ETV Bharat / state

ਭੇਦਭਰੇ ਹਾਲਾਤਾਂ 'ਚ ਹੋਈ ਮਹਿਲਾ ਦੀ ਮੌਤ, ਸਹੁਰੇ ਪਰਿਵਾਰ 'ਤੇ ਲੱਗੇ ਕਤਲ ਦੇ ਦੋਸ਼

author img

By

Published : Aug 11, 2020, 7:03 PM IST

ਫਾਜ਼ਿਲਕਾ ਦੇ ਪਿੰਡ ਰੂਪਨਗਰ ਵਿੱਚ ਇੱਕ ਮਹਿਲਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮਹਿਲਾ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਸਹੁਰੇ ਪਰਿਵਾਰ 'ਤੇ ਉਸ ਨੂੰ ਮਾਰਨ ਦੇ ਦੋਸ਼ ਲਾਏ ਹਨ।

ਭੇਦਭਰੇ ਹਾਲਾਤਾਂ 'ਚ ਹੋਈ ਮਹਿਲਾ ਦੀ ਮੌਤ
ਭੇਦਭਰੇ ਹਾਲਾਤਾਂ 'ਚ ਹੋਈ ਮਹਿਲਾ ਦੀ ਮੌਤ

ਫਾਜ਼ਿਲਕਾ: ਪਿੰਡ ਰੂਪਨਗਰ ਵਿੱਚ 11 ਸਾਲਾਂ ਤੋਂ ਵਿਆਹੀ ਇੱਕ ਮਹਿਲਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮਹਿਲਾ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਸਹੁਰੇ ਪਰਿਵਾਰ 'ਤੇ ਉਸ ਨੂੰ ਮਾਰਨ ਦੇ ਦੋਸ਼ ਲਾਏ ਹਨ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮਹਿਲਾ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਜੇਠ ਅਤੇ ਸੱਸ 'ਤੇ ਕਤਲ ਦਾ ਪਰਚਾ ਦਰਜ ਕੀਤਾ ਹੈ।

ਭੇਦਭਰੇ ਹਾਲਾਤਾਂ 'ਚ ਹੋਈ ਮਹਿਲਾ ਦੀ ਮੌਤ

ਇਸ ਮਾਮਲੇ ਬਾਰੇ ਮ੍ਰਿਤਕ ਮਹਿਲਾ ਦੇ ਭਰਾ ਸੌਰਵ ਜਾਖੜ ਨੇ ਦੱਸਿਆ ਕਿ 11 ਸਾਲ ਪਹਿਲਾਂ ਉਸ ਦੀ ਭੈਣ ਕਿਰਨ ਦਾ ਵਿਆਹ ਹੋਇਆ ਸੀ, ਪਰ ਦਾਜ ਲਈ ਹਮੇਸ਼ਾ ਉਸ ਦਾ ਸਹੁਰਾ ਪਰਿਵਾਰ ਉਸ ਦੀ ਮਾਰ ਕੁੱਟ ਕਰਦੇ ਸਨ। ਸੌਰਵ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕਿਰਨ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਆ ਕੇ ਵੇਖਿਆ ਕਿ ਉਸਦੀ ਦੇਹ 'ਤੇ ਕਈ ਜ਼ਖਮ ਹੋਏ ਪਏ ਸਨ। ਸੌਰਵ ਜਾਖੜ ਨੇ ਦੱਸਿਆ ਕਿ ਉਸ ਦੀ ਭੈਣ ਨੇ ਖ਼ੁਦਕੁਸ਼ੀ ਨਹੀਂ ਉਸ ਦਾ ਕਤਲ ਹੋਇਆ ਹੈ।

ਦੂਜੇ ਪਾਸੇ ਮ੍ਰਿਤਕ ਮਹਿਲਾ ਦੇ ਚਾਚੇ ਸਹੁਰੇ ਚੁੰਨੀ ਲਾਲ ਨੇ ਦੱਸਿਆ ਕਿ ਕਿਰਨ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਜਿਸਦਾ ਇਲਾਜ ਚੱਲ ਰਿਹਾ ਸੀ ਅਤੇ ਕੱਤਲ ਵਰਗੀ ਕੋਈ ਗੱਲ ਨਹੀਂ ਹੈ। ਇਸ ਮਾਮਲੇ 'ਤੇ ਜਾਂਚ ਅਧਿਕਾਰੀ ਨੇ ਕਿਹਾ ਕਿ ਮਹਿਲਾ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਜੇਠ ਅਤੇ ਸੱਸ 'ਤੇ ਧਾਰਾ 302 ਦੇ ਤਹਿਤ ਕਤਲ ਦਾ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਗ੍ਰਿਫ਼ਤਾਰੀ ਤਾਂ ਨਹੀਂ ਹੋਈ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.