ਫਾਜ਼ਿਲਕਾ: ਦੇਸ਼ ਭਰ 'ਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ ਇਸ ਮੌਕੇ ਜਿੱਥੇ ਸਕੂਲਾਂ ਕਾਲਜਾਂ 'ਚ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ਓਥੇ ਹੀ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ 101 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ਹੈ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਟੋਨੀ ਛਾਬੜਾ ਨੇ ਦੱਸਿਆ ਕਿ ਉਨ੍ਹਾਂ ਦੀ ਦੀ ਜਥੇਬੰਦੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਦੀ ਰਹਿਨਮਾਈ ਵਿਚ ਅਲੱਗ ਅਲੱਗ ਤਰ੍ਹਾਂ ਦੇ ਸਮਾਜਿਕ ਕੰਮ ਕੀਤੇ ਜਾਂਦੇ ਹਨ।
ਇਸੇ ਲੜੀ ਤਹਿਤ ਜਲਾਲਾਬਾਦ ਵਿੱਚ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾ ਰਿਹਾ ਹੈ, ਇਸ ਮੌਕੇ ਵਿਧਾਇਕ ਜਲਾਲਾਬਾਦ ਰਮਿੰਦਰ ਆਵਲਾ ਵਲੋਂ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ।
ਵਿੱਦਿਆ ਦਾ ਚਾਨਣ ਕਰਨ ਵਾਲੇ ਇਹਨਾਂ ਅਧਿਆਪਕਾਂ ਦੇ ਸਨਮਾਨ ਲਈ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਜਦੋਂ ਅਹਿਹੇ ਉਪਰਾਲੇ ਕੀਤੇ ਜਾਂਦੇ ਨੇ ਤਾਂ ਹੋਰਨਾਂ ਅੰਦਰ ਵੀ ਮਿਹਨਤ ਕਰਨ ਦਾ ਜਜ਼ਬਾ ਪੈਦਾ ਹੁੰਦਾ ਹੈ।
ਹੋਰ ਵੀ ਪੜ੍ਹੋ: ਲਓ ਅਧਿਆਪਕਾਂ ਨੇ ਕੱਢ ਲਿਆ ਆਪਣਾ ਖੂਨ, ਫਿਰ ਕੀਤਾ ਇਹ ਕੰਮ