ਫਿਰੋਜ਼ਪੁਰ: ਅਕਸਰ ਹੀ ਵਿਵਾਦਾਂ ’ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਮੁੜ ਸੁਰਖੀਆਂ ’ਚ ਆ ਗਈ ਹੈ। ਦੱਸ ਦਈਏ ਕਿ ਕੇਂਦਰੀ ਜੇਲ੍ਹ ਚੋਂ ਮੁੜ ਤੋਂ ਕੈਦੀਆਂ ਕੋਲੋਂ ਮੋਬਾਇਲ ਫੋਨ ਫੜੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਪ੍ਰਸ਼ਾਸਨ ਵੱਲੋਂ ਜੇਲ੍ਹ ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸੇ ਦੇ ਚੱਲਦੇ ਪੁਲਿਸ ਨੂੰ ਕੈਦੀਆਂ ਕੋਲੋਂ 7 ਮੋਬਾਇਲ ਫੋਨ ਬਰਾਮਦ ਹੋਏ। ਨਾਲ ਹੀ ਪੁਲਿਸ ਨੂੰ ਇੱਕ ਟਾਵਰ ਦੇ ਨੇੜੇ ਇਕ ਮੋਬਾਇਲ ਫੋਨ ਵੀ ਮਿਲਿਆ।
ਤਲਾਸ਼ੀ ਦੌਰਾਨ ਕੈਦੀਆਂ ਕੋਲੋਂ ਫੜੇ ਮੋਬਾਇਲ
ਕਾਬਿਲੇਗੌਰ ਹੈ ਕਿ ਪੁਲਿਸ ਨੇ ਤਲਾਸ਼ੀ ਦੌਰਾਨ ਮੁੜ ਤੋਂ 7 ਮੋਬਾਇਲ ਫੋਨ ਕੈਦੀਆਂ ਕੋਲੋਂ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੂੰ ਟਾਵਰ ਕੋਲੋਂ ਇੱਕ ਮੋਬਾਇਲ ਫੋਨ ਵੀ ਮਿਲਿਆ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ 6 ਮੋਬਾਇਲ 6 ਕੈਦੀਆਂ ਕੋਲੋਂ ਬਰਾਮਦ ਕੀਤੇ ਹਨ। ਜਿਸ ਕਾਰਨ ਮੁੜ ਤੋਂ ਕੇਂਦਰੀ ਜੇਲ੍ਹ ਦੀ ਸੁਰੱਖਿਆ ਦੇ ਦਾਅਵਿਆਂ ’ਤੇ ਕਈ ਸਵਾਲ ਖੜੇ ਹੁੰਦੇ ਹਨ।
ਇਹ ਵੀ ਪੜੋ: ਅੰਮ੍ਰਿਤਸਰ ’ਚ ਡੀਸੀਪੀ ਨੇ ਦੁਕਾਨਦਾਰਾਂ ਨੂੰ ਪੜ੍ਹਾਇਆ ਕੋਰੋਨਾ ਦਾ ਪਾਠ
ਪੁਲਿਸ ਵੱਲੋਂ ਕੀਤੇ ਗਏ ਮਾਮਲੇ ਦਰਜ
ਦੱਸ ਦਈਏ ਕਿ ਜੇਲ੍ਹ ਚ ਮੋਬਾਇਲ ਫੋਨ ਮਿਲਣ ਤੋਂ ਬਾਅਦ ਕੇਂਦਰੀ ਜੇਲ੍ਹ ਸੁਪਰਡੈਂਟ ਨੇ ਜਿਲ੍ਹਾ ਪੁਲਿਸ ਨੂੰ ਮਾਮਲਾ ਦਰਜ ਕਰ ਕਾਰਵਾਈ ਕਰਨ ਦੀ ਸਿਫਾਰਿਸ ਕੀਤੀ ਗਈ। ਜਿਸਦੇ ਚੱਲਦੇ ਫਿਰੋਜ਼ਪੁਰ ਥਾਣਾ ਦੀ ਪੁਲਿਸ ਨੇ 6 ਵਿਅਕਤੀਆਂ ਦੇ ਖਿਲਾਫ ਅਤੇ 1 ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਹਿਲਾਂ ਵੀ ਫੜੇ ਜਾ ਚੁੱਕੇ ਹਨ ਮੋਬਾਇਲ
ਜ਼ਿਕਰਯੋਗ ਇਹ ਹੈ ਕਿ ਇਹ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਕੈਦੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਪੁਲਿਸ ਵੱਲੋਂ ਹਰ ਵਾਰ ਕਾਰਵਾਈ ਕਰਨ ਦੀ ਗੱਲ ਆਖੀ ਜਾਂਦੀ ਹੈ ਪਰ ਇਸਦੇ ਬਾਵਜੁਦ ਵੀ ਕੈਦੀਆਂ ਕੋਲੋਂ ਲਗਾਤਾਰ ਮੋਬਾਇਲ ਫੋਨ ਬਰਾਮਦ ਹੋ ਰਹੇ ਹਨ ਜੋ ਪ੍ਰਸ਼ਾਸਨ ਦੀ ਕਾਰਵਾਈ ਤੇ ਕਈ ਸਵਾਲ ਖੜੇ ਕਰਦੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਲ੍ਹਾਂ ਚ ਕੈਦੀ ਬੰਦ ਹਨ ਇਸਦੇ ਬਾਵਜੁਦ ਵੀ ਇਨ੍ਹਾਂ ਕੋਲੋਂ ਮੋਬਾਇਲ ਫੋਨ ਕਿਵੇਂ ਬਰਾਮਦ ਹੋ ਸਕਦੇ ਹਨ।