ਫਿਰੋਜ਼ਪੁਰ: ਗੁਰੂਹਾਰਸਹਾਏ 'ਚ ਖੇਤੀਬਾੜੀ ਵਿਭਾਗ ਦੇ ਇੱਕ ਮੁਲਾਜ਼ਮ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। 27 ਸਾਲਾ ਪਰਮਪ੍ਰੀਤ ਦੀ ਲਾਸ਼ ਸਿਵਲ ਹਸਪਤਾਲ ਦੇ ਬਾਥਰੂਮ 'ਚੋਂ ਮਿਲੀ।
ਪਰਮਪ੍ਰੀਤ ਦੇ ਪਰਿਵਾਰ 'ਚ ਉਸ ਦੀ ਮਾਤਾ ਅਤੇ ਛੋਟੀ ਭੈਣ ਹੈ। ਉਹ ਮਾਪਿਆਂ ਦਾ ਇਕੱਲਾ ਪੁੱਤਰ ਸੀ। ਉਸ ਕੋਲ 18 ਏਕੜ ਜ਼ਮੀਨ ਸੀ।
ਬਾਥਰੂਮ 'ਚ ਲਾਸ਼ ਵੇਖੇ ਜਾਣ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ 'ਚ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।