹਾਂ ਨੂੰ ਜਾਰੀ ਕੀਤਾ ਜਾਵੇ।

ਉੱਥੇ ਹੀ ਕੂੜਾ ਡੰਪਰ ਦੇ ਨੇੜੇ ਰਹਿਣ ਵਾਲੇ ਇੱਕ ਦੁਕਾਨਦਾਰ ਨੇ ਦੱਸਿਆ ਕਿ ਉਹ ਸਵੇਰੇ-ਸ਼ਾਮ ਇੱਥੇ ਫ਼ੁੱਲ ਵੇਚਦਾ ਹੈ ਪਰ ਗੰਦਗੀ ਏਨੀ ਜ਼ਿਆਦਾ ਵੱਧ ਗਈ ਹੈ ਕਿ ਲੋਕ ਮੁਸ਼ਕ ਕਾਰਨ ਫੁੱਲ ਨਹੀਂ ਲੈਣ ਆ ਰਹੇ। ਉਸ ਦਾ ਕਹਿਣਾ ਹੈ ਕਿ ਗੰਦਗੀ ਕਰ ਕੇ ਰਹਿਣਾ ਮੁਸ਼ਕਿਲ ਹੋ ਗਿਆ ਹੈ ਤੇ ਛੇਤੀ ਤੋਂ ਛੇਤੀ ਇਸ ਨੂੰ ਸਾਫ਼ ਕਰਵਾਉਣ ਦੀ ਮੰਗ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.