ਫਿਰੋਜਪੁਰ: ਜਿਲ੍ਹਾ ਫਿਰੋਜਪੁਰ ਦੇ ਹਲਕਾ ਜ਼ੀਰਾ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਗਰੀਬ ਪਰਿਵਾਰ ਦਾ ਬੱਚਾ ਜਿਸਦੀ ਉਮਰ ਕਰੀਬ 13 ਸਾਲ ਜੋ ਘਰੋਂ ਲਾਪਤਾ ਹੋਇਆ ਸੀ, ਜਿਸ ਦੇ ਮਾਂ ਬਾਪ ਅਤੇ ਰਿਸ਼ਤੇਦਾਰਾਂ ਵੱਲੋਂ ਭਾਲ ਕੀਤੀ ਜਾ ਰਹੀ ਸੀ। ਪਰ ਅੱਜ ਐਤਵਾਰ ਨੂੰ ਉਸ ਬੱਚੇ ਦੀ ਲਾਸ਼ ਖੇਤਾਂ ਵਿਚੋਂ ਮਿਲੀ ਹੈ। Body of missing child found in cumin field at Zira
ਪਰਿਵਾਰ ਨੇ ਦੱਸੀ ਹੱਡਬੀਤੀ:- ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ। ਉਹਨਾਂ ਦੱਸਿਆ ਕਿ ਜਸ਼ਨ ਤਿੰਨ ਭੈਣਾਂ ਦਾ ਇਕੱਲਾ ਭਰਾ ਹੈ। ਜੋ ਕੱਲ੍ਹ ਦਾ ਲਾਪਤਾ ਸੀ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ 24 ਘੰਟਿਆਂ ਵਿੱਚ ਲੜਕੇ ਨੂੰ ਲੱਭ ਲਿਆ ਜਾਵੇਗਾ। ਪਰ ਉਨ੍ਹਾਂ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਪੁੱਤ ਇਸ ਤਰ੍ਹਾਂ ਲੱਭੇਗਾ, ਉਨ੍ਹਾਂ ਮੰਗ ਕੀਤੀ ਹੈ ਕਿ ਜਿਨ੍ਹਾਂ ਨੇ ਵੀ ਉਨ੍ਹਾਂ ਦੇ ਪੁੱਤਰ ਨਾਲ ਅਜਿਹਾ ਕੀਤਾ ਹੈ, ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਪੁਲਿਸ ਵੱਲੋਂ ਜਾਂਚ ਜਾਰੀ:- ਦੂਸਰੇ ਪਾਸੇ ਮੌਕੇ ਉੱਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਪਰਿਵਾਰਕ ਮੈਬਰਾਂ ਦੇ ਬਿਆਨ ਉੱਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੂਰਾ ਮਾਮਲਾ ਕੀ ਸੀ ? ਦੱਸ ਦਈਏ ਕਿ ਫਿਰੋਜ਼ਪੁਰ ਵਿਖੇ ਇੱਕ ਮਜ਼ਦੂਰ ਪਰਿਵਾਰ ਦਾ ਬੱਚਾ ਜੋ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਘਰੋਂ ਲਾਪਤਾ ਹੋ ਗਿਆ ਸੀ, ਮਾਂ ਬਾਪ ਤੇ ਰਿਸ਼ਤੇਦਾਰਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਪਰਿਵਾਰ ਅਨੁਸਾਰ ਸਾਡੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ। ਲੜਕੇ ਜਸ਼ਨ ਦੇ ਪਿਤਾ ਵੱਲੋਂ ਦੱਸਿਆ ਸੀ ਕਿ ਉਨ੍ਹਾਂ ਦੀ ਬੇਟੀ ਨੂੰ ਕੁਝ ਲੜਕੇ ਛੇੜਖਾਨੀ ਕਰਦੇ ਸਨ, ਜੋ ਡੇਢ ਮਹੀਨਾ ਪਹਿਲਾਂ ਕੁੱਟਮਾਰ ਕੀਤੀ ਗਈ ਸੀ ਹੋ ਸਕਦਾ ਹੈ, ਉਨ੍ਹਾਂ ਵੱਲੋਂ ਰੰਜਿਸ਼ਨ ਕੱਢੀ ਗਈ ਹੋਵੇ। One Child missing from Ferozepur
ਇਹ ਵੀ ਪੜੋ:- ਕਤਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਨਾ ਫੜਨ ਦੇ ਰੋਸ ਵਜੋਂ ਪਰਿਵਾਰ ਨੇ ਹਾਈਵੇਅ ਕੀਤਾ ਜਾਮ