ETV Bharat / state

Assailants attacked women: ਬਾਈਕ ਸਵਾਰ ਹਮਲਾਵਰਾਂ ਨੇ ਮਹਿਲਾ ਉੱਤੇ ਕੀਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਾਰ, ਵਾਰਦਾਤ ਮਗਰੋਂ ਹੋਏ ਫਰਾਰ - ਫਰੀਦਕੋਟ ਦੇ ਸਿਵਲ ਹਸਪਤਾਲ

ਫਿਰੋਜ਼ਪੁਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਤੇਜ਼ਧਾਰਾਂ ਹਥਿਆਰਾਂ ਨਾਲ ਇੱਕ ਮਹਿਲਾ ਉੱਤੇ ਵਾਰ ਕੀਤੇ ਅਤੇ ਮਹਿਲਾ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮਾਮਲੇ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਫਿਲਹਾਲ ਹਮਲਾਵਰਾਂ ਦੀ ਭਾਲ ਜੰਗੀ ਪੱਧਰ ਉੱਤੇ ਕੀਤੀ ਜਾ ਰਹੀ ਹੈ।

Bike riding assailants attacked women in Ferozepur
Assailants attacked women: ਬਾਈਕ ਸਵਾਰ ਹਮਲਾਵਰਾਂ ਨੇ ਮਹਿਲਾ ਉੱਤੇ ਕੀਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ, ਵਾਰਦਾਤ ਮਗਰੋਂ ਹੋਏ ਫਰਾਰ
author img

By

Published : Feb 20, 2023, 7:25 PM IST

Assailants attacked women: ਬਾਈਕ ਸਵਾਰ ਹਮਲਾਵਰਾਂ ਨੇ ਮਹਿਲਾ ਉੱਤੇ ਕੀਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ, ਵਾਰਦਾਤ ਮਗਰੋਂ ਹੋਏ ਫਰਾਰ

ਫਿਰੋਜ਼ਪੁਰ: ਪੰਜਾਬ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਹੁਣ ਫਿਰੋਜ਼ਪੁਰ ਕੈਂਟ ਦੇ ਬਾਜੇ ਵਾਲਾ ਚੌਂਕ 'ਤੇ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਔਰਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਔਰਤ ਦੇ ਹੱਥ, ਸਿਰ ਅਤੇ ਪੇਟ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ। ਇਸ ਹਮਲੇ ਵਿੱਚ ਮਹਿਲਾ ਗੰਭੀਰ ਜ਼ਖ਼ਮੀ ਹੋਈ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ।

ਕਈ ਥਾਈਂ ਕੱਟ ਲੱਗੇ: ਦੂਜੇ ਪਾਸੇ ਮਹਿਲਾ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਅਤੇ ਇਲਾਜ ਕਰਨ ਵਾਲੇ ਡਾਕਟਰ ਦਾ ਕਹਿਣਾ ਹੈ ਕਿ ਮਹਿਲਾ ਦੇ ਸ਼ਰੀਰ ਉੱਤੇ ਕਈ ਥਾਈਂ ਕੱਟ ਲੱਗੇ ਹੋਏ ਸਨ ਅਤੇ ਉਨ੍ਹਾਂ ਨੇ ਸੁਵਿਧਾ ਮੁਤਾਬਿਕ ਮਹਿਲਾ ਦਾ ਇਲਾਜ ਕੀਤਾ। ਉਨ੍ਹਾਂ ਕਿਹਾ ਮਹਿਲਾ ਦੀਆਂ ਸੱਟਾਂ ਜ਼ਿਆਦਾ ਗੰਭੀਰ ਹੋਣ ਕਰਕੇ ਮਹਿਲਾ ਨੂੰ ਫਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ।

ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ: ਦੂਜੇ ਪਾਸੇ ਮੌਕੇ ਉੱਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਤਿੰਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਮਹਿਲਾ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਇਸ ਜਾਨਲੇਵਾ ਹਮਲੇ ਦੀ ਕੋਸ਼ਿਸ਼ ਦੇ ਕਾਰਣਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਵੱਖ ਵੱਖ ਪੁਲਿਸ ਪਾਰਟੀਆਂ ਹਮਲਾਵਰਾਂ ਦੀ ਭਾਲ ਪੂਰੀ ਸ਼ਿੱਦਤ ਨਾਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਨੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀਆਂ ਮੌਕੇ ਉੱਤੇ ਪਹੁੰਚ ਗਈਆਂ ਸਨ ਅਤੇ ਮਹਿਲਾ ਨੂੰ ਜ਼ਖ਼ਮੀ ਹਾਲਤ ਵਿੱਚ ਪੁਲਿਸ ਵੱਲੋਂ ਹੀ ਹਸਪਤਾਲ ਲਿਆਂਦਾ ਗਿਆ।

ਇਹ ਵੀ ਪੜ੍ਹੋ: PAKISTAN ROAD ACCIDENT: ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਖੱਡ 'ਚ ਡਿੱਗੀ ਬੱਸ ਨਾਲ 14 ਯਾਤਰੀਆਂ ਦੀ ਮੌਤ

ਦੱਸ ਦਈਏ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨ ਵਿਵਸਥਾ ਉੱਤੇ ਲਗਾਤਾਰ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਪੰਜਾਬ ਅੰਦਰ ਗੈਂਗਸਟਰਾਂ ਤੋਂ ਇਲਾਵਾ ਗੁੰਡਾ ਅਨਸਰਾਂ ਦੇ ਹੌਂਸਲੇ ਵੀ ਬੁਲੰਦ ਵਿਖਾਈ ਦੇ ਰਹੇ ਹਨ। ਬੀਤੇ ਦਿਨਾਂ ਅੰਦਰ ਸੂਬੇ ਵਿੱਚ ਗੈਂਗਸਟਰ ਜਿੱਥੇ ਫਿਰੌਤੀਆਂ ਲਈ ਧਮਕੀਆਂ ਸ਼ਰੇਆਮ ਦੇ ਰਹੇ ਹਨ ਉੱਥੇ ਹੀ ਫਿਰੌਤੀਆਂ ਨਾ ਮਿਲਣ ਉੱਤੇ ਕਈ ਵਪਾਰੀਆਂ ਅਤੇ ਆਮ ਲੋਕਾਂ ਦੇ ਕਤਲ ਵੀ ਹੋ ਚੁੱਕੇ ਹਨ ਅਤੇ ਫਿਰੋਜ਼ਪੁਰ ਵਿੱਚ ਹੋਈ ਇਹ ਤਾਜ਼ਾ ਘਟਨਾ ਵੀ ਬਦਮਾਸ਼ਾਂ ਦੇ ਬੁਲੰਦ ਹੌਂਸਲਿਆਂ ਵੱਲ ਇਸ਼ਾਰਾ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.