ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਲਾਂਵਾਲਾ ਵਿਚ ਦਿਨ ਚੜ੍ਹਦੇ ਹੀ ਦਰਦਨਾਕ ਹਾਦਸਾ ਵਾਪਰਿਆ। ਪਿਤਾ ਆਪਣੇ 10 ਸਾਲ ਦੇ ਬੇਟੇ ਨੂੰ ਜੋ ਕੇ 5ਵੀਂ ਜਮਾਤ ਦਾ ਵਿਦਿਆਰਥੀ ਸੀ ਸਕੂਲ ਛੱਡਣ ਮੋਟਰਸਾਈਕਲ ਉੱਤੇ ਜਾ ਰਿਹਾ ਸੀ ਤਾਂ ਇੱਕ ਪ੍ਰਾਈਵੇਟ ਮਿੰਨੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਬੱਚੇ ਦੀ ਮੌਕੇ ਉੱਤੇ ਹੀ ਮੋਤ ਹੋ ਗਈ ਤੇ ਪਿਤਾ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਇਸ ਘਟਨਾ ਨਾਲ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਜਾਣਕਾਰੀ ਮਿਲਦੇ ਹੀ ਮੌਕੇ ਉੱਤੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਵਾਰਡ ਦੇ ਐੱਮਸੀ ਰਮੇਸ਼ ਅਟਵਾਲ ਵੱਲੋਂ ਦੱਸਿਆ ਗਿਆ ਕਿ ਗ਼ਲਤ ਸਾਈਡ ਤੋਂ ਆ ਰਹੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਇਨ੍ਹਾਂ ਪਿਓ-ਪੁੱਤ ਨੂੰ ਕੁਚਲਿਆ ਹੈ। ਉਨ੍ਹਾਂ ਉੱਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬੱਬਲ ਸ਼ਰਮਾ ਨੇ ਦੱਸਿਆ ਕਿ ਬਿਨਾਂ ਪ੍ਰਮਿਟ ਉੱਤੇ ਬਿਨਾਂ ਕਾਗਜ਼ਾਤਾਂ ਦੇ ਮਿੱਨੀ ਬੱਸਾਂ ਸੜਕਾਂ ਉੱਤੇ ਘੁੰਮ ਰਹੀਆਂ ਹਨ।
ਜੇ ਸਰਕਾਰ ਇਨ੍ਹਾਂ ਉੱਤੇ ਪਹਿਲਾਂ ਹੀ ਨਕੇਲ ਕੱਸੇ ਇਸ ਤਰ੍ਹਾਂ ਦੀਆਂ ਐਕਸੀਡੈਂਟ ਦੀਆਂ ਘਟਨਾਵਾਂ ਘੱਟ ਹੋਣ ਕਿਉਂਕਿ ਇਹ ਸਾਰੇ ਡਰਾਈਵਰ ਤੇ ਕੰਡਕਟਰ ਨਸ਼ਾ ਕਰਕੇ ਹੀ ਗੱਡੀਆਂ ਚਲਾਉਂਦੇ ਹਨ ਤੇ ਇਹ ਸਵਾਰੀਆਂ ਦੇ ਲਾਲਚ ਕਾਰਨ ਰਫ਼ਤਾਰ ਨਾਲ ਗੱਡੀਆਂ ਚਲਾਉਂਦੇ ਹਨ ਤੇ ਕਿਸੇ ਵੀ ਜਾਨ ਮਾਲ ਦੀ ਪਰਵਾਹ ਨਹੀਂ ਕਰਦੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਬੇਨਤੀ ਕੀਤੀ ਕਿ ਇਸ ਤਰ੍ਹਾਂ ਦੀਆਂ ਬੱਸਾਂ ਨੂੰ ਬੰਦ ਕੀਤਾ ਜਾਵੇ ਅਤੇ ਇਨ੍ਹਾਂ ਮਾਲਕਾਂ ਦੇ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਹਨਾਂ ਉੱਤੇ 302 ਦਾ ਪਰਚਾ ਦਰਜ ਕੀਤਾ ਜਾਵੇ।
ਇਸ ਮੌਕੇ ਡਾ. ਅਰਸ਼ਦੀਪ ਨੇ ਦੱਸਿਆ ਕਿ ਮੱਲਾਂਵਾਲਾ ਤੋਂ ਦੋ ਐਕਸੀਡੈਂਟ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਹਨ। ਜਿਨ੍ਹਾਂ ਵਿੱਚੋਂ ਬੱਚੇ ਦੀ ਮੌਤ ਮੌਕੇ ਉੱਤੇ ਹੀ ਹੋ ਚੁੱਕੀ ਸੀ ਅਤੇ ਉਸ ਦੇ ਪਿਤਾ ਦੀ ਮੌਤ ਹਸਪਤਾਲ ਆ ਕੇ ਹੋ ਗਈ। ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਨੂੰ ਪਰਿਵਾਰ ਹਵਾਲੇ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਜਥੇਦਾਰ ਦਾ ਵੱਡਾ ਬਿਆਨ: 'ਪੰਜਾਬ ਦੀ ਨਸਲ ਨੂੰ ਕੀਤਾ ਜਾ ਰਿਹੈ ਤਬਾਹ, ਗੈਰ ਪੰਜਾਬੀ ਬੱਚੇ ਹੋ ਰਹੇ ਨੇ ਪੈਦਾ'