ਫਿਰੋਜ਼ਪੁਰ: ਸਿਵਲ ਹਸਪਤਾਲ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਹਸਪਤਾਲ ਦੇ ਅੰਦਰ ਖੜੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇਨੀਂ ਜਿਆਦਾ ਸੀ ਕਿ ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀ ਗੱਡੀ ਬੁਲਾਉਣੀ ਪਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਸਿਵਲ ਹਸਪਤਾਲ ਵਿੱਚ ਖੜੀ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ ਹੈ। ਜਦ ਉਨ੍ਹਾਂ ਮੌਕੇ ਤੇ ਦੇਖਿਆ ਤਾਂ ਕਾਰ ਚੋਂ ਉਚੀ ਉਚੀ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਅੱਗ ਇਨੀਂ ਜਿਆਦਾ ਸੀ ਕਿ ਸਾਰੀ ਕਾਰ ਸੜ ਕੇ ਸੁਆਹ ਹੋ ਗਈ ਅਤੇ ਬੜੀ ਮੁਸ਼ਕਲ ਨਾਲ ਉਨ੍ਹਾਂ ਅੱਗ ’ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: 'ਸਿੱਖ ਯੂਥ ਆਫ਼ ਪੰਜਾਬ' ਦੇ ਮੈਬਰਾਂ ਨੇ ਹਾਈ ਕੋਰਟ ਦੇ ਆਦੇਸ਼ਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਪ੍ਰਦਰਸ਼ਨ