ETV Bharat / state

ਸ਼ਰਾਬ ਫੈਕਟਰੀ ਬੰਦ ਕਰਵਾਉਣ ਦਾ ਗਰਮਾਇਆ ਮਾਮਲਾ, ਹਾਈਕੋਰਟ ਨੇ ਧਰਨਾਕਾਰੀਆਂ ਨੂੰ ਜਾਰੀ ਕੀਤੇ ਇਹ ਆਦੇਸ਼

author img

By

Published : Jul 31, 2022, 6:56 PM IST

ਫਿਰੋਜ਼ਪੁਰ ਵਿਖੇ ਪਿੰਡਵਾਸੀਆਂ ਵੱਲੋਂ ਸ਼ਰਾਬ ਫੈਕਟਰੀ ਬਾਹਰ ਖੋਲ੍ਹੇ ਮੋਰਚੇ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹਾਈਕੋਰਟ ਵੱਲੋਂ ਫੈਕਟਰੀ ਮਾਲਕ ਨੂੰ ਰਾਹਤ ਦਿੰਦਿਿਆਂ ਧਰਨਾਕਾਰੀਆਂ ਨੂੰ ਧਰਨਾ ਫੈਕਟਰੀ ਤੋਂ 300 ਮੀਟਰ ਦੂਰ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੂਜੇ ਪਾਸੇ ਧਰਨਾਕਾਰੀਆਂ ਵਿੱਚ ਪਹੁੰਚੇ ਅਦਾਕਾਰ ਸੋਨੀਆ ਮਾਨ ਨੇ ਪਿੰਡ ਵਾਸੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ ਅਤੇ ਧਰਨਾ ਉਸੇ ਸਥਾਨ ’ਤੇ ਲਗਾਉਣ ਦੀ ਚਿਤਾਵਨੀ ਦਿੱਤੀ ਗਈ ਹੈ।

ਸ਼ਰਾਬ ਫੈਕਟਰੀ ਬੰਦ ਕਰਵਾਉਣ ਦਾ ਗਰਮਾਇਆ ਮਾਮਲਾ
ਸ਼ਰਾਬ ਫੈਕਟਰੀ ਬੰਦ ਕਰਵਾਉਣ ਦਾ ਗਰਮਾਇਆ ਮਾਮਲਾ

ਫਿਰੋਜ਼ਪੁਰ: ਪਿਛਲੇ ਕਈ ਦਿਨਾਂ ਤੋਂ ਜ਼ੀਰਾ ਦੇ ਪਿੰਡ ਮਨਸੂਰਵਾਲ ਵਿਖੇ ਸ਼ਰਾਬ ਫੈਕਟਰੀ ਦੇ ਖ਼ਿਲਾਫ਼ ਧਰਨੇ ਵਿੱਚ ਇਕ ਨਵਾਂ ਮੋੜ ਆਇਆ ਜਦੋਂ ਮਾਣਯੋਗ ਪੰਜਾਬ ਹਰਿਆਣਾ ਹਾਈ ਕੋਰਟ ਦੁਆਰਾ ਫੈਕਟਰੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਗਿਆ ਕਿ ਧਰਨਾ ਫੈਕਟਰੀ ਤੋਂ ਤਿੰਨ ਸੌ ਮੀਟਰ ਦੂਰ ਲਗਾਇਆ ਜਾਵੇ ਅਤੇ ਫੈਕਟਰੀ ਨੂੰ ਚੱਲਣ ਤੋਂ ਨਹੀਂ ਰੋਕਿਆ ਜਾ ਸਕਦਾ ਪਰ ਪ੍ਰਸ਼ਾਸਨ ਦੁਆਰਾ ਫੈਸਲੇ ਦੀ ਕਾਪੀ ਧਰਨਾਕਾਰੀਆਂ ਨੂੰ ਦੇਣ ਦੇ ਬਾਵਜੂਦ ਵੀ ਧਰਨਾਕਾਰੀ ਆਪਣੀ ਆਪਣੀ ਜ਼ਿੱਦ ’ਤੇ ਅੜਿੱਗ ਹਨ ਕਿ ਧਰਨਾ ਉਹ ਉੱਥੇ ਹੀ ਲਗਾਉਣਗੇ ਅਤੇ ਫੈਕਟਰੀ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ।

ਸ਼ਰਾਬ ਫੈਕਟਰੀ ਬੰਦ ਕਰਵਾਉਣ ਦਾ ਗਰਮਾਇਆ ਮਾਮਲਾ

ਇਸ ਨੂੰ ਲੈ ਕੇ ਜਦੋਂ ਐਸਡੀਐਮ ਰਣਜੀਤ ਸਿੰਘ ਭੁੱਲਰ ਫਿਰੋਜ਼ਪੁਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੋ ਧਰਨਾ ਸ਼ਰਾਬ ਫੈਕਟਰੀ ਦੇ ਬਾਹਰ ਲਗਾਇਆ ਗਿਆ ਉਸ ਖਿਲਾਫ਼ ਫੈਕਟਰੀ ਮਾਲਕਾਂ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਸੀ ਤੇ ਐੱਸਐੱਸਪੀ ਨੂੰ ਪਾਰਟੀ ਬਣਾਇਆ ਗਿਆ ਸੀ।

ਇਸ ਮੌਕੇ ਡੀਐੱਸਪੀ ਜ਼ੀਰਾ ਪਲਵਿੰਦਰ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਕਿ ਧਰਨਾਕਾਰੀਆਂ ਨੂੰ ਜੋ ਹਾਈ ਕੋਰਟ ਦੇ ਆਰਡਰ ਦਿੱਤੇ ਗਏ ਹਨ ਉਹ ਉਨ੍ਹਾਂ ਦੀ ਸਟੇਜ ’ਤੇ ਉਨ੍ਹਾਂ ਨੂੰ ਦੇ ਦਿੱਤੇ ਗਏ ਹਨ ਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੋ ਹਾਈ ਕੋਰਟ ਦੇ ਆਰਡਰ ਹਨ ਉਸ ਤੇ ਅਮਲ ਜ਼ਰੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਅਮਲ ਨਹੀਂ ਕਰਨਗੇ ਤਾਂ ਸਾਡੇ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਧਰਨਾਕਾਰੀਆਂ ਵਿੱਚ ਸੋਨੀਆ ਮਾਨ ਅਦਾਕਾਰਾ ਵੀ ਸ਼ਾਮਿਲ ਹੋਏ ਤੇ ਆਗੂਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਾਈ ਕੋਰਟ ਵੱਲੋਂ ਚਾਹੇ ਜੋ ਮਰਜ਼ੀ ਹੁਕਮ ਦਿੱਤੇ ਗਏ ਹਨ ਅਸੀਂ ਤਾਂ ਜਨਤਾ ਦੀ ਅਦਾਲਤ ਨੂੰ ਹੀ ਮੰਨਦੇ ਹਾਂ ਤੇ ਇਹ ਧਰਨਾ ਇਸੇ ਤਰ੍ਹਾਂ ਹੀ ਜਾਰੀ ਰਹੇਗਾ ਜਦੋਂ ਤਕ ਇਹ ਫੈਕਟਰੀ ਬੰਦ ਨਹੀਂ ਕੀਤੀ ਜਾਂਦੀ।

ਇਹ ਵੀ ਪੜ੍ਹੋ: SKM ਦੇ ਸੱਦੇ 'ਤੇ ਬਠਿੰਡਾ ਰੇਲਵੇ ਜੰਕਸ਼ਨ 'ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.