ਫਿਰੋਜ਼ਪੁਰ: ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫੋਰਮ ਵੱਲੋਂ ਸਾਂਝੇ ਤੌਰ ‘ਤੇ ਜ਼ੀਰਾ ਡਿਵੀਜ਼ਨ ਦੇ ਬਿਜਲੀ ਘਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੂਕਿਆ ਗਿਆ। ਪ੍ਰਦਰਨਸ਼ਕਾਰੀਆਂ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਲਈ ਛੇਵਾਂ ਪੇ ਕਮਿਸ਼ਨ ਬਿੱਲ ਪਾਸ ਕੀਤਾ ਗਿਆ ਹੈ ਉਹ ਬਿਲਕੁਲ ਹੀ ਲੰਗੜਾ ਹੈ।
ਉਨ੍ਹਾਂ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਸੀ ਕਿ ਜਿਨ੍ਹਾਂ ਦੀ ਤਨਖਾਹ ਦਸ ਹਜ਼ਾਰ ਹੈ ਉਸ ਨੂੰ ਵੀਹ ਹਜ਼ਾਰ ਕਰ ਦਿੱਤਾ ਜਾਵੇਗਾ ਪਰ ਇਹ ਸਭ ਗੱਲਾਂ ਹੀ ਰਹਿ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਜਾਂ ਕਿਸੇ ਵੀ ਅਧਿਕਾਰੀ ਦੀਆਂ ਤਨਖਾਹਾਂ ਵਿਚ ਵਾਧਾ ਨਹੀਂ ਕੀਤਾ ਗਿਆ ਤੇ ਨਾ ਹੀ ਕੋਈ ਮਾਲੀ ਸਹਾਇਤਾ ਕੀਤੀ ਗਈ।
ਇਸ ਮੌਕੇ ਆਗੂਆਂ ਵੱਲੋਂ ਕਿਹਾ ਗਿਆ ਕਿ ਇਸ ਮਹਿੰਗਾਈ ਦੇ ਸਮੇਂ ਵਿਚਕਾਰ ਗੁਜਾਰਾ ਕਰਨਾ ਬਹੁਤ ਹੀ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਦੋ ਹਜ਼ਾਰ ਸੋਲਾਂ ਤੋਂ ਲੈ ਕੇ ਦੋ ਹਜ਼ਾਰ ਇੱਕੀ ਤੱਕ ਹਜ਼ਾਰਾਂ ਪੈਨਸ਼ਨਰ ਰੱਬ ਨੂੰ ਪਿਆਰੇ ਹੋ ਚੁੱਕੇ ਹਨ ਤੇ ਅੱਗੇ ਦੋ ਹਜ਼ਾਰ ਪੱਚੀ ਤੱਕ ਜਾ ਕੇ ਪਤਾ ਨਹੀਂ ਕਿੰਨੇ ਕੁ ਪੈਨਸ਼ਨ ਰੱਬ ਨੂੰ ਪਿਆਰੇ ਹੋ ਜਾਣਗੇ ਇਸ ਦਾ ਉਨ੍ਹਾਂ ਪਰਿਵਾਰਾਂ ਨੂੰ ਕੀ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਛੇ ਕਿਸ਼ਤਾਂ ਵਿੱਚ ਪੈਸੇ ਦੇਣ ਦੀ ਬਜਾਏ ਸਰਕਾਰ ਇਕਮੁੱਠ ਰਕਮ ਪਰਿਵਾਰਾਂ ਨੂੰ ਦੇਣ।
ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ 29 ਜੁਲਾਈ ਨੂੰ ਪਟਿਆਲਾ ਵਿੱਚ ਵੱਡੀ ਰੈਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੀਕੇਂਡ ਤੇ ਨਾਈਟ ਕਰਫਿਉ ਹਟਾਇਆ ਗਿਆ, ਫਿਲਹਾਲ ਸਕੂਲ ਰਹਿਣਗੇ ਬੰਦ