ETV Bharat / state

ਸਿਹਤ ਵਿਭਾਗ ਨੇ ਡੇਂਗੂ ਦੇ ਖ਼ਾਤਮੇ ਲਈ ਚੁੱਕਿਆ ਇਹ ਵੱਡਾ ਕਦਮ - ਟੀਮ ਦੇ ਇੰਚਾਰਜ ਟਹਿਲ ਸਿੰਘ

ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਕਮਰ ਕੱਸ ਲਈ ਹੈ। ਪ੍ਰਸ਼ਾਸਨ ਦੁਆਰਾ ਅਬੋਹਰ ਵਿਖੇ ਡੇਂਗੂ ਦਾ ਲਾਰਵਾ ਚੈੱਕ ਕਰਨ ਲਈ 33 ਟੀਮਾਂ ਬਣਾਈਆਂ ਗਈਆਂ ਹਨ ਤਾਂ ਜੋ ਇੱਕ ਹਫ਼ਤੇ ਦੇ ਅੰਦਰ- ਅੰਦਰ ਲੋਕਾਂ ਨੂੰ ਡੇਂਗੂ ਦੇ ਕਹਿਰ ਤੋਂ ਬਚਾਇਆ ਜਾ ਸਕੇ।

ਸਿਹਤ ਵਿਭਾਗ ਨੇ ਡੇਂਗੂ ਦੇ ਖ਼ਾਤਮੇ ਲਈ ਚੁੱਕਿਆ ਇਹ ਵੱਡਾ ਕਦਮ

author img

By

Published : Oct 19, 2021, 5:58 PM IST

ਫਾਜ਼ਿਲਕਾ: ਕੋਰੋਨਾ ਵਾਇਰਸ ਤੋਂ ਬਾਅਦ ਸੂਬੇ ਭਰ ’ਚ ਡੇਂਗੂ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਟੈਸਟ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ।

ਜਿਸ ਤਹਿਤ ਹੀ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਕਮਰ ਕੱਸ ਲਈ ਹੈ। ਪ੍ਰਸ਼ਾਸਨ ਦੁਆਰਾ ਅਬੋਹਰ ਵਿਖੇ ਡੇਂਗੂ ਦਾ ਲਾਰਵਾ ਚੈੱਕ ਕਰਨ ਲਈ 33 ਟੀਮਾਂ ਬਣਾਈਆਂ ਗਈਆਂ ਹਨ ਤਾਂ ਜੋ ਇੱਕ ਹਫ਼ਤੇ ਦੇ ਅੰਦਰ- ਅੰਦਰ ਲੋਕਾਂ ਨੂੰ ਡੇਂਗੂ ਦੇ ਕਹਿਰ ਤੋਂ ਬਚਾਇਆ ਜਾ ਸਕੇ।

ਸਿਹਤ ਵਿਭਾਗ ਨੇ ਡੇਂਗੂ ਦੇ ਖ਼ਾਤਮੇ ਲਈ ਚੁੱਕਿਆ ਇਹ ਵੱਡਾ ਕਦਮ

ਇਸੇ ਕੜੀ ਦੇ ਤਹਿਤ ਟੀਮ ਦੇ ਇੰਚਾਰਜ ਟਹਿਲ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਦੁਆਰਾ ਉਨ੍ਹਾਂ ਨੇ ਘਰ ਘਰ ਜਾ ਕੇ ਲਾਰਵਾ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਾਂ ਤਾਂ ਲਾਰਵਾ ਲੋਕਾਂ ਦੇ ਘਰਾਂ ਵਿੱਚੋਂ ਜਿਸ ਤਰ੍ਹਾਂ ਫਰਿੱਜ ਵਿੱਚ ਰੱਖੀ ਪਾਣੀ ਵਾਲੀ ਟ੍ਰੇਅ,ਪਾਣੀ ਵਾਲੀ ਟੈਂਕੀ ਘਰਾਂ ਉੱਪਰ ਪਏ ਕਬਾੜ ਵਿੱਚ ਪਾਣੀ ਖੜ੍ਹਨ ਨਾਲ ਲਾਰਵਾ ਮਿਲਦਾ ਹੈ। ਜਿਸ ਨੂੰ ਸਪਰੇਅ ਕਰਕੇ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਫਿਰ ਵੀ ਇੱਕ ਹਫ਼ਤੇ ਦੇ ਅੰਦਰ ਅੰਦਰ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਲੋਕਾਂ ਦੇ ਘਰ ਘਰ ਜਾ ਕੇ ਚਲਾਨ ਕੀਤੇ ਜਾਣਗੇ, ਸ਼ਹਿਰ ਵਿੱਚੋਂ ਹਰ ਹਾਲਤ ਵਿੱਚ ਲਾਰਵਾ ਖਤਮ ਕੀਤਾ ਜਾਵੇਗਾ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।

ਬਚਾਅ ਲਈ ਕੀ ਕੀਤਾ ਜਾਵੇ ?

ਮਾਹਰਾਂ ਦਾ ਕਹਿਣਾ ਹੈ ਕਿ ਡੇਂਗੂ (dengue ) ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਫ਼ਰਿੱਜਾਂ ਦੀਆਂ ਟਰੇਆਂ, ਕੂਲਰਾਂ ਆਦਿ ਨੂੰ ਖ਼ਾਲੀ ਕਰ ਕੇ ਸੁਕਾਉ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰਖਿਆ ਜਾਵੇ। ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ।

ਇਹ ਵੀ ਪੜ੍ਹੋ:- ਤੋਮਰ ਨਾਲ ਨਿਹੰਗ ਦੀ ਫੋਟੋ ਨੇ ਪਾਇਆ ਭੜਥੂ

ETV Bharat Logo

Copyright © 2025 Ushodaya Enterprises Pvt. Ltd., All Rights Reserved.