ETV Bharat / state

ਫਾਜ਼ਿਲਕਾ ‘ਚ ਦਵਿੰਦਰ ਘੁਬਾਇਆ ਦਾ ਜਬਰਦਸਤ ਵਿਰੋਧ, ਮਾਹੌਲ ਤਣਾਅਪੂਰਨ - ਘੁਬਾਇਆ ਨੂੰ ਚਿਤਾਵਨੀ

ਫਾਜ਼ਿਲਕਾ ‘ਚ ਉਦਘਾਟਨ ਕਰਨ ਪਹੁੰਚੇ ਵਿਧਾਇਕ ਦਬਿੰਦਰ ਘੁਬਾਇਆ ਦਾ ਪਿੰਡ ਵਾਸੀਆਂ ਦੇ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਬੜੀ ਮੁਸ਼ਕਿਲ ਦੇ ਨਾਲ ਪੁਲਿਸ ਵੱਲੋਂ ਉਨ੍ਹਾਂ ਨੂੰ ਉੱਥੋਂ ਬਾਹਰ ਕੱਢਿਆ ਗਿਆ।

ਫਾਜ਼ਿਲਕਾ ‘ਚ ਦਵਿੰਦਰ ਘੁਬਾਇਆ ਦਾ ਜਬਰਦਸਤ ਵਿਰੋਧ

author img

By

Published : Jul 3, 2021, 5:02 PM IST

ਫਾਜ਼ਿਲਕਾ:ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤਹਿਤ ਕਿਸੇ ਵੀ ਰਾਜਨੀਤਕ ਪਾਰਟੀ ਦਾ ਇਕੱਠ ਕਰਨ ਦੇ ਵਿਰੋਧ ਦੇ ਐਲਾਨ ਤੋਂ ਬਾਅਦ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡਾਂ ਵਿੱਚ ਘੁਬਾਇਆ ਪਿਓ-ਪੁੱਤਰ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਬੀਤੇ ਦਿਨ ਵਿਧਾਇਕ ਦਵਿੰਦਰ ਘੁਬਾਇਆ ਦੇ ਪਿਤਾ ਸ਼ੇਰ ਸਿੰਘ ਘੁਬਾਇਆ ਦਾ ਵਿਰੋਧ ਕੀਤਾ ਗਿਆ ਸੀ। ਅੱਜ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਇੱਕ ਪਿੰਡ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਤਾਂ ਉਥੋਂ ਦੇ ਕਿਸਾਨ ਜਥੇਬੰਦੀਆਂ ਅਤੇ ਪਿੰਡ ਦੀ ਪੰਚਾਇਤ ਵੱਲੋਂ ਵਿਰੋਧ ਕੀਤਾ ਗਿਆ।

ਫਾਜ਼ਿਲਕਾ ‘ਚ ਦਵਿੰਦਰ ਘੁਬਾਇਆ ਦਾ ਜਬਰਦਸਤ ਵਿਰੋਧ

ਮੀਡੀਆ ਨਾਲ ਗੱਲ ਕਰਦੇ ਹੋਏ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਜਦੋਂ ਘੁਬਾਇਆ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਰਹੇ ਸਨ ਤਾਂ ਪਿੰਡ ਦੀ ਪੰਚਾਇਤ ਸੁਆਲ ਜੁਆਬ ਕਰਨ ਲਈ ਉਨ੍ਹਾਂ ਕੋਲ ਪਹੁੰਚੀ ਤਾਂ ਉਨ੍ਹਾਂ ਦੇ ਮੈਂਬਰ ਪੰਚਾਇਤ ਸੁਨੀਲ ਕੁਮਾਰ ਵਿੱਕੀ ਨੂੰ ਉਨ੍ਹਾਂ ਦੇ ਪੀਏ ਦੁਆਰਾ ਥੱਪੜ ਮਾਰ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਮਾਮਲਾ ਤੂਲ ਫੜ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੇ ਗੁੱਸੇ ਚ ਆਏ ਆ ਕੇ ਦਵਿੰਦਰ ਸਿੰਘ ਘੁਬਾਇਆ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ।

ਇਸ ਪ੍ਰਦਰਸ਼ਨ ਦੌਰਾਨ ਭਾਰੀ ਪੁਲਿਸ ਦੀ ਮੱਦਦ ਨਾਲ ਮੁਸ਼ੱਕਤ ਤੋਂ ਬਾਅਦ ਦਵਿੰਦਰ ਸਿੰਘ ਘੁਬਾਇਆ ਨੂੰ ਪਿੰਡ ਵਿੱਚੋਂ ਬਾਹਰ ਕੱਢਿਆ ਗਿਆ। ਇਸ ਵਿਵਾਦ ਤੋਂ ਬਾਅਦ ਪਿੰਡ ਦੇ ਕਿਸਾਨਾਂ ਅਤੇ ਪੰਚਾਇਤ ਵੱਲੋਂ ਧਰਨਾ ਲਗਾ ਸੜਕ ਜਾਮ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਘੁਬਾਇਆ ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਥੱਪੜ ਮਾਰਨ ਵਾਲੇ ਦੁਆਰਾ ਮਾਫੀ ਨਹੀਂ ਮੰਗੀ ਜਾਂਦੀ ਓਨੀ ਦੇਰ ਉਹ ਧਰਨਾ ਨਹੀਂ ਉਠਾਉਣਗੇ।

ਇਹ ਵੀ ਪੜ੍ਹੋ:ਲਾਲ ਕਿੱਲ੍ਹਾ ਹਿੰਸਾ ਮਾਮਲਾ: ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ 28 ਜੁਲਾਈ ਤੱਕ ਲੱਗੀ ਰੋਕ

ETV Bharat Logo

Copyright © 2025 Ushodaya Enterprises Pvt. Ltd., All Rights Reserved.