ਫਿਰੋਜ਼ਪੁਰ: ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ 1 ਕਿੱਲੋ ਹੈਰੋਇਨ ਸਮੇਤ 1 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਫਿਰੋਜ਼ਪੁਰ ਪੁਲਿਸ ਵੱਲੋਂ ਫੜ੍ਹੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ 5 ਕਰੋੜ ਦੱਸੀ ਜਾ ਰਹੀਂ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਫਿਰੋਜ਼ਪੁਰ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੂੰ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਹੈਰੋਇਨ ਵੇਚਣ ਲਈ ਗ੍ਰਹਾਕਾਂ ਦਾ ਇੰਤਜ਼ਾਰ ਕਰ ਰਿਹਾ ਹੈ।
ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਰੇਡ ਕੀਤੀ ਤਾਂ ਪੁਲਿਸ ਨੇ ਗੁਰਪ੍ਰੀਤ ਨੂੰ ਕਾਬੂ ਕਰ ਲਿਆ ਸੀ। ਪੁਲਿਸ ਨੇ ਗੁਰਪ੍ਰੀਤ ਦਾ ਤਲਾਸ਼ੀ ਲਈ ਤਾਂ ਇਸ ਦੇ ਕੋਲੋਂ 1 ਕਿਲੋਂ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਤਸਕਰ ਦੇ ਖਿਲਾਫ਼ ਮਾਮਲਾ ਦਰਜ ਕਰਦੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਉਸ ਨੇ ਇਹ ਹੈਰੋਇਨ ਕਿੱਥੋਂ ਲਈ ਸੀ ਅਤੇ ਕਿਸ ਨੂੰ ਵੇਚਣੀ ਸੀ।