ਫਾਜ਼ਿਲਕਾ: ਜ਼ਿਲ੍ਹੇ ਦੇ ਇੱਕ ਪਿੰਡ ’ਚੋਂ 12 ਸਾਲਾਂ ਮਾਸੂੂਮ ਬੱਚੀ ਦੇ ਨਾਲ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਪੀੜਤ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇੱਕ ਮੁਹੱਲੇ ’ਚ ਅਜੇ ਕੁਮਾਰ ਨਾਂ ਦਾ ਵਿਅਕਤੀ ਦੇ ਘਰ ਕਿਰਾਏ ਤੇ ਰਹਿ ਰਹੀਆਂ ਹਨ ਜਦੋਂ ਪੀੜਤ ਘਰ ਇੱਕਲੀ ਸੀ ਤਾਂ ਪਾਣੀ ਦੇ ਬਹਾਨੇ ਉਹ ਘਰ ਅੰਦਰ ਆ ਗਿਆ ਅਤੇ ਉਸ ਨੇ ਲੜਕੀ ਦੇ ਨਾਲ ਛੇੜਛਾੜ ਕੀਤੀ। ਜਦੋਂ ਪੀੜਤ ਲੜਕੀ ਨੇ ਸ਼ੋਰ ਮਚਾਇਆ ਤਾਂ ਮੁਲਜ਼ਮ ਭੱਜ ਗਿਆ। ਪੀੜਤ ਨੇ ਸਾਰੀ ਘਟਨਾ ਆਪਣੀ ਭਾਬੀ ਨੂੰ ਦੱਸਿਆ। ਇਸ ਤੋਂ ਬਾਅਦ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਕਈ ਧਾਰਾਵਾਂ ਸਮੇਤ ਪਾਸਕੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ। ਪਰ ਮਾਮਲੇ ਨੂੰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਮੁਲਜ਼ਮ ਸ਼ਰੇਆਮ ਘੁੰਮ ਰਿਹਾ ਹੈ ਪਰ ਪੁਲਿਸ ਨੇ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ।
'ਕੇਸ ਵਾਪਸ ਲੈਣ ਦਾ ਬਣਾਇਆ ਜਾ ਰਿਹਾ ਦਬਾਅ'
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਹਰ ਰੋਜ਼ ਨਵੇਂ-ਨਵੇਂ ਲੋਕਾਂ ਨੂੰ ਭੇਜ ਕੇ ਉਨ੍ਹਾਂ ਦੇ ਨਾਲ ਰਾਜ਼ੀਨਾਮਾ ਕਰਨ ਦੇ ਲਈ ਦਬਾਅ ਪਾ ਰਿਹਾ ਹੈ ਅਤੇ ਕੇਸ ਨੂੰ ਵਾਪਸ ਲੈਣ ਦੀ ਗੱਲ ਆਖੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਉਨ੍ਹਾਂ ਦੀ ਜਾਨ ਦਾ ਖਤਰਾ ਵੀ ਬਣਿਆ ਹੋਇਆ ਹੈ। ਜਿਸ ਕਾਰਨ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਦੇ ਸੀਐੱਮ ਅੱਗੇ ਗੁਹਾਰ ਲਗਾਈ ਹੈ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
'ਮੁਲਜ਼ਮ ਨੂੰ ਜਲਦ ਕਰ ਲਿਆ ਜਾਵੇਗਾ ਗ੍ਰਿਫਤਾਰ'
ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਚਲ ਰਹੀ ਹੈ ਅਤੇ ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫਤਾਰੀ ਦੇ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।