ETV Bharat / state

ਡੀ.ਏ.ਪੀ. ਖਾਦ ਨਾ ਮਿਲਣ ‘ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ - ਡੀ.ਏ.ਪੀ. ਖਾਦ

ਫ਼ਿਰੋਜ਼ਪੁਰ ਵਿੱਚ ਡੀ.ਏ.ਪੀ. ਖਾਦ ਦੀ ਆ ਰਹੀ ਸਮੱਸਿਆ ਨੂੰ ਲੈਕੇ ਕਿਸਾਨਾਂ ਨੇ ਡੀਸੀ (DC) ਤੇ ਐੱਸ.ਡੀ.ਐੱਮ. (SDM) ਨੂੰ ਮੰਗ ਪੱਤਰ ਸੌਂਪਿਆ ਹੈ। ਕਿਸਾਨਾਂ (Farmers) ਦਾ ਕਹਿਣਾ ਹੈ ਕਿ ਖਾਦ ਦੀ ਹੋ ਰਹੀ ਦੇਰੀ ਕੇਂਦਰ ਅਤੇ ਪੰਜਾਬ ਸਰਕਾਰ (Government of Punjab) ਲਈ ਸ਼ਰਮਨਾਕੀ ਗੱਲ ਹੈ।

ਡੀ.ਏ.ਪੀ. ਖਾਦ ਨਾ ਮਿਲਣ ‘ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ

author img

By

Published : Nov 9, 2021, 12:27 PM IST

ਫ਼ਿਰੋਜ਼ਪੁਰ: ਇੱਕ ਪਾਸੇ ਜਿੱਥੇ ਕੇਂਦਰ ਸਰਕਾਰ (Central Government) ਵੱਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ (Farmers) ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠ ਕੇ ਕੇਂਦਰ ਸਰਕਾਰ (Central Government) ਨਾਲ ਲੜਨਾ ਪੈ ਰਿਹਾ ਹੈ ਹੁਣ ਉੱਥੇ ਹੀ ਪੰਜਾਬ ਦੇ ਕਿਸਾਨਾਂ (Farmers) ਨੂੰ ਡੀ.ਏ.ਪੀ. ਖਾਦ ਦੇ ਲਈ ਪੰਜਾਬ ਸਰਕਾਰ (Government of Punjab) ਨਾਲ ਲੜਨ ਲਈ ਮਜ਼ਬੂਰ ਹੋ ਚੁੱਕੇ ਹਨ। ਪੰਜਾਬ ਵਿੱਚ ਕਣਕ ਦੀ ਬਿਜਾਈ ਦਾ ਸੀਜ਼ਨ ਹੋਣ ਦੇ ਬਾਵਜ਼ੂਦ ਵੀ ਕਿਸਾਨਾਂ (Farmers) ਨੂੰ ਡੀ.ਏ.ਪੀ. ਖਾਦ ਨਹੀਂ ਮਿਲ ਰਹੀ। ਜਿਸ ਕਰਕੇ ਕਿਸਾਨ ਖੱਜਲ-ਖੁਆਰ ਹੋ ਰਹੇ ਹਨ। ਕਿਸਾਨਾਂ (Farmers) ਵੱਲੋਂ ਇਕੱਠੇ ਹੋ ਕੇ ਡੀ.ਏ.ਪੀ ਖਾਦ ਦੀ ਘਾਟ ਅਤੇ ਹੋ ਰਹੀ ਬਲੈਕ ਨੂੰ ਲੈ ਕੇ ਡਿਪਟੀ ਕਮਿਸ਼ਨਰ (Deputy Commissioner) ਅਤੇ ਐੱਸ.ਡੀ.ਐੱਮ (SDM) ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।

ਡੀ.ਏ.ਪੀ. ਖਾਦ ਨਾ ਮਿਲਣ ‘ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ

ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ (Farmers) ਵੱਲੋਂ ਝੋਨੇ ਦੀ ਵਾਢੀ ਉਪਰੰਤ ਅਗਲੀ ਫ਼ਸਲ ਬੀਜਣ ਦੀ ਤਿਆਰੀ ਕੀਤੀ ਜਾ ਰਹੀ ਹੈ, ਪਰ ਡੀ.ਏ.ਪੀ. ਖਾਦ ਨਾ ਹੋਣ ਕਰਕੇ ਕਿਸਾਨਾਂ (Farmers) ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨਾਂ (Farmers) ਨੇ ਕਿਹਾ ਕਿ ਕਣਕ ਦੀ ਬੀਜਾਈ ਵਿੱਚ ਇਸ ਤਰ੍ਹਾਂ ਡੀ.ਏ.ਪੀ. ਖਾਦ ਦਾ ਮਾਰਕੀਟ ਵਿੱਚ ਅਲੋਪ ਹੋ ਜਾਣਾ ਪੰਜਾਬ ਅਤੇ ਕੇਂਦਰ ਸਰਕਾਰ (Punjab and Central Government) ਲਈ ਬੜੀ ਸ਼ਰਮ ਵਾਲੀ ਗੱਲ ਹੈ।

ਕਿਸਾਨਾਂ (Farmers) ਨੇ ਕਿਹਾ ਕਿ ਸਮੇਂ ਸਿਰ ਖਾਦ ਨਾ ਮਿਲਣ ਕਰਕੇ ਉਨ੍ਹਾਂ ਨੂੰ ਕਣਕ ਦੀ ਬੀਜਾਈ ਕਰਨ ਵਿੱਚ ਦੇਰੀ ਹੋ ਰਹੀ ਹੈ। ਕਿਸਾਨਾਂ (Farmers) ਨੇ ਕਿਹਾ ਕਿ ਦਿਨੋ-ਦਿਨ ਕਣਕ ਦੀ ਬੀਜਈ ਵਿੱਚ ਹੋ ਰਹੀ ਦੇਰੀ ਕਾਰਨ ਕਣਕ ਦੇ ਝਾੜ ਵਿੱਚ ਬਹੁਤ ਵੱਡੀ ਕਟੌਤੀ ਹੋਵੇਗੀ।

ਕਿਸਾਨਾਂ (Farmers) ਨੇ ਕਿਹਾ ਕਿ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ (Government of Punjab) ਕਦੇ ਵੀ ਕਿਸਾਨ (Farmers) ਹਿੱਤਾਂ ਵਿੱਚ ਨਹੀਂ ਨਿਰਤੀ, ਜਿਸ ਦੀ ਬਦੌਲਤ ਕਿਸਾਨ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਲਈ ਮਜ਼ਬੂਰ ਹੋ ਚੁੱਕੇ ਹਨ।

ਉਧਰ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਡੀ.ਏ.ਪੀ. ਖਾਦ ਨਾ ਮਿਲਣ ਕਰਕੇ ਕਿਸਾਨਾਂ (Farmers) ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕੱਢ ਲਿਆ ਜਾਵੇਗਾ ਅਤੇ ਮਾਰਕੀਟ ਵਿੱਚ ਕਿਸੇ ਵੀ ਕੀਮਤ ‘ਤੇ ਖਾਦ ਦੀ ਬਲੈਕ ਨਹੀਂ ਹੋਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਬਠਿੰਡਾ-ਮੁਕਤਸਰ ਹਾਈਵੇ ਕੀਤਾ ਜਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.