ਫਾਜ਼ਿਲਕਾ: ਸਾਂਝੇ ਮੋਰਚੇ ਨੇ ਸ਼ਹੀਦ ਉਧਮ ਸਿੰਘ ਪਾਰਕ ਜਲਾਲਾਬਾਦ ਵਿਖੇ ਭਾਰੀ ਇਕੱਠ ਕਰ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਸ਼ਹਿਰ ਦੇ ਬਜ਼ਾਰਾਂ ’ਚ ਰੋਸ ਮਾਰਚ ਕੱਢਿਆ। ਸ਼ਹੀਦ ਉਧਮ ਸਿੰਘ ਚੌਂਕ ਦੇ ਨਜ਼ਦੀਕ ਸਰਕਾਰਾਂ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਹਾਜ਼ਰ ਆਗੂਆਂ ਤੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਪਿਛਲੇ 2 ਮਹੀਨੀਆਂ ਤੋਂ ਕਿਸਾਨ ਦਿੱਲੀ ਵਿਖੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ 26 ਜਨਵਰੀ ਨੂੰ ਕਿਸਾਨਾਂ ਦੀ ਹਮਾਇਤ ’ਚ ਦਿੱਲੀ ਚੱਲੋ ਅਤੇ 31 ਜਨਵਰੀ ਨੂੰ ਸੰਗਰੂਰ ਵਿਖੇ ਬੇਰੁਜ਼ਗਾਰਾਂ ਦੇ ਸਾਂਝੇ ਮੋਰਚੇ ਪਹੁੰਚਣ ਦੀ ਅਪੀਲ ਕੀਤੀ।
ਇਸ ਤੋਂ ਬਾਅਦ ਬੇਰੁਜ਼ਗਾਰ ਨੇ ਜਲਾਲਾਬਾਦ ਸ਼ਹਿਰ ਦੇ ਬਜ਼ਾਰਾਂ ’ਚ ਰੋਸ ਮਾਰਚ ਕੱਢਦੇ ਹੋਏ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲ ਫੂਕ ਕੇ ਸਰਕਾਰਾਂ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ 26 ਜਨਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦਾ ਮਾਨਸਾ ’ਚ ਘਿਰਾਓ ਕਰਨ ਦਾ ਐਲਾਨ ਕੀਤਾ।