ਫ਼ਿਰੋਜ਼ਪੁਰ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਵਿੱਚ 117 ਹਲਕਿਆਂ ਵਿੱਚ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਭਾਜਪਾ ਆਗੂਆਂ ਵੱਲੋਂ ਆਪਣੇ-ਆਪਣੇ ਹਲਕਿਆਂ ਵਿੱਚ ਮੀਟਿਗਾਂ ਕੀਤੀਆਂ ਜਾ ਰਹੀਆਂ ਹਨ।
ਇਸੇ ਤਹਿਤ ਹੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਜ਼ੀਰਾ ਹਲਕੇ ਦੇ ਭਾਜਪਾ ਆਗੂ ਐਡਵੋਕੇਟ ਮਨਜੀਤ ਸਿੰਘ ਰਾਏ ਵੱਲੋਂ ਹਲਕਾ ਜ਼ੀਰਾ ਦੇ ਮੰਡਲ ਜ਼ੀਰਾ ਮੱਖੂ ਅਤੇ ਮੱਲਾਂਵਾਲਾ ਵਿੱਚ ਇਕ ਵਿਸ਼ੇਸ਼ ਮੀਟਿੰਗ ਜੋ ਜ਼ੀਰਾ ਦੇ ਜੀ ਐੱਨ ਰੈਸਟੋਰੈਂਟ ਵਿੱਚ ਕੀਤੀ ਗਈ। ਜਿਸ ਵਿੱਚ ਰਾਜਿੰਦਰਾ ਭਾਦੂ ਸਾਬਕਾ ਵਧਾਇਕ ਰਾਜਸਥਾਨ ਸੰਜੇ ਸਾਬਕਾ ਚੇਅਰਮੈਨ ਰਾਜਸਥਾਨ ਸਰਕਾਰ ਅਤੇ ਸੁਰਿੰਦਰ ਸਿੰਘ ਬੱਗੇਕੇ ਪਿੱਪਲ ਪ੍ਰਧਾਨ ਭਾਜਪਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਮਨਜੀਤ ਸਿੰਘ ਰਾਏ ਸਾਬਕਾ ਵਿਧਾਇਕ ਰਾਜਿੰਦਰ ਭਾਦੂ ਅਤੇ ਸਾਬਕਾ ਚੇਅਰਮੈਨ ਸੰਜੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਗੱਠਜੋੜ ਕਰ ਕੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਲੜੇਗੀ।
ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਕਰਵਾਈਆਂ ਜਦਕਿ ਕਾਂਗਰਸ ਪਾਰਟੀ ਨੇ ਬੇਅਦਬੀਆਂ ਕਰਵਾਉਣ ਵਾਲੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀਆਂ ਸੋਹਾਂ ਚੁੱਕ ਕੇ ਕੁੱਝ ਨਹੀਂ ਕੀਤਾ, ਜੋ ਕਿ ਦੋਵਾਂ ਪਾਰਟੀਆਂ ਦੀ ਆਪਸੀ ਮਿਲੀਭੁਗਤ ਦਾ ਸਬੂਤ ਹੈ। ਇਸ ਤੋਂ ਇਲਾਵਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਕੇ ਪੰਜਾਬ ਦੇ ਵੱਸਦੇ ਘਰਾਂ ਦੇ ਵਿੱਚ ਸੱਥਰ ਵਿਛਾਉਣ ਲਈ ਦੋਵੇਂ ਪਾਰਟੀਆਂ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਸ ਤੋਂ ਸਰਕਾਰ ਬਣਨ ਤੋਂ ਬਾਅਦ ਭਾਜਪਾ ਨਿਜਾਤ ਦਿਵਾਏਗੀ।
ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਤੋਂ ਹਰ ਵਰਗ ਦੇ ਲੋਕ ਖੁਸ਼ ਹਨ, ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦੋਵਾਂ ਪਾਰਟੀਆਂ ਨੇ ਹੁਣ ਤੱਕ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਕੇ ਪੰਜਾਬ ਨੂੰ ਆਰਥਿਕ ਤੌਰ 'ਤੇ ਤਬਾਹ ਕਰ ਦਿੱਤਾ ਹੈ। ਜਿਸ ਕਰਕੇ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਾ ਚਾਹੁੰਦੇ ਅਤੇ ਤੀਸਰਾ ਬਦਲ ਦੀ ਤਲਾਸ਼ ਕਰ ਰਹੇ ਹਨ, ਜੋ ਕਿ ਭਾਜਪਾ ਪ੍ਰਧਾਨ ਕਰੇਗੀ। ਇਸ ਮੀਟਿੰਗ ਵਿੱਚ ਵਿੱਕੀ ਸੂਦ ਪ੍ਰਧਾਨ ਮੰਡਲ ਜ਼ੀਰਾ ਜੱਸ ਸੰਧੂ ਪ੍ਰਧਾਨ ਮੰਡਲ ਮੱਲਾਂਵਾਲਾ ਅਤੇ ਰਾਜੀਵ ਕਪੂਰ ਪ੍ਰਧਾਨ ਮੰਡਲ ਮੱਖੂ ਪਹੁੰਚੇ ਸਨ।
ਇਹ ਵੀ ਪੜੋ:- ਕੇਜਰੀਵਾਲ ਨੇ ਹੈਲਥ ਮਾਡਲ ’ਤੇ ਮਾਰਿਆ ਮਿਹਣਾ