ETV Bharat / state

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਬਿਜਲੀ ਬੋਰਡ ਦੀ ਲਾਪਰਵਾਹੀ ਦੇ ਲੱਗੇ ਦੋਸ਼

ਫ਼ਾਜ਼ਿਲਕਾ ਦੇ ਪਿੰਡ ਕੋਠਾ ਠੱਗਣੀ ਵਿੱਚ ਮੰਗਲ ਸਿੰਘ ਨਾਂਅ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਨੇ ਉਕਤ ਵਿਅਕਤੀ ਦੀ ਮੌਤ ਲਈ ਬਿਜਲੀ ਬੋਰਡ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਬਿਜਲੀ ਬੋਰਡ ਦੀ ਲਾਪਰਵਾਹੀ ਦੇ ਲੱਗੇ ਦੋਸ਼
ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਬਿਜਲੀ ਬੋਰਡ ਦੀ ਲਾਪਰਵਾਹੀ ਦੇ ਲੱਗੇ ਦੋਸ਼
author img

By

Published : Sep 13, 2020, 8:25 PM IST

ਫ਼ਾਜ਼ਿਲਕਾ: ਬਿਜਲੀ ਬੋਰਡ ਦੀ ਕਾਰਜਪ੍ਰਣਾਲੀ ਮੁੜ ਤੋਂ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਜ਼ਿਲ੍ਹੇ ਦੇ ਪਿੰਡ ਕੋਠਾ ਠੱਗਣੀ ਵਿੱਚ ਮੰਗਲ ਸਿੰਘ ਨਾਂਅ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਗਲ ਸਿੰਘ ਖੇਤ ਗਿਆ ਸੀ, ਜਿਥੇ ਟੁੱਟੀ ਤਾਰ ਤੋਂ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਉਮਰ 40 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਨੇ ਉਕਤ ਵਿਅਕਤੀ ਦੀ ਮੌਤ ਲਈ ਬਿਜਲੀ ਬੋਰਡ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਹੈ ।

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਬਿਜਲੀ ਬੋਰਡ ਦੀ ਲਾਪਰਵਾਹੀ ਦੇ ਲੱਗੇ ਦੋਸ਼

ਮ੍ਰਿਤਕ ਦੇ ਚਾਚਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਬਿਜਲੀ ਮਹਿਕਮੇ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਜਵਾਨ ਭਤੀਜੇ ਦੀ ਮੌਤ ਹੋ ਗਈ ਹੈ। ਮੁਖਤਿਆਰ ਸਿੰਘ ਨੇ ਦੱਸਿਆ ਕਿ ਮੰਗਲ ਸਿੰਘ ਖੇਤ ਗਿਆ ਸੀ ਅਤੇ ਝੋਨੇ ਦੀ ਫਸਲ ਦੇ ਵਿੱਚ ਬਿਜਲੀ ਦੀ ਟੁੱਟੀ ਤਾਰ ਪਈ ਸੀ। ਝੋਨੇ ਦੀ ਫਸਲ ਕਾਰਨ ਉਸ ਨੂੰ ਤਾਰ ਨਹੀਂ ਦਿਖੀ ਅਤੇ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਬੋਰਡ ਦੇ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਮਹਿਲਾ ਨੇ ਆਪਣੇ ਹੀ ਪਤੀ 'ਤੇ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਲਾਏ ਦੋਸ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਖਰੈਤੀ ਲਾਲ ਦੇ ਖੇਤ 'ਚ ਗਿਆ ਸੀ ਤਾਂ ਉਥੇ ਬਿਜਲੀ ਦੀ ਟੁੱਟੀ ਤਾਰ ਪਈ ਹੋਣ ਕਰਕੇ ਉਸ ਨੂੰ ਕਰੰਟ ਲੱਗ ਗਿਆ ਅਤੇ ਉਸਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.