ETV Bharat / state

ਆਮ ਆਦਮੀ ਪਾਰਟੀ ਨੇ ਕਾਂਗਰਸੀ ਵਰਕਾਰਾਂ 'ਤੇ ਧੱਕੇਸ਼ਾਹੀ ਤੇ ਪੱਥਰਬਾਜ਼ੀ ਕਰਨ ਦੇ ਦੋਸ਼ ਲਾਏ

ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਪਹੁੰਚੇ।'ਆਪ' ਆਗੂਆਂ ਨੇ ਕਾਂਗਰਸੀ ਵਰਕਰਾਂ ਉੱਤੇ ਉਨ੍ਹਾਂ ਨਾਲ ਧੱਕੇਸ਼ਾਹੀ ਤੇ ਪੱਥਰਬਾਜ਼ੀ ਕਰਨ ਦੇ ਦੋਸ਼ ਲਾਏ। 'ਆਪ' ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਉਮੀਦਵਾਰਾਂ ਦੀ ਸੁਰੱਖਿਆ ਤੇ ਨਿਰਪੱਖ ਚੋਣਾਂ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਕਾਂਗਰਸੀ ਵਰਕਾਰਾਂ 'ਤੇ ਧੱਕੇਸ਼ਾਹੀ ਤੇ ਪੱਥਰਬਾਜ਼ੀ ਕਰਨ ਦੇ ਦੋਸ਼ ਲਾਏ

author img

By

Published : Feb 4, 2021, 10:41 PM IST

ਫਿਰੋਜ਼ਪੁਰ: 14 ਫ਼ਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਵੱਲੋਂ ਧੱਕੇਸ਼ਾਹੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ 'ਆਪ' ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਪਹੁੰਚੇ ਸਨ। ਉਨ੍ਹਾਂ ਕਾਂਗਰਸ ਵਰਕਰਾਂ 'ਤੇ ਲੋਕਤੰਤਰ ਦਾ ਘਾਣ ਕਰਨ ਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜ਼ੀਰਾ ਵਿਖੇ ਮੇਨ ਚੌਕ 'ਚ ਧਰਨਾ ਲਾਇਆ।

ਇਸ ਧਰਨੇ 'ਚ ਆਮ ਆਦਮੀ ਪਾਰਟੀ ਤੋਂ ਜ਼ਿਲ੍ਹਾ ਪ੍ਰਧਾਨ ਬੀਬੀ ਭੁਪਿੰਦਰ ਕੌਰ, ਹਲਕਾ ਪ੍ਰਧਾਨ ਚੰਦ ਸਿੰਘ ਗਿੱਲ, ਸਾਬਕਾ ਵਿਧਾਇਕ ਨਰੇਸ਼ ਕਟਾਰੀਆ, ਡਾ. ਅਜਮੇਰ ਸਿੰਘ ਕਾਲੜਾ ਤੇ ਸ਼ਮਿੰਦਰ ਖਿੰਡਾ ਧਰਨੇ ਵਿੱਚ ਸ਼ਾਮਲ ਹੋਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਥਾਨਕ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।

ਕਾਂਗਰਸੀ ਵਰਕਾਰਾਂ 'ਤੇ ਧੱਕੇਸ਼ਾਹੀ ਤੇ ਪੱਥਰਬਾਜ਼ੀ ਕਰਨ ਦੇ ਦੋਸ਼ ਲਾਏ

ਇਸ ਮੌਕੇ 'ਆਪ' ਆਗੂਆਂ ਨੇ ਕਿਹਾ ਕਿ ਲੋਕਤੰਤਰ ਦਾ ਸਭ ਤੋਂ ਵੱਡਾ ਘਾਣ ਜ਼ੀਰਾ ਹਲਕੇ 'ਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਸ਼ਿਕਾਇਤ ਜਦ 'ਆਪ' ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਪੁੱਜੇ ਤਾਂ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ। ਉਨ੍ਹਾਂ ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਅਕਾਲੀ ਦਲ ਤੇ 'ਆਪ' ਉਮੀਦਵਾਰਾਂ 'ਤੇ ਪੱਥਰਬਾਜ਼ੀ ਕਰਨ ਦੇ ਦੋਸ਼ ਲਗਾਏ।

ਉਨ੍ਹਾਂ 'ਆਪ' ਉਮੀਦਵਾਰਾਂ ਦੀ ਸੁਰੱਖਿਆ ਦੀ ਮੰਗ ਕਰਦਿਆਂ ਐਸਐਸਪੀ ਭਾਗੀਰਥ ਮੀਨਾ ਨੂੰ ਇਸ ਸਬੰਧਤ ਸ਼ਿਕਾਇਤ ਕੀਤੀ ਗਈ ਹੈ ਤੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਸੁਨਿਸ਼ਚਤ ਕਰਨ ਲਈ ਕਿਹਾ ਗਿਆ ਹੈ। 'ਆਪ' ਆਗੂਆਂ ਨੇ ਨਿਰਪੱਖ ਚੋਣਾਂ ਕਰਵਾਏ ਜਾਣ ਦੀ ਮੰਗ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.