ਫਿਰੋਜ਼ਪੁਰ: ਸੂਬੇ 'ਚ ਕਾਂਗਰਸ ਸਰਕਾਰ ਨੂੰ ਤਿੰਨ ਸਾਲ ਪੂਰੇ ਹੋਣ ਵਾਲੇ ਹਨ ਪਰ ਲੋਕਾਂ ਨਾਲ ਕੀਤੇ ਵਾਅਦੇ ਹਾਲੇ ਵੀ ਪੂਰੇ ਨਹੀਂ ਕੀਤੇ ਗਏ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਰੈਲੀ ਕੱਢੀ ਗਈ। ਇਸੇ ਕੜੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਹਲਕੇ ਫ਼ਿਰੋਜ਼ਪੁਰ ਵਿਖੇ ਰੈਲੀ 'ਚ ਹਿੱਸਾ ਲਿਆ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਵਿੰਨੇ। ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਕੈਪਟਨ ਸਰਕਾਰ ਤੋਂ ਬੇਹਦ ਪਰੇਸ਼ਾਨ ਹਨ। ਸੱਤਾ ਦੇ ਤਿੰਨ ਸਾਲ ਪੂਰੇ ਹੋ ਜਾਣ ਮਗਰੋਂ ਵੀ ਕੈਪਟਨ ਸਰਕਾਰ ਸੂਬੇ 'ਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਕੈਪਟਨ ਸਾਹਿਬ ਦੀ ਸੋਚ 'ਤੇ ਕੰਮ ਕਰਨ ਦਾ ਤਰੀਕਾ ਪਸੰਦ ਨਹੀਂ ਹੈ। ਕਿਉਂਕਿ ਕੈਪਟਨ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਗਏ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਨਿਕੱਮਾ ਮੁੱਖ ਮੰਤਰੀ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ 'ਚ ਸੂਬੇ ਦੀ ਜਨਤਾ ਕੈਪਟਨ ਸਰਕਾਰ ਦੀ ਸੋਚ, ਵਾਅਦਾ ਖ਼ਿਲਾਫ਼ੀ, ਲਾਰਿਆਂ ਤੋਂ ਤੰਗ ਆ ਚੁੱਕੀ ਹੈ। ਉਨ੍ਹਾਂ ਕਿਹਾ ਕੈਪਟਨ ਸਾਹਿਬ ਦਾ ਇਰਾਦਾ ਮਹਿਜ਼ ਮੁੱਖ ਮੰਤਰੀ ਬਣਨਾ ਸੀ। ਉਨ੍ਹਾਂ ਕਿਹਾ ਕਿ ਅਗਾਮੀ ਸਮੇਂ ਜਨਤਾ ਪੰਜਾਬ 'ਚੋਂ ਕਾਂਗਰਸ ਨੂੰ ਵੋਟ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੋਲ ਮਹਿਜ਼ ਅਗਲੀ ਸਰਦੀਆਂ ਤੱਕ ਦਾ ਹੀ ਸਮਾਂ ਰਹਿ ਗਿਆ ਹੈ, ਜਲਦ ਹੀ ਪੰਜਾਬ 'ਚੋਂ ਕਾਂਗਰਸ ਦਾ ਖ਼ਾਤਮਾ ਹੋ ਜਾਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰ ਦੇ ਕੰਮ ਕਰਨ 'ਚ ਬਹੁਤ ਫ਼ਰਕ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਕਾਂਗਰਸ ਪਾਰਟੀ ਦੇ ਵਾਂਗ ਲਾਅਰੇ ਨਹੀਂ ਲਾਉਂਦਾ ਸਗੋਂ ਉਨ੍ਹਾਂ ਜੋ ਕਿਹਾ ਕਿ ਉਹ ਕੰਮ ਕੀਤੇ। ਉਨ੍ਹਾਂ ਕਿਹਾ ਕਿ ਤਿੰਨ ਸਾਲ ਬੀਤੇ ਜਾਣ ਮਗਰੋਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਰੋਜ਼ਪੁਰ ਹਲਕੇ ਦਾ ਦੌਰਾ ਨਹੀਂ ਕੀਤਾ। ਇਸ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਈ ਮੁੱਦਿਆਂ ਜਿਵੇਂ ਬਿਜਲੀ ਦਰਾਂ, ਸੂਬੇ ਦੀਆਂ ਸੜਕਾਂ, ਲੋਕਾਂ ਨਾਲ ਕੀਤੇ ਗਏ ਵਾਅਦੇ ਤੇ ਕਈ ਹੋਰਨਾਂ ਮੁੱਦਿਆਂ ਉੱਤੇ ਗੱਲ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਲੋਕਾਂ ਦੇ ਵਕੀਲ ਬਣ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨਗੇ। ਉਨ੍ਹਾਂ ਆਖਿਆ ਕਿ ਹੁਣ ਲੋਕ ਕਾਂਗਰਸੀ ਆਗੂਆਂ ਤੋਂ ਕਿਨਾਰਾ ਕਰਨ ਲੱਗ ਪਏ ਹਨ।
-
Only one-and-a-half year is left of this ‘inefficient' #Congress govt. After coming into power, the SAD-BJP govt will rollback all anti-people & anti-Punjab decisions of @capt_amarinder govt & start a new era of development, welfare and prosperity in the state.#FerozepurRally pic.twitter.com/jNGMe4Wvy0
— Sukhbir Singh Badal (@officeofssbadal) February 25, 2020 " class="align-text-top noRightClick twitterSection" data="
">Only one-and-a-half year is left of this ‘inefficient' #Congress govt. After coming into power, the SAD-BJP govt will rollback all anti-people & anti-Punjab decisions of @capt_amarinder govt & start a new era of development, welfare and prosperity in the state.#FerozepurRally pic.twitter.com/jNGMe4Wvy0
— Sukhbir Singh Badal (@officeofssbadal) February 25, 2020Only one-and-a-half year is left of this ‘inefficient' #Congress govt. After coming into power, the SAD-BJP govt will rollback all anti-people & anti-Punjab decisions of @capt_amarinder govt & start a new era of development, welfare and prosperity in the state.#FerozepurRally pic.twitter.com/jNGMe4Wvy0
— Sukhbir Singh Badal (@officeofssbadal) February 25, 2020