ਫਿਰੋਜ਼ਪੁਰ: ਪੰਜਾਬ ਵਿੱਚ ਦਿਨੋ-ਦਿਨ ਫੈਲ ਰਿਹਾ ਨਸ਼ਾ ਪੰਜਾਬ ਲਈ ਨੂੰ ਘੁਣ ਵਾਂਗ ਖਾ ਰਿਹਾ ਹੈ। ਜਿਸ ਨੂੰ ਲੈਕੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾਦੇ ਹਨ, ਪਰ ਇਨ੍ਹਾਂ ਦਾਅਵਿਆ ਵਿੱਚ ਕਿੰਨੀ ਕੁ ਸਚਾਈ ਹੈ, ਉਹ ਵੀ ਪੰਜਾਬ ਦੇ ਲੋਕਾਂ ਚੰਗੀ ਤਰ੍ਹਾਂ ਜਾਣਦੇ ਹਨ। ਅੱਜ ਵੀ ਪੰਜਾਬ ਵਿੱਚ ਨਸ਼ਾ ਤਸਕਰ ਖੁੱਲ੍ਹੇਆਮ ਨਸ਼ਾ ਵੇਚ ਰਹੇ ਹਨ। ਪੁਲਿਸ ਤੋਂ ਉਮੀਦ ਖ਼ਤਮ ਹੋਣ ਤੋਂ ਬਾਅਦ ਹੁਣ ਪਿੰਡਾਂ ਦੇ ਲੋਕਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਫ਼ ਖੁਦ ਹੀ ਕਾਰਵਾਈ ਅਰੰਭੀ ਹੈ।
ਫਿਰੋਜ਼ਪੁਰ ਦੇ ਪਿੰਡ ਕਰੀਆ ਪਹਿਲਵਾਨ ਦੀ ਪੰਚਾਇਤ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਇੱਕ ਪਾਸੇ ਪਿੰਡ ਦੀ ਪੰਚਾਇਤ ਨੇ ਪਿੰਡ ਦੀਆਂ ਕੰਧਾਂ ‘ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਲਿਖਤ ਕਰਵਾਈ ਹੈ।
ਪਿੰਡ ਕਰੀਆ ਪਹਿਲਵਾਨ ਦੀ ਪੰਚਾਇਤ ਵੱਲੋਂ ਨਸ਼ਾ ਤਸਕਰ ਦੀ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਨਾਲ ਹੀ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਣ ਦਾ ਵੀ ਭਰੋਸਾ ਦਿੱਤਾ ਹੈ।
ਹਾਲਾਂਕਿ ਪਿੰਡ ਵਾਸੀਆਂ ਨੇ 2 ਦਿਨ ਪਹਿਲਾਂ ਇੱਕ ਨਸ਼ਾ ਵੇਚਣ ਵਾਲੇ ਨੂੰ ਤਸਕਰ ਨੂੰ ਕਾਬੂ ਕੀਤਾ ਸੀ। ਜਿਸ ਤੋਂ ਬਾਅਦ ਪਿੰਡ ਦੀ ਪੰਚਾਇਤ ਵੱਲੋਂ ਨਸ਼ਾ ਤਸਕਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ।
ਇਸ ਮੌਕੇ ਪਿੰਡ ਦੇ ਸਰਪੰਚ ਬਲਕਾਰ ਸਿੰਘ ਹਾਂਡਾ ਨੇ ਕਿਹਾ, ਮੈਂ ਨਸ਼ਾ ਵੇਚਣ ਵਾਲੇ ਬਾਰੇ ਸੂਚਨਾ ਦੇਣ ਵਾਲੇ ਨੂੰ ਆਪਣੀ ਜੇਬ ਵਿੱਚੋਂ ਨਗਦ 50 ਹਜ਼ਾਰ ਰੁਪਏ ਦਾ ਇਨਾਮ ਦੇਵੇਗਾ, ਦੂਜੇ ਪਿੰਡ ਨੂੰ ਅਜਿਹਾ ਕਰਨਾ ਚਾਹੀਦਾ ਹੈ। ਜੋ ਇੱਕ ਮਿਸਾਲ ਕਾਇਮ ਕਰ ਸਕੇ।
ਇਹ ਵੀ ਪੜ੍ਹੋ:Four persons murder case: ਤਿੰਨਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ