ਅਬੋਹਰ: ਇੱਕ ਪਾਸੇ ਜਿੱਥੇ ਪੰਜਾਬ ‘ਚ ਨੌਜਵਾਨ ਨਸ਼ੇ (Drugs) ਦੀ ਓਵਰ ਡੋਜ ਨਾਲ ਮਰ ਰਹੇ ਹਨ, ਉੱਥੇ ਹੀ ਹੁਣ ਪੰਜਾਬ (punjab) ਦੇ ਨੌਜਵਾਨ ਬੇਰੁਜ਼ਗਾਰੀ ਤੋ ਪ੍ਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਅਬੋਹਰ ਦੇ ਅਜੀਮਗੜ੍ਹ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਉੱਚ ਸਿੱਖਿਆ ਪ੍ਰਾਪਤ ਕਰ ਚੁੱਕੇ ਨੌਜਵਾਨ ਨੇ ਨੌਕਰੀ ਨਾ ਮਿਲਣ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ ਅੰਦਰ ਹੀ ਫਾਂਸੀ ਲਗਾਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਮ੍ਰਿਤਕ ਦੀ ਭਾਨੂ ਪ੍ਰਤਾਪ ਸਿੰਘ ਵਜੋਂ ਪਛਾਣ ਹੋਈ ਹੈ। ਮ੍ਰਿਤਕ ਐੱਲ.ਐੱਲ.ਬੀ. (LL.B.) ਦੀ ਫਾਈਨਲ ਈਅਰ ਦਾ ਵਿਦਿਆਰਥੀ ਸੀ।
ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਪਿਛਲੇ ਕਾਫ਼ੀ ਸਮੇਂ ਤੋਂ ਨੌਕਰੀ ਨਾ ਮਿਲਣ ਕਾਰਨ ਪ੍ਰੇਸ਼ਾਨ ਸੀ। ਪਰਿਵਾਰ ਮੁਤਾਬਕ ਮ੍ਰਿਤਕ ਨੇ ਕਈ ਥਾਵਾਂ ‘ਤੇ ਨੌਕਰੀ ਲਈ ਅਪਲਾਈ ਕੀਤਾ ਸੀ, ਪਰ ਇੱਕ ਵੀ ਥਾਂ ਉਸ ਨੂੰ ਨੌਕਰੀ ਨਹੀਂ ਮਿਲੀ। ਜਿਸ ਕਰਕੇ ਮ੍ਰਿਤਕ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
ਮੀਡੀਆ ਨੂੰ ਜਾਣਕਾਰੀ ਦਿੰਦੇ ਜਾਂਚ ਅਫ਼ਸਰ ਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਕਿ ਮ੍ਰਿਤਕ ਦੇ ਪਰਿਵਾਰ ਨੇ ਭਾਨੂ ਪ੍ਰਤਾਪ ਸਿੰਘ ਦੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਦੱਸਿਆ, ਅਤੇ ਨੌਕਰੀ ਨਾ ਮਿਲਣ ਕਾਰਨ ਹੀ ਮ੍ਰਿਤਕ ਨੇ ਖੁਦਕਸ਼ੀ (Suicide) ਕੀਤੀ ਹੈ।
ਜਾਂਚ ਅਫ਼ਸਰ ਮੁਤਾਬਿਕ ਮ੍ਰਿਤਕ ਦੀ ਪਰਿਵਾਰ ਕਿਸੇ ਖ਼ਿਲਾਫ਼ ਕੋਈ ਕਾਰਵਾਈ ਜਾ ਸ਼ਿਕਾਇਤ ਦਰਜ ਨਹੀਂ ਕਰਵਾਉਣਾ ਚਾਹੁੰਦਾ। ਪੁਲਿਸ (police) ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ (Postmortem) ਕਰਕੇ ਲਾਸ਼ ਨੂੰ ਮ੍ਰਿਤਕ ਦੇ ਪਰਿਵਾਰ ਹਵਾਲੇ ਕਰ ਦਿੱਤਾ ਹੈ।
ਹੁਣ ਸਵਾਲ ਇਹ ਹੈ ਕਿ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਪੰਜਾਬ (punjab) ਦੀ ਮੌਜੂਦ ਕਾਂਗਰਸ ਸਰਕਾਰ (Congress Government) ਦੇ ਵਾਅਦੇ ਇਸ ਘਟਨਾ ਤੋਂ ਬਾਅਦ ਖੋਲੇ ਸਾਬਿਤ ਹੋ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨਾਲ ਜੋ ਵਾਅਦੇ ਕੀਤੇ ਸਨ, ਉਹ ਕਦੋਂ ਪੂਰੇ ਹੋਣਗੇ। ਹਾਲਾਂਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਬਦਲ ਦਿੱਤਾ ਗਿਆ ਹੈ, ਪਰ ਸਵਾਲ ਹੈ ਕਿ ਮੁੱਖ ਮੰਤਰੀ (cm) ਦੇ ਬਦਲਣ ਨਾਲ ਪੰਜਾਬ ਦੇ ਹਾਲਾਤ ਠੀਕ ਹੋਣਗੇ ਕੀ ਹਨ।