ETV Bharat / state

ਫਿਰੋਜ਼ਪੁਰ ਸਰਹੱਦ ਤੋਂ 37 ਕਰੋੜ ਦੀ ਹੈਰੋਇਨ ਬਰਾਮਦ - Ferozepur

ਫਿਰੋਜ਼ਪੁਰ ਸਰਹੱਦ ’ਤੇ ਬੀਐਸਐਫ (BSF) ਹੱਥ ਵੱਡੀ ਸਫਲਤਾ ਲੱਗੀ ਹੈ। ਬੀਐਸਐਫ ਨੇ ਕਾਰਵਾਈ ਕਰਦੇ ਹੋਏ 8 ਪੈਕਟ ਹੈਰੋਇਨ ਦੇ ਬਰਾਮਦ ਕੀਤੇ ਹਨ। ਇਸ ਬਰਾਮਦ ਹੋਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਦੇ ਵਿੱਚ ਕੀਮਤ 37 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਫਿਰੋਜ਼ਪੁਰ ਸਰਹੱਦ ਤੋਂ 37 ਕਰੋੜ ਦੀ ਹੈਰੋਇਨ ਬਰਾਮਦ

author img

By

Published : Nov 15, 2021, 1:31 PM IST

ਫਿਰੋਜ਼ਪੁਰ: ਪੰਜਾਬ ਦੀਆਂ ਸਰਹੱਦਾਂ ਤੋਂ ਲਗਾਤਾਰ ਨਸ਼ਾ ਮਿਲਣ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਫਿਰੋਜ਼ਪੁਰ ਦੀ ਸਰਹੱਦ ’ਤੇ ਇੱਕ ਵਾਰ ਫੇਰ ਭਾਰੀ ਮਾਤਰਾ ਦੇ ਵਿੱਚ ਨਸ਼ਾ ਬਰਾਮਦ ਹੋਇਆ ਹੈ। ਬੀਐੱਸਐੱਫ (BSF) ਦੇ ਵੱਲੋਂ 8 ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਗਏ ਹਨ।

ਫ਼ਿਰੋਜ਼ਪੁਰ ’ਚ ਬੀ.ਐਸ.ਐਫ (BSF) ਦੀ ਚੌਕੀ ਪੰਜੇਰੀਆ ਦੀ ਕੰਡਿਆਲੀ ਤਾਰ ਨੇੜਿਓਂ ਪਾਕਿਸਤਾਨ ਤੋਂ ਆਈ ਇਹ 7 ਕਿਲੋ 412 ਗ੍ਰਾਮ ਹੈਰੋਇਨ ਫੜੀ ਗਈ ਹੈ। ਬੀਐਸਐਫ (BSF) ਦੀ 116 ਬਟਾਲੀਅਨ ਦੇ ਹੱਥ ਗਸਤ ਦੌਰਾਨ ਇਹ ਸਫਲਤਾ ਲੱਗੀ ਹੈ। ਇਸ ਬਰਾਮਦ ਹੋਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਰ ਦੇ ਵਿੱਚ 37 ਕਰੋੜ ਰੁਪਏ ਦੱਸੀ ਜਾ ਰਹੀ ਹੈ। ਭਾਰੀ ਮਾਤਰਾ ਦੇ ਵਿੱਚ ਨਸ਼ਾ ਮਿਲਣ ਤੋਂ ਬਾਅਦ ਬੀਐਸਐਫ (BSF) ਨੇ ਆਲੇ ਦੁਆਲੇ ਦੇ ਇਲਾਕੇ ਦੇ ਵਿੱਚ ਚੌਕਸੀ ਹੋਰ ਵਧਾ ਦਿੱਤੀ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੀਆਂ ਸਰਹੱਦਾਂ ਤੋਂ ਖਾਸਕਾਰ ਫਿਰੋਜ਼ਪੁਰ ਦੀ ਸਰਹੱਦ ਤੋਂ ਨਸ਼ਾ ਅਤੇ ਡਰੋਨ ਬਰਾਮਦ ਹੋਏ ਹਨ। ਪਿਛਲੇ ਦਿਨ੍ਹਾਂ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਸਮੇਤ ਹੋਰ ਸੂਬਿਆਂ ਦੇ ਵਿੱਚ ਬੀਐਸਐਫ ਨੂੰ ਵੱਧ ਅਧਿਕਾਰ ਖੇਤਰ ਦਿੱਤੇ ਗਏ ਹਨ ਜਿਸਦਾ ਚਾਰੇ ਪਾਸੇ ਅਜੇ ਵੀ ਵਿਰੋਧ ਚੱਲ ਰਿਹਾ ਹੈ। ਚੰਨੀ ਸਰਕਾਰ (Channi government) ਲਗਾਤਾਰ ਇਸ ਮਸਲੇ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਮਿਲਕੇ ਕੇਂਦਰ ’ਤੇ ਇਸ ਫੈਸਲੇ ਨੂੰ ਵਾਪਿਸ ਲੈਣ ਦਾ ਦਬਾਅ ਬਣਾ ਰਹੀ ਹੈ। ਬੀਐਸਐਫ (BSF) ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਚੋਣਾਂ ਨਾਲ ਜੋੜ ਕੇ ਵੀ ਵੇਖਿਆ ਜਾ ਰਿਹਾ ਹੈ ਅਤੇ ਇਸਦੇ ਮਾਹਿਰਾਂ ਦੇ ਵੱਲੋਂ ਕਈ ਤਰ੍ਹਾਂ ਦੇ ਮਾਇਨੇ ਵੀ ਕੱਢੇ ਜਾ ਰਹੇ ਹਨ।

ਇਹ ਵੀ ਪੜ੍ਹੋ: CM ਚੰਨੀ ਦਾ ਜਬਰਦਸਤ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.