ਫਿਰੋਜ਼ਪੁਰ: ਜ਼ਿਲ੍ਹਾ ਮੱਲਾਂ ਵਾਲੇ ਦੇ ਪਿੰਡ ਬਸਤੀ ਸੁਨਵਾ ਦੀ ਹੱਡਾਂ ਰੋੜੀ ਦੀ ਜ਼ਮੀਨ ‘ਤੇ ਨਗਰ ਪੰਚਾਇਤ ਮੱਲਾਂ ਵਾਲੇ ਦੇ ਅਧਿਕਾਰੀਆਂ ਵੱਲੋਂ ਕਬਜ਼ ਕਰਨ ਨੂੰ ਲੈ ਕੇ ਸਥਾਨਕ ਲੋਕਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਨਗਰ ਪੰਚਾਇਤ ਵੱਲੋਂ ਪਿਛਲੇ ਦਿਨ੍ਹਾਂ ਦੇ ਵਿੱਚ ਇਸ ਜ਼ਮੀਨ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪਿੰਡ ਵਾਸੀਆਂ ਵੱਲੋਂ ਇਸਦਾ ਵਿਰੋਧ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਬਜਾ ਕਰਨ ਆਏ ਅਧਿਕਾਰੀ ਉੱਥੋਂ ਚਲੇ ਗਏ ਸਨ। ਇਸ ਜਾਣਕਾਰੀ ਧਰਨੇ ਵਿੱਚ ਪਹੁੰਚੇ ਕਿਸਾਨ ਆਗੂ ਵੱਲੋਂ ਦਿੱਤੀ ਗਈ ਹੈ।
ਕਿਸਾਨ ਆਗੂ ਨੇ ਕਿਹਾ ਕਿ ਹਲਕਾ ਵਿਧਾਇਕ ਦੀ ਸ਼ਹਿ ‘ਤੇ 29 ਅਕਤੂਬਰ ਨੂੰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦਾ ਨਗਰ ਨਿਵਾਸੀਆਂ ਵੱਲੋਂ ਵਿਰੋਧ ਕਰਨ ‘ਤੇ ਉਹ ਭੱਜ ਗਏ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦਾ ਤਬਾਦਲਾ ਪਿੰਡ ਦੀ ਸਹਿਮਤੀ ਨਾਲ ਇਕਬਾਲ ਸਿੰਘ s/o ਪ੍ਰੀਤਮ ਸਿੰਘ ਨਾਲ ਕਰਕੇ ਪਿੰਡ ਦੇ ਦੂਜੇ ਪਾਸੇ ਛੱਡੀ ਹੋਈ ਹੈ। ਮਸਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ 1 ਨਵੰਬਰ ਨੂੰ ਇੱਟਾਂ ਸੁੱਟ ਦਿੱਤੀਆਂ ਗਈਆਂ ਜਿਸਦੇ ਵਿਰੁੱਧ ਨਗਰ ਸੁਨਵਾ ਦੇ ਕਿਸਾਨਾਂ ਮਜਦੂਰਾਂ ਨੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੱਕਾ ਧਰਨਾ ਲਗਾ ਦਿੱਤਾ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਜੋਨ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਤੇ ਬਚਿੱਤਰ ਸਿੰਘ ਕੁਤਬਦੀਨ ਵਾਲਾ ਨੇ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪ੍ਰਸ਼ਾਸਨ ਦੋਸ਼ੀਆਂ ‘ਤੇ ਕਾਰਵਾਈ ਨਹੀਂ ਕਰਦਾ ਤੇ ਪਿੰਡ ਵਾਸੀਆਂ ਨੂੰ ਇਨਸਾਫ਼ ਨਹੀਂ ਮਿਲਦਾ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਬਣ ਗਿਆ ਹੈ ਰੋਂਦੂ ਬੱਚਾ-ਸਿੱਧੂ