ਫ਼ਿਰੋਜ਼ਪੁਰ: ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ( ਕ੍ਰਾਂਤੀਕਾਰੀ) ਪੰਜਾਬ ਵੱਲੋਂ ਤਹਿਸੀਲ ਜ਼ੀਰਾ ਦੇ ਪਿੰਡ ਲਹਿਰਾ ਦੇ ਹਾਈਵੇ ਰੋਡ 'ਤੇ ਚੱਕਾ ਜਾਮ ਕੀਤਾ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ( ਕ੍ਰਾਂਤੀਕਾਰੀ) ਦੇ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਮੌਤ ਤਾਂ ਹੋਵੇਗੀ ਪਰ ਇਸ ਨਾਲ ਸਾਰੇ ਕਾਰੋਬਾਰ, ਆੜ੍ਹਤੀਆਂ, ਲੇਬਰ, ਮਜ਼ਦੂਰ 'ਤੇ ਵੀ ਬਹੁਤ ਅਸਰ ਪਵੇਗਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਬੰਦ ਦੇ ਹੁੰਗਾਰੇ ਨੂੰ ਸਾਰੇ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲੀਆਂ ਹੈ ਜਿਸ ਨਾਲ ਸਾਬਤ ਹੁੰਦਾ ਹੈ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਹਰ ਵਰਗ ਹੀ ਦੁੱਖੀ ਹੋ ਚੁੱਕਾ ਹੈ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇ ਇਸ ਬਿੱਲਾਂ ਨੂੰ ਰੱਦ ਨਾ ਕੀਤਾ ਗਈਆ ਤਾਂ ਇਹ ਸੰਘਰਸ਼ ਹੋਰ ਵੀ ਤੇਜ਼ ਕੀਤੇ ਜਾਵੇਗੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਨੇ ਕਿਸਾਨ ਮਾਰੂ ਨੀਤੀਆਂ ਵਿਰੋਧ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ਼ ਆਪਣੇ ਭਾਸ਼ਣ ਵਿੱਚ ਭੜਾਸ ਕੱਢੀ ਤੇ ਨਾਅਰੇਬਾਜ਼ੀ ਕਰ ਧਰਨਾ ਦਿੱਤਾ।