ਫਿਰੋਜ਼ਪੁਰ: ਭ੍ਰਿਸ਼ਟਾਚਾਰ ਮੁਕਤ, ਨਸ਼ਾ ਮੁਕਤ ਅਤੇ ਹੋਰ ਕਈ ਤਰ੍ਹਾਂ ਦੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ ਪਰ ਪਰਨਾਲਾ ਉੱਥੇ ਦਾ ਉੱਥੇ ਹੈ। ਉਸੇ ਤਰ੍ਹਾਂ ਪੰਜਾਬ ਦੇ ਪਿੰਡਾਂ ਵਿੱਚ ਨਸ਼ਾ ਵਿਕਣ ਅਤੇ ਨੌਜਵਾਨਾਂ ਦੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਹੈ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਦਾ ਹੈ ਜਿੱਥੇ ਇੱਕ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਵਾਸੀ ਪ੍ਰਦੀਪ ਸਿੰਘ ਉਰਫ ਬੱਗਾ ਪਿਛਲੇ ਦੋ ਤਿੰਨ ਸਾਲਾਂ ਤੋਂ ਨਸ਼ੇ ਦਾ ਆਦੀ ਸੀ ਪਰਿਵਾਰ ਦੁਆਰਾ ਉਸ ਦਾ ਕਈ ਵਾਰ ਇਲਾਜ ਵੀ ਕਰਵਾਇਆ ਗਿਆ ਪਰ ਹੋਣੀ ਨੂੰ ਜੋ ਮਨਜ਼ੂਰ ਸੀ ਅਤੇ ਹੁਣ ਪ੍ਰਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਜਿਸ ਨਾਲ ਜਿੱਥੇ ਪਰਿਵਾਰ ਉੱਤੇ ਦੁੱਖਾਂ ਦਾ ਵੱਡਾ ਪਹਾੜ ਟੁੱਟ ਗਿਆ। ਪਿੰਡ ਦੇ ਲੋਕਾਂ ਵਿੱਚ ਵੀ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।
ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਇਸ ਸਭ ਪੁਲਿਸ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਇਸ ਦੇ ਡੇਢ ਸਾਲ ਦਾ ਇੱਕ ਬੱਚਾ ਹੈ ਤੇ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦਾ ਵਿਆਹ ਹੋਇਆ ਸੀ।
ਇਸ ਪਿੰਡ ਦੇ ਵਾਸੀ ਅਤੇ ਦਲਿਤ ਕ੍ਰਾਂਤੀਕਾਰੀ ਸਭਾ ਦੇ ਪ੍ਰਧਾਨ ਮੰਗਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਅਸੀਂ ਪੁਲਿਸ ਦਾ ਸਹਿਯੋਗ ਮੰਗਦੇ ਹਾਂ ਤਾਂ ਉਹ ਟਾਲ ਮਟੋਲ ਕਰਦੇ ਹਨ ਅਤੇ ਸੈਮੀਨਾਰ ਲਗਾਉਣ ਦੀ ਗੱਲ ਕਰਦੇ ਹਨ ਪਰ ਜਦੋਂ ਇੰਨ੍ਹਾਂ ਦੇ ਸੈਮੀਨਾਰਾਂ ਵਿਚ ਸਵਾਲ ਪੁੱਛਿਆ ਜਾਂਦਾ ਹੈ ਅਤੇ ਇਨ੍ਹਾਂ ਕੋਲ ਜਵਾਬ ਨਹੀਂ ਹੁੰਦਾ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਸ਼ੇ ਨੂੰ ਠੱਲ੍ਹ ਨਾ ਪਾਈ ਗਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।
ਇਹ ਵੀ ਪੜ੍ਹੋ: ਨਸ਼ੇ ਕਾਰਨ ਹੋ ਰਹੀਆਂ ਮੌਤਾਂ ਨੂੰ ਲੈਕੇ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਸੱਚ ! ਸਵਾਲਾਂ ਦੇ ਘੇਰੇ ’ਚ ਮਾਨ ਸਰਕਾਰ...