ਫਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਮਨਸੂਰਵਾਲ ਚੱਲ ਰਹੀ ਮਾਲਬਰੋਜ਼ ਸ਼ਰਾਬ ਫੈਕਟਰੀ (case of liquor factory in Zira) ਦੇ ਕਾਰਨ ਇਲਾਕੇ ਵਿਚ ਵੱਧ ਰਹੀਆਂ ਬਿਮਾਰੀਆਂ ਅਤੇ ਕੈਂਸਰ ਨਾਲ ਪੀੜਤ ਮਰੀਜ਼ਾਂ ਦੀ ਮੌਤ ਨੂੰ ਲੈ ਕੇ 5 ਮਹੀਨੇ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਫਿਰ ਤੋਂ ਫੈਕਟਰੀ ਦੇ ਗੰਦੇ ਪਾਣੀ ਨਾਲ ਅੱਜ ਬੁੱਧਵਾਰ ਨੂੰ ਰਾਜਬੀਰ ਸਿੰਘ ਨਾਮ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਜਿਸ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਡੈਲਸੀਸ ਕਰਵਾਇਆ ਜਾ ਰਿਹਾ ਸੀ।
ਰਾਜਬੀਰ ਸਿੰਘ ਦੀ ਜ਼ਮੀਨ ਫੈਕਟਰੀ ਤੋਂ ਕੁੱਝ ਹੀ ਦੂਰੀ ਉੱਤੇ:- ਇਸ ਸਭ ਦੀ ਜਾਣਕਾਰੀ ਦਿੰਦੇ ਹੋਏ ਰਾਜਬੀਰ ਸਿੰਘ ਦੇ ਸਾਂਢੂ ਜਗਸੀਰ ਸਿੰਘ ਵੱਲੋਂ ਦੱਸਿਆ ਗਿਆ ਕਿ ਰਾਜਬੀਰ ਸਿੰਘ ਦੀ ਜ਼ਮੀਨ ਇਸ ਫੈਕਟਰੀ ਤੋਂ ਕੁੱਝ ਹੀ ਦੂਰੀ ਉੱਤੇ ਹੈ ਅਤੇ ਇਸ ਫੈਕਟਰੀ ਵੱਲੋਂ ਛੱਡੇ ਜਾਣ ਵਾਲਾ ਪਾਣੀ ਜਮੀਨ ਵਿੱਚ ਜਾਣ ਕਰਕੇ ਇਸ ਇਲਾਕੇ ਵਿਚ ਬਿਮਾਰੀਆਂ ਫੈਲ ਚੁੱਕਿਆ ਹਨ। ਜਿਸ ਕਾਰਨ ਪਹਿਲਾਂ ਹੀ ਕਈ ਮੌਤਾਂ ਹੋ ਚੁੱਕੀਆਂ ਹਨ ਤੇ ਚਮੜੀ ਦੀਆਂ ਬਿਮਾਰੀਆਂ ਵੱਧ ਰਹੀਆਂ ਹਨ।
ਰਾਜਬੀਰ ਸਿੰਘ ਦੇ ਪਰਿਵਾਰ ਲਈ ਮਾਲੀ ਮਦਦ ਦੀ ਮੰਗ:- ਉਸ ਵੱਲੋਂ ਦੱਸਿਆ ਗਿਆ ਕਿ ਰਾਜਬੀਰ ਦੇ ਪਰਿਵਾਰ ਵਿੱਚ ਉਸਦੀ ਮਾਂ ਬਾਪ ਤੋਂ ਇਲਾਵਾ ਪਤਨੀ 2 ਲੜਕੀਆਂ ਅਤੇ ਇਕ ਬੇਟਾ ਹੈ। ਜੋ ਕਿ ਲੜਕੀਆਂ 5-6 ਮਹੀਨੇ ਦੀਆਂ ਹਨ। ਇਸ ਮੌਕੇ ਉਨ੍ਹਾਂ ਸਰਕਾਰ ਅੱਗੇ ਅਪੀਲ ਕੀਤੀ ਕਿ ਇਹ ਫੈਕਟਰੀ ਨੂੰ ਬੰਦ ਕੀਤਾ ਜਾਵੇ ਅਤੇ ਇਸ ਪਰਿਵਾਰ ਦੀ ਮਾਲੀ ਮਦਦ ਜ਼ਰੂਰ ਕੀਤੀ ਜਾਵੇ। ਕਿਉਂਕਿ ਰਾਜਬੀਰ ਸਿੰਘ ਪਰਿਵਾਰ ਦਾ ਇਕੋ ਹੀ ਸਹਾਰਾ ਸੀ।
"ਪੰਜਾਬ ਸਰਕਾਰ ਧਰਨਾ ਖ਼ਤਮ ਕਰਵਾਉਣ 'ਚ ਨਾਕਾਮ":- ਜ਼ੀਰਾ ਵਿੱਚ ਸ਼ਰਾਬ ਫੈਕਟਰੀ ਮਾਮਲੇ (case of liquor factory in Zira) ਵਿੱਚ ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਧਰਨਾ ਖ਼ਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ। ਇਸ ਲਈ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਕਰੋੜ ਰੁਪਏ ਜ਼ੁਰਮਾਨਾ ਲਗਾਇਆ ਹੈ ਅਤੇ ਇਕ ਹਫ਼ਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਪਹਿਲਾਂ ਵੀ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲੱਗ ਚੁੱਕਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਡੀਸੀ ਫ਼ਿਰੋਜ਼ਪੁਰ ਅਤੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ। ਕੋਰਟ ਨੇ ਕਿਹਾ ਕਿ ਕਿਉਂ ਨਾ ਤੁਹਾਡੇ ਖਿਲਾਫ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਇਹ ਵੀ ਪੜੋ:- 13 ਸਾਲਾਂ ਕੁੜੀ ਦਾ ਗੋਲੀਆਂ ਚਲਾਉਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਿਵਾਰ ਆਇਆ ਸਾਹਮਣੇ, ਕਿਹਾ...