ETV Bharat / state

ਜਲਾਲਾਬਾਦ ਦੇ ਇੱਕ ਨਿੱਜੀ ਸਕੂਲ ਦੇ ਵਿਰੁੱਧ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ

ਫ਼ਾਜ਼ਿਲਕਾ ਦੇ ਜਲਾਲਾਬਾਦ ਦੇ ਇੱਕ ਨਿੱਜੀ ਸਕੂਲ ਦੇ ਬਾਹਰ ਅਧਿਆਪਕਾਂ ਨੇ ਸਕੂਲ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਇਹ ਪ੍ਰਦਰਸ਼ਨ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕੀਤਾ ਹੈ।

author img

By

Published : Oct 30, 2020, 6:32 PM IST

ਫ਼ੋਟੋ
ਫ਼ੋਟੋ

ਫ਼ਾਜ਼ਿਲਕਾ: ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਦੇ ਇੱਕ ਨਿੱਜੀ ਸਕੂਲ ਦੇ ਬਾਹਰ ਅਧਿਆਪਕਾਂ ਨੇ ਸਕੂਲ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਇਹ ਪ੍ਰਦਰਸ਼ਨ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕੀਤਾ ਹੈ। ਅਧਿਆਪਕਾਂ ਦੇ ਪ੍ਰਦਰਸ਼ਨ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ।

ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਇਸ ਨਿੱਜੀ ਸਕੂਲ ਵਿੱਚ ਕੰਮ ਕਰ ਰਹੇ ਹਨ ਤੇ ਕੋਰੋਨਾ ਕਰਕੇ ਲੱਗੇ ਲੌਕਡਾਊਨ ਵਿੱਚ ਉਹ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਕਰਵਾ ਕੇ ਉਨ੍ਹਾਂ ਦਾ ਸਲੇਬਸ ਕਵਰ ਕਰ ਰਹੇ ਸਨ ਪਰ ਸਕੂਲ ਨੇ ਉਨ੍ਹਾਂ ਨੂੰ ਅਪੈਲ ਮਹੀਨੇ ਦੀ ਅੱਧੀ ਤਨਖ਼ਾਹ ਦੇਣ ਤੋਂ ਬਾਅਦ ਸਕੂਲ ਨੇ ਬਾਕੀ ਤਨਖ਼ਾਹ ਨਹੀਂ ਦਿੱਤੀ ਜਿਸ ਦੇ ਰੋਸ ਵਜੋਂ ਉਹ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਕੂਲ ਮੈਨੇਜਮੈਂਟ ਦੀ ਇੱਕ ਮੀਟਿੰਗ ਹੋਈ ਸੀ ਜਿਸ ਵਿੱਚ ਉਨ੍ਹਾਂ ਨੂੰ ਮੈਨੇਜਮੈਂਟ ਨੇ ਕਿਹਾ ਹੈ ਕਿ ਉਹ ਪਿਛਲੀ ਤਨਖ਼ਾਹ ਨੂੰ ਭੁੱਲ ਜਾਣ ਤੇ ਹੁਣ ਸਕੂਲ ਵਿੱਚ 30 ਫੀਸਦ ਤਨਖ਼ਾਹ ਉੱਤੇ ਕੰਮ ਕਰਨ। ਜੋ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਨਹੀਂ ਸੀ।

ਵੀਡੀਓ

ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਲੈ ਰਹੀ ਹੈ ਪਰ ਉਹ ਅਧਿਆਪਕਾਂ ਨੁੰ ਤਨਖ਼ਾਹ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਸਕੂਲ ਨੇ ਪੁਰਾਣੇ ਅਧਿਆਪਕਾਂ ਨੂੰ ਸਕੂਲ ਵਿੱਚੋਂ ਬਾਹਰ ਕੱਢ ਕੇ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਹੈ ਜੋ ਕਿ ਬਿਨ੍ਹਾਂ ਬੀਐਡ ਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਉਨ੍ਹਾਂ ਨਾਲ ਧੱਕਾ ਕਰ ਰਿਹਾ ਹੈ।

ਵਿਦਿਆਰਥੀ ਦੇ ਮਾਪਿਆਂ ਨੇ ਕਿਹਾ ਕਿ ਉਹ ਸਕੂਲ ਵਿੱਚ ਹੁਣ ਨਵੇਂ ਅਧਿਆਪਕਾਂ ਨੂੰ ਲੈ ਕੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਕੂਲ ਨੂੰ ਸਮੇਂ ਸਿਰ ਫੀਸ ਜਮਾ ਕਰਵਾ ਰਹੇ ਹਨ ਪਰ ਸਕੂਲ ਅਧਿਆਪਕਾਂ ਨੂੰ ਤਨਖ਼ਾਹ ਨਹੀਂ ਦੇ ਰਿਹਾ। ਉਨ੍ਹਾਂ ਸਕੂਲ ਨੂੰ ਮੰਗ ਕੀਤੀ ਜਿਹੜੇ ਪੁਰਾਣੇ ਅਧਿਆਪਕ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾ ਰਹੇ ਸੀ ਉਨ੍ਹਾਂ ਨੂੰ ਮੁੜ ਤੋਂ ਲਿਆਂਦਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.