ਫਿਰੋਜ਼ਪੁਰ:ਗੁਰੂਹਰਸਹਾਏ ਵਿਚ ਆਂਗਣਵਾੜੀ ਵਰਕਰਾਂ (Anganwadi workers) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਕੀਤੀ।
ਵਰਕਰਾਂ ਨੇ ਕਿਹਾ ਹੈ ਕਿ ਆਂਗਨਵਾੜੀ ਸੈਂਟਰਾਂ ਦੇ 3 ਸਾਲਾਂ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਸਨ।ਉਨ੍ਹਾਂ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ, ਨਰਸਰੀ ਟੀਚਰ (Nursery teacher)ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ।
ਆਂਗਣਵਾੜੀ ਵਰਕਰਾਂ ਨੇ ਕਿਹਾ ਹੈ ਕਿ ਆਂਗਨਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ।ਐਨਜੀਓ ਦੇ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ।ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ।
ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ।ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਰੋਸ ਪ੍ਰਦਰਸ਼ਨ ਕਰਾਂਗੇ।
ਇਹ ਵੀ ਪੜੋ:ਫਿਲਮ ਸ਼ੂਟਰ ਨੂੰ ਲੈ ਕੇ HC ਵੱਲੋਂ ਦੁਬਾਰਾ ਤੋਂ ਪਟੀਸ਼ਨ ਦਾਖ਼ਲ ਕਰਨ ਦੇ ਆਦੇਸ਼