ਫਿਰੋਜ਼ਪੁਰ : ਜ਼ਿਲ੍ਹੇ ਦੇ ਪਿੰਡ ਪੀਰ ਅਹਿਮਦ ਖਾਂ ਦੇ ਵਾਸੀ ਮਲੂਕ ਸਿੰਘ ਵਲੋਂ ਨੌਜਵਾਨ ਪੁੱਤਰ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਵਾਲੇ ਸ਼ਰੇਆਮ ਘੁੰਮਣ ਵਾਲੇ ਮੁਲਜ਼ਮਾਂ ਨੂੰ ਫੜ੍ਹ ਕੇ ਸਲਾਖਾਂ ਪਿੱਛੇ ਡੱਕਣ ਦੀ ਗੁਹਾਰ ਲਗਾਈ ਹੈ। ਇਸ ਬਾਬਤ ਪ੍ਰੈਸ ਕਲੱਬ ਫਿਰੋਜ਼ਪੁਰ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਲੂਕ ਸਿੰਘ ਨੇ ਦੱਸਿਆ ਕਿ ਬੀਤੀ 23 ਮਈ ਨੂੰ ਉਸ ਦੇ ਪੁੱਤਰ ਸੁਖਵਿੰਦਰ ਸਿੰਘ ਨੂੰ ਕਰੀਬ ਪੰਜ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ ਗਿਆ।
ਜਿਸ ਦੀ ਸੀਸੀਟੀਵੀ ਵਿੱਚ ਵਾਰਦਾਤ ਕੈਦ ਹੋਈ ਸੀ ਜਿਸ ਤੇ ਥਾਣਾ ਸਿਟੀ ਦੀ ਪੁਲਿਸ ਵੱਲੋਂ ਪੰਜ ਵਿਅਕਤੀਆਂ ਖ਼ਿਲਾਫ਼ 307 ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਘਾਇਲ ਸੁਖਵਿੰਦਰ ਚੰਡੀਗੜ੍ਹ ਦੇ ਪੀਜੀਆਈ ਵਿੱਚ ਜੇਰੇ ਇਲਾਜ ਸੁਖਵਿੰਦਰ ਸਿੰਘ ਦੇ ਪਿਤਾ ਮਲੂਕ ਸਿੰਘ ਨੇ ਦੋਸ਼ ਲਾਇਆ ਕਿ ਇੰਨੀ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਜਿਸ ਕਾਰਣ ਮੁਲਜ਼ਮ ਸ਼ਰੇਆਮ ਗੁੰਮ ਰਹੇ ਹਨ ਅਤੇ ਜਾਣੋ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਮਲੂਕ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਦੋਸ਼ੀ ਓਹਨਾ ਦੇ ਛੋਟੇ-ਛੋਟੇ ਬੱਚਿਆ ਅਤੇ ਰਿਸ਼ਤੇਦਾਰਾਂ ਨੂੰ ਵੀ ਫੋਨ ਤੇ ਜਾਣੋ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਜਿਸ ਬਾਬਤ ਉਨ੍ਹਾਂ ਵਲੋਂ ਪੁਲਿਸ ਨੂੰ ਕਈ ਬਾਰ ਸੂਚਿਤ ਕੀਤਾ ਗਿਆ ਹੈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਬਾਬਤ ਉਹ ਕਈ ਵਾਰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਵੀ ਮਿਲੇ ਹਨ।
ਮਲੂਕ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਡੀ ਜੀ ਪੀ ਪੰਜਾਬ ਨੂੰ ਗੁਹਾਰ ਲਈ ਹੈ ਕਿ ਦੋਸ਼ੀਆਂ ਨੂੰ ਗਿਰਫ਼ਤਾਰ ਕਰ ਕੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ। ਇਹ ਦੋਸ਼ੀਆਂ ਦੇ ਲਿੰਕ ਗੈਂਗਸਟਰਾਂ ਨਾਲ ਅਤੇ ਇਹ ਨਸ਼ਾ ਵੇਚਣ ਦਾ ਵੀ ਕੰਮ ਕਰਦੇ ਹਨ। ਦੂਸਰੇ ਪਾਸੇ ਜਦੋਂ ਇਸ ਮਾਮਲੇ ਨੂੰ ਲੈਕੇ ਫਿਰੋਜ਼ਪੁਰ ਦੇ ਐਸਐਸਪੀ ਚਰਨਜੀਤ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਕੈਮਰੇ ਦੇ ਸਾਹਮਣੇ ਨਹੀਂ ਬੋਲ ਰਹੇ ਅਤੇ ਉਹਨਾਂ ਨੇ ਫੋਨ ਤੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਫੜ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪਿੰਡ ਵਾਸੀਆਂ ਨੇ ਦੋ ਚੋਰਾਂ ਨੂੰ ਫੜ ਕੇ ਕੀਤੀ ਛਿੱਤਰ ਪਰੇਡ