ETV Bharat / state

ਜੰਮੂ ਕਸ਼ਮੀਰ: ਪੰਜਾਬ ਦੇ 2 ਸੇਬ ਵਪਾਰੀਆਂ ਉੱਤੇ ਅੱਤਵਾਦੀ ਹਮਲਾ, 1 ਦੀ ਮੌਤ - attacks on punjab apple traders in Jammu Kashmir

ਬੁੱਧਵਾਰ ਨੂੰ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਪੰਜਾਬ ਦੇ ਦੋ ਸੇਬ ਵਪਾਰੀਆਂ ਉੱਤੇ ਅੱਤਵਾਦੀਆਂ ਹਮਲਾ ਹੋਇਆ। ਇਸ ਹਮਲੇ ਵਿੱਚ ਇੱਕ ਦੀ ਮੌਤ ਹੋ ਗਈ ਹੈ ਅਤੇ ਦੂਜਾ ਜ਼ਖ਼ਮੀ ਹੈ। ਇਹ ਦੋਵੇਂ ਅਬੋਹਰ ਦੇ ਰਹਿਣ ਵਾਲੇ ਹਨ।

ਸ਼ੋਪੀਆਂ ਵਿੱਚ ਸੇਬ ਵਪਾਰੀਆਂ ਉੱਤੇ ਅੱਤਵਾਦੀ ਹਮਲਾ
author img

By

Published : Oct 17, 2019, 7:58 AM IST

Updated : Oct 17, 2019, 2:36 PM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਦੋ ਸੇਬ ਵਪਾਰੀਆਂ ਉੱਤੇ ਅੱਤਵਾਦੀਆਂ ਹਮਲਾ ਹੋਇਆ। ਇਸ ਹਮਲੇ ਵਿੱਚ ਇੱਕ ਦੀ ਮੌਤ ਹੋ ਗਈ ਹੈ ਅਤੇ ਦੂਜਾ ਜ਼ਖ਼ਮੀ ਹੈ। ਦਰਅਸਲ ਜਦੋਂ ਤੋਂ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾ ਦਿੱਤੀ ਗਈ ਹੈ ਉਦੋਂ ਤੋਂ ਹੀ ਅੱਤਵਾਦੀ ਬੌਖਲਾਏ ਹੋਏ ਹਨ ਅਤੇ ਆਮ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ।

ਪੰਜਾਬ ਦੇ 2 ਸੇਬ ਵਪਾਰੀਆਂ ਉੱਤੇ ਅੱਤਵਾਦੀ ਹਮਲਾ

ਜਾਣਕਾਰੀ ਮੁਤਾਬਕ 14 ਅਕਤੂਬਰ ਤੋਂ ਲੈ ਕੇ 16 ਅਕਤੂਬਰ ਤੱਕ ਅੱਤਵਾਦੀਆਂ ਅਜਿਹੀਆਂ ਤਿੰਨ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। 14 ਅਕਤੂਬਰ ਨੂੰ ਸ਼ੋਪੀਆਂ ਵਿੱਚ ਰਾਜਸਥਾਨ ਦੇ ਟਰੱਕ ਡਰਾਇਵਰ ਨੂੰ 2 ਅੱਤਵਾਦੀਆਂ ਨੇ ਗੋਲ਼ੀ ਮਾਰ ਦਿੱਤੀ ਸੀ। ਉੱਥੇ ਹੀ ਪੁਲਵਾਮਾ ਵਿੱਚ ਅੱਤਵਾਦੀਆਂ ਨੇ ਛੱਤੀਸਗੜ੍ਹ ਦੇ ਇੱਕ ਪਰਵਾਸੀ ਮਜ਼ਦੂਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਬੀਤੀ ਸ਼ਾਮ ਅੱਤਵਾਦੀਆਂ ਨੇ ਪੰਜਾਬ ਦੇ 2 ਸੇਬ ਵਪਾਰੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ।

ਜੰਮੂ ਕਸ਼ਮੀਰ ਇਲਾਕੇ ਵਿਚ ਫ਼ਾਜ਼ਿਲਕਾ ਦੇ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੱਤਵਾਦੀਆਂ ਨੇ ਗੋਲ਼ੀ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਲਗਭਗ 10 ਦਿਨ ਪਹਿਲਾਂ ਅਬੋਹਰ ਤੋਂ ਦੋ ਸੇਬ ਵਪਾਰੀ ਜੰਮੂ ਕਸ਼ਮੀਰ ਵਿਚ ਸੇਬ ਖ਼ਰੀਦਣ ਲਈ ਗਏ ਸਨ ਅਤੇ ਜਦੋਂ ਉਹ ਬੀਤੇ ਦਿਨ ਸੇਬਾਂ ਨੂੰ ਲੋਡ ਕਰ ਰਹੇ ਸਨ ਤਾਂ ਉਸ ਸਮੇਂ ਅੱਤਵਾਦੀਆਂ ਨੇ ਉਨ੍ਹਾਂ ਉੱਤੇ ਗੋਲ਼ੀਆਂ ਚਲਾ ਦਿੱਤੀਆਂ ਜਿਸ ਨਾਲ ਇਕ ਵਪਾਰੀ ਦੀ ਮੌਤ ਹੋ ਗਈ ਜਦ ਕਿ ਦੂਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ।

ਮੁੱਖ ਮੰਤਰੀ ਦਾ ਟਵੀਟ
ਮੁੱਖ ਮੰਤਰੀ ਦਾ ਟਵੀਟ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਸ਼ੋਪੀਆਂ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਿੰਡ ਫ਼ਾਜ਼ਿਲਕਾ ਲੈ ਕੇ ਆਉਣ ਲਈ ਮੇਰੀ ਸਰਕਾਰ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਪਾਕਿਸਤਾਨੀ ਅੱਤਵਾਦੀਆਂ ਨੂੰ ਇਹ ਹਮਲੇ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਭਾਰਤ ਸਰਕਾਰ ਸਖ਼ਤ ਕਾਰਵਾਈ ਕਰੇ।"

ਅਜਿਹੀ ਸੂਚਨਾ ਹੈ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫ਼ੌਜ ਦੀ ਰਾਸ਼ਟਰੀ ਰਾਇਫਲਜ਼, ਜੰਮੂ-ਕਸ਼ਮੀਰ ਪੁਲਿਸ ਦੀ ਐਸਓਜੀ, ਸੀਆਰਪੀਐਫ ਦੇ ਜਵਾਨ ਤਰੈਂਜ ਪਿੰਡ ਦੀ ਘੇਰਾਬੰਦੀ ਕਰਨ ਪਹੁੰਚੇ। ਇਸ ਤੋਂ ਬਾਅਦ ਇੱਥੇ ਇੱਕ ਵੱਡੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

Intro:Body:

Jyoti

Conclusion:
Last Updated : Oct 17, 2019, 2:36 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.