ਫ਼ਾਜ਼ਿਲਕਾ: ਬੀਤੇ ਦਿਨੀਂ ਅਬੋਹਰ ਗੰਗਾਨਗਰ ਰੋਡ ਉੱਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਕੈਂਟਰ ਤੇ ਆਲਟੋ ਕਾਰ ਵਿਚਕਾਰ ਹੋਇਆ ਹੈ। ਇਸ ਹਾਦਸੇ ਵਿੱਚ ਪਿਓ-ਪੁੱਤ ਦੋਨਾਂ ਦੀ ਮੌਤ ਹੋ ਗਈ।
ਜਾਂਚ ਅਧਿਕਾਰੀ ਬਲਵੀਰ ਸਿੰਘ ਨੇ ਦੱਸਿਆ ਕਾਲੂ ਰਾਮ ਤੇ ਉਸ ਦਾ ਪੁੱਤਰ ਮੰਗਤ ਰਾਮ ਦੋਵੇਂ ਬੀਤੇ ਦਿਨੀਂ ਕਰੀਬ 11:00 ਵਜੇ ਆਲਟੋ ਕਾਰ ਵਿੱਚ ਸਵਾਰ ਹੋ ਕੇ ਗੰਗਾਨਗਰ ਤੋਂ ਦਵਾਈ ਲੈਣ ਲਈ ਜਾ ਰਹੇ ਸੀ ਕਿ ਪਿੰਡ ਉਸਮਾਨ ਖੇੜਾ ਦੇ ਕੋਲ ਇੱਕ ਕੈਂਟਰ ਨੇ ਉਨ੍ਹਾਂ ਦੀ ਆਲਟੋ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਤੇ ਦੋਵੇਂ ਪਿਓ ਪੁੱਤ ਕਾਰ ਵਿੱਚ ਦੱਬੇ ਗਏ ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ ਪਿਉ ਪੁੱਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਟਾਹਲੀ ਵਾਲਾ ਬੋਦਲਾ ਦੇ ਵਸਨੀਕ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਮੌਕੇ ਉੱਤੇ ਪਹੁੰਚੇ ਕੇ ਦੋਵੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦੀ ਲਾਸ਼ਾਂ ਨੂੰ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੈ ਉਨ੍ਹਾਂ ਨੇ ਕੈਂਟਰ ਚਾਲਕ ਦੇ ਵਿਰੁੱਧ ਲਾਪਰਵਾਹੀ ਨਾਲ ਕੈਂਟਰ ਚਲਾਉਣ ਦਾ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ:ਰੱਖੜੀ ਮੌਕੇ ਡਾਕ ਘਰ ਨੇ ਕੀਤਾ ਖ਼ਾਸ ਉਪਰਾਲਾ