ਫਿਰੋਜ਼ਪੁਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 25 ਨਵੰਬਰ ਨੂੰ ਗੁਰੂ ਹਰਸਹਾਏ (Guru Harsahai) ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਮੋਹਨ ਕੇ ਵਿਖੇ ਵਰਕਰ ਨਾਲ ਮੀਟਿੰਗ ਕਰਨਗੇ ਅਤੇ ਹਲਕਾ ਗੁਰੂਹਰਸਹਾਏ ਦੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ (Rana Gurmeet Singh Sodhi) ਨੇ ਦੱਸਿਆ ਕਿ ਪ੍ਰਬੰਧਕੀ ਕੰਪਲੈਕਸ ਦਾ ਨੀਂਹ ਪੱਥਰ, ਸਵਾਗਤ ਗੇਟ ਗੋਲੂਕਾ ਮੋੜ, ਅੰਡਰਬ੍ਰਿਜ ਗੁਰੂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਮੌਕੇ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਜਿੱਥੇ ਕਿ ਗੋਲੂ ਕਾ ਤੋਂ ਲੈ ਕੇ ਕੋਠੀ ਰਾਜਗੜ੍ਹ ਮੋਹਨ ਕੇ ਉਤਾੜ ਤੱਕ ਸੜਕ ਉੱਪਰ ਬੋਰਡ ਵੀ ਲਗਾਏ ਗਏ ਹਨ ਅਤੇ ਕੋਠੀ ਰਾਜਗੜ੍ਹ ਮੋਹਨ ਕੇ ਉਤਾਡ ਵਿਖੇ ਹੈਲੀਪੈਡ ਬਣਾਇਆ ਗਿਆ ਹੈ। ਉਥੇ ਹੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਦੇ ਹੋਏ ਦੋ ਏਕੜ ਜ਼ਮੀਨ ਵਿੱਚ ਟਰੈਫਿਕ ਗਰਾਊਂਡ ਬਣਾਇਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਕੋਠੀ ਰਾਜਗੜ੍ਹ ਮੋਹਨ ਕੇ ਉਤਾੜ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕਰਨਗੇ ਅਤੇ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਇਹ ਵੀ ਪੜੋ:CM ਕੇਜਰੀਵਾਲ ਨੂੰ ਉਪ ਮੁੱਖ ਮੰਤਰੀ ਰੰਧਾਵਾ ਨੇ ਪੁੱਛੇ ਸਵਾਲ