ETV Bharat / state

ਕਾਂਗਰਸੀ ਵਰਕਰਾਂ ਵੱਲੋਂ ਆਪ ਵਰਕਰ ਦਾ ਗੋਲੀਆਂ ਮਾਰਕੇ ਕਤਲ

author img

By

Published : Apr 12, 2022, 8:42 PM IST

ਜ਼ੀਰਾ ਦੇ ਪਿੰਡ ਮਸਤੇਵਾਲਾ ਵਿੱਚ ਆਪਸੀ ਰੰਜਿਸ਼ ਨੂੰ ਲੈ ਕੇ ਆਪ ਵਰਕਰ ਦਾ ਕਾਂਗਰਸੀ ਵਰਕਰਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ।

ਕਾਂਗਰਸੀ ਵਰਕਰਾਂ ਵੱਲੋਂ ਆਪ ਵਰਕਰ ਦਾ ਗੋਲੀਆਂ ਮਾਰਕੇ ਕਤਲ
ਕਾਂਗਰਸੀ ਵਰਕਰਾਂ ਵੱਲੋਂ ਆਪ ਵਰਕਰ ਦਾ ਗੋਲੀਆਂ ਮਾਰਕੇ ਕਤਲ

ਫ਼ਿਰੋਜ਼ਪੁਰ: ਪੰਜਾਬ 'ਚ ਲਗਾਤਾਰ ਅਜਿਹੀਆਂ ਘਟਨਾਵਾਂ ਸਾਹਮਣੇ ਆਏ ਰਹੀਆਂ ਹਨ, ਜਿਸ 'ਚ ਲਗਾਤਾਰ ਸ਼ਰੇਆਮ ਗੋਲੀਆਂ ਚਲਾ ਕੇ ਕਤਲ ਕੀਤੇ ਜਾਂ ਰਹੇ ਹਨ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਅਜਿਹੀ ਘਟਨਾਵਾਂ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਜਰੂਰ ਹੈ। ਅਜਿਹਾ ਹੀ ਇੱਕ ਕਤਲ ਦਾ ਮਾਮਲਾ ਜ਼ੀਰਾ ਦੇ ਪਿੰਡ ਮਸਤੇਵਾਲਾ ਤੋਂ ਆਇਆ ਹੈ।

ਜਿੱਥੇ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਕਾਂਗਰਸੀ ਵਰਕਰਾਂ ਵੱਲੋਂ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਇਕ ਵਰਕਰ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਦਲਜੀਤ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਣਕ ਦੀ ਕਟਾਈ ਸਬੰਧੀ ਮੋਟਰਸਾਈਕਲ 'ਤੇ ਆਪਣੇ ਖੇਤ ਵਿੱਚ ਗੇੜਾ ਮਾਰਨ ਲਈ ਜਾ ਰਹੇ ਸਨ ਕਿ ਰਸਤੇ ਵਿੱਚ ਪਹਿਲਾਂ ਤੋਂ ਹੀ ਸ਼ਹਿ ਲਾ ਕੇ ਬੈਠੇ, ਪਿੰਡ ਦੇ ਹੀ ਕੁੱਝ ਨੌਜਵਾਨਾਂ ਵੱਲੋਂ ਮੇਰੇ ਭਰਾ 'ਤੇ ਗੋਲੀਆਂ ਚਲਾਈਆਂ ਗਈਆਂ।

ਇਸ ਤੋਂ ਇਲਾਵਾਂ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਸ਼ਾਮਲ ਨੌਜਵਾਨਾਂ ਵਿੱਚ ਨਿਰਵੈਲ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਬਖਸ਼ੀਸ਼ ਸਿੰਘ ਪੁੱਤਰ ਬਾਜ ਸਿੰਘ, ਲੱਖਾ ਸਿੰਘ ਪੁੱਤਰ ਬਲਜੀਤ ਸਿੰਘ, ਰਣਜੀਤ ਸਿੰਘ ਪੁੱਤਰ ਬਾਜ ਸਿੰਘ, ਗੁਰਦਿਆਲ ਸਿੰਘ ਪੁੱਤਰ ਸੰਤੋਖ ਸਿੰਘ ਤੇ ਸੋਨੂੰ ਸਮੇਤ ਕੁੱਝ ਅਣਪਛਾਤੇ ਵਿਅਕਤੀ ਵਾਸੀਆਨ ਪਿੰਡ ਮਸਤੇਵਾਲਾ ਨੇ ਸਾਨੂੰ ਘੇਰ ਲਿਆ ਅਤੇ ਨਿਰਵੈਲ ਸਿੰਘ ਨੇ ਮੇਰੇ ਭਰਾ ਦਲਜੀਤ ਸਿੰਘ 'ਤੇ ਪਿਸਟਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਕਿ 2 ਗੋਲੀਆਂ ਮੇਰੇ ਭਰਾ ਦੇ ਸਿਰ ਵਿੱਚ ਲੱਗੀਆਂ।

ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਉਸ ਨੇ ਆਪਣੀ ਜਾਨ ਬਚਾਉਂਦਿਆਂ ਪਿੰਡ ਵਿੱਚ ਰੌਲਾ ਪਾ ਕੇ ਲੋਕ ਇਕੱਠੇ ਕੀਤੇ ਅਤੇ ਵਾਪਿਸ ਆ ਕੇ ਵੇਖਿਆ ਤਾਂ ਉਸ ਦੇ ਭਰਾ ਦਲਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ। ਜਿਸ ਦੀ ਸੂਚਨਾ ਮਿਲਨ 'ਤੇ ਥਾਣਾ ਮੱਖੂ ਦੇ ਐਸ.ਐਚ.ਓ ਗੁਰਪ੍ਰੀਤ ਸਿੰਘ ਘਟਨਾ ਸਥਾਨ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇੱਥੇ ਵਰਨਣਯੋਗ ਹੈ ਕਿ ਮ੍ਰਿਤਕ ਦਲਜੀਤ ਸਿੰਘ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਕਥਿਤ ਮੁਲਜ਼ਮ ਨਿਰਵੈਲ ਸਿੰਘ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ਬਲਜੀਤ ਸਿੰਘ ਦਾ ਭਤੀਜਾ ਹੈ ਤੇ ਦੋਵਾਂ ਧਿਰਾਂ ਦੀ ਪਿਛਲੇ ਲੰਬੇ ਸਮੇਂ ਤੋਂ ਆਪਸੀ ਰੰਜਿਸ਼ ਚੱਲਦੀ ਆ ਰਹੀ ਹੈ। ਜਿਸ ਨੂੰ ਲੈ ਕੇ ਦੋਵਾਂ ਧਿਰਾਂ ਵੱਲੋਂ ਇਕ ਦੂਸਰੇ ਦੇ ਖ਼ਿਲਾਫ਼ ਕਰਾਸ ਪਰਚੇ ਵੀ ਦਰਜ ਕਰਵਾਏ ਗਏ ਹਨ।

ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਲਜੀਤ ਸਿੰਘ ਦੇ ਕਤਲ ਦੇ ਆਰੋਪੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜੋ:- 1 ਕਰੋੜ ਦਾ ਨਸ਼ਾ ਕਰਨ ਵਾਲੇ ਨੌਜਵਾਨ ਨੇ ਦੱਸੀ ਹੱਡਬੀਤੀ, ਦੱਸੇ ਜੇਲ੍ਹ ਦੇ ਵੱਡੇ ਰਾਜ...

ETV Bharat Logo

Copyright © 2024 Ushodaya Enterprises Pvt. Ltd., All Rights Reserved.